ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (NDP) ਨੇ ਸਰਕਾਰ ਨੂੰ 150 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਨਾ ਕਰਨ ਦੀ ਮੰਗ ਕੀਤੀ ਹੈ । ਇਹ ਉਹ ਵਿਦਿਆਰਥੀ ਹਨ, ਜਿਨ੍ਹਾਂ ਨੂੰ ਏਜੰਟ ਨੇ ਗੁੰਮਰਾਹ ਕਰ ਕੇ ਕੈਨੇਡਾ ਭੇਜਿਆ ਹੈ । ਦੇਸ਼ ਸਰਹੱਦੀ ਸੁਰੱਖਿਆ ਏਜੰਸੀ ਮੁਤਾਬਕ ਫਰਜ਼ੀ ਕਾਲਜ ਦਾਖ਼ਲਾ ਪੱਤਰਾਂ ਕਾਰਨ ਇਨ੍ਹਾਂ ਨੂੰ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਵਿੱਚ ਉਨ੍ਹਾਂ ਏਜੰਟ ਨੇ ਧੋਖਾ ਦਿੱਤਾ ਸੀ ਤੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਸੀ।
NDP ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਧੋਖੇਬਾਜ਼ ਏਜੰਟ ਦੀ ਸਜ਼ਾ ਇਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲਣੀ ਚਾਹੀਦੀ । ਧੋਖੇ ਦਾ ਸ਼ਿਕਾਰ ਹੋਏ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ ਹੈ । ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰਨ ਲਈ ਅੰਤਰਰਾਸ਼ਟਰੀ ਟਿਊਸ਼ਨ ਫੀਸਾਂ ਦਾ ਭੁਗਤਾਨ ਕਰ ਚੁੱਕੇ ਹਨ ਤੇ ਬਹੁਤ ਸਾਰੇ ਜ਼ਰੂਰੀ ਫਰੰਟਲਾਈਨ ਨੌਕਰੀਆਂ ਵਿੱਚ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ: ਮਨੁੱਖੀ ਤਸਕਰੀ ਖਿਲਾਫ਼ ਮਾਨ ਸਰਕਾਰ ਦਾ ਐਕਸ਼ਨ, SIT ਗਠਿਤ, ਤੁਰੰਤ ਦਰਜ ਹੋਵੇਗੀ FIR
ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਬੇਇਨਸਾਫੀ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ। ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਦੇ ਅਨੁਸਾਰ, 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਕਥਿਤ ਤੌਰ ‘ਤੇ ਇਹ ਪਤਾ ਲੱਗਣ ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਉਨ੍ਹਾਂ ਦੀ ਵਿਦਿਅਕ ਸੰਸਥਾ ਦੇ ਦਾਖਲਾ ਪੇਸ਼ਕਸ਼ ਪੱਤਰ ਜਾਅਲੀ ਸਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ 2018 ਅਤੇ 2019 ਵਿੱਚ ਪੜ੍ਹਨ ਲਈ ਦੇਸ਼ ਆਏ ਸਨ।
ਵੀਡੀਓ ਲਈ ਕਲਿੱਕ ਕਰੋ -: