ਚੀਨ ਵਿੱਚ ਕੋਰੋਨਾ ਦੀ ਰਫ਼ਤਾਰ ਬੇਕਾਬੂ ਹੋ ਗਈ ਹੈ। ਮਾਰਚ ਮਹੀਨੇ ਤੋਂ ਹੀ ਇੱਥੇ ਕੋਰੋਨਾ ਦੇ ਮਾਮਲਿਆਂ ਵਿੱਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਚੀਨ ਦੀ ਆਰਥਿਕ ਰਾਜਧਾਨੀ ਸ਼ੰਘਾਈ ਵਿੱਚ ਸਥਿਤੀ ਸਭ ਤੋਂ ਵੱਧ ਖਰਾਬ ਹੈ। ਸ਼ੰਘਾਈ ਵਿੱਚ ਸਖ਼ਤ ਪਾਬੰਦੀਆਂ ਦੇ ਬਾਵਜੂਦ ਕੋਰੋਨਾ ਮਾਮਲਿਆਂ ਵਿੱਚ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ । ਚੀਨ ਦੇ ਸਭ ਤੋਂ ਵੱਧ ਆਬਾਦੀ ਵਾਲੇ ਸ਼ਹਿਰ ਵਿੱਚ ਸੋਮਵਾਰ ਨੂੰ ਸੱਤ ਹੋਰ ਲੋਕਾਂ ਦੀ ਮੌਤ ਹੋ ਗਈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਸੀ । ਇੱਥੇ ਐਤਵਾਰ ਨੂੰ ਕੋਰੋਨਾ ਦੀ ਨਵੀਂ ਲਹਿਰ ਵਿੱਚ ਪਹਿਲੀ ਮੌਤ ਦਰਜ ਕੀਤੀ ਗਈ ਸੀ । ਦੋ ਦਿਨਾਂ ਵਿੱਚ ਇਥੇ 10 ਲੋਕਾਂ ਕੋਰੋਨਾ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ । ਚੀਨ ਵਿੱਚ ਹੁਣ ਤੱਕ ਕੁੱਲ 4,648 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਸ਼ੰਘਾਈ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲਿਆ ਹੈ। ਸ਼ੰਘਾਈ ਵਿੱਚ ਬੀਤੇ ਦਿਨ ਕੋਰੋਨਾ ਦੇ 20,416 ਨਵੇਂ ਮਾਮਲੇ ਦਰਜ ਕੀਤੇ ਗਏ । ਇਨ੍ਹਾਂ ਵਿੱਚੋਂ 3,084 ਕੇਸ ਲੱਛਣ ਵਾਲੇ ਹਨ। ਐਤਵਾਰ ਨੂੰ, 2,417 ਲੱਛਣ ਵਾਲੇ ਮਾਮਲੇ ਸਾਹਮਣੇ ਆਏ ਸਨ, ਜਦਕਿ ਸੋਮਵਾਰ ਨੂੰ ਬਿਨ੍ਹਾਂ ਲੱਛਣ ਵਾਲੇ ਮਰੀਜ਼ਾਂ ਦੀ ਗਿਣਤੀ 17,332 ਸੀ।
ਗੌਰਤਲਬ ਹੈ ਕਿ ਸ਼ੰਘਾਈ ਵਿੱਚ ਹੀ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ । ਦਰਅਸਲ, ਬੀਤੇ ਦਿਨ ਪੂਰੇ ਚੀਨ ਵਿੱਚ ਕੋਰੋਨਾ ਦੇ 21,600 ਨਵੇਂ ਮਾਮਲੇ ਦਰਜ ਕੀਤੇ ਗਏ ਹਨ । ਇਨ੍ਹਾਂ ਵਿੱਚੋਂ 3,316 ਕੇਸ ਲੱਛਣ ਵਾਲੇ ਹਨ ਜਦਕਿ 18,284 ਕੇਸ ਲੱਛਣ ਰਹਿਤ ਹਨ । ਰਾਸ਼ਟਰੀ ਸਿਹਤ ਕਮਿਸ਼ਨ ਨੇ ਮੰਗਲਵਾਰ ਨੂੰ ਇਸਦੀ ਜਾਣਕਾਰੀ ਦਿੱਤੀ ਹੈ । ਇਸ ਤੋਂ ਇੱਕ ਦਿਨ ਪਹਿਲਾਂ ਯਾਨੀ ਐਤਵਾਰ ਨੂੰ ਚੀਨ ਵਿੱਚ ਕੁੱਲ 23,460 ਮਾਮਲੇ ਦਰਜ ਕੀਤੇ ਗਏ ਸਨ। ਜਿਸ ਤੋਂ ਬਾਅਦ ਹੁਣ ਚੀਨ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੁਣ 1,88,351 ਹੋ ਗਈ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”