ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਐਤਵਾਰ ਨੂੰ ਰਾਸ਼ਟਰਪਤੀ ਚੋਣ ਜਿੱਤ ਲਈ ਹੈ। ਉਨ੍ਹਾਂ ਨੂੰ 58.2 ਫੀਸਦੀ ਵੋਟ ਮਿਲੇ। ਮੈਕਰੋਨ ਨੂੰ ਇਹ ਜਿੱਤ ਲਗਾਤਾਰ ਦੂਜੀ ਵਾਰ ਰਾਸ਼ਟਰਪਤੀ ਚੋਣ ਵਿੱਚ ਮਿਲੀ, ਜਿਸ ਵਿੱਚ ਉਨ੍ਹਾਂ ਨੇ ਵਿਰੋਧੀ ਨੇਤਾ ਮਾਰੀਅਨ ਲੇ ਪੇਨ ਨੂੰ ਹਰਾਇਆ। ਮੈਕਰੋਨ ਦੀ ਜਿੱਤ ਤੋਂ ਬਾਅਦ ਦੁਨੀਆ ਭਰ ਦੇ ਨੇਤਾਵਾਂ ਵੱਲੋਂ ਵਧਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੇ ਮੈਕਰੋਨ ਨੂੰ ਮੁੜ ਫਰਾਂਸ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਟਵੀਟ ਕਰ ਕੇ ਵਧਾਈ ਦਿੱਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਵਿੱਚ ਲਿਖਿਆ, “ਮੈਂ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਨੂੰ ਡੂੰਘਾ ਕਰਨ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਣ ਲਈ ਉਤਸੁਕ ਹਾਂ।” ਯੂਰਪੀਅਨ ਕੌਂਸਲ ਦੇ ਪ੍ਰਧਾਨ ਚਾਰਲਸ ਮਿਸ਼ੇਲ ਨੇ ਇੱਕ ਵਧਾਈ ਸੰਦੇਸ਼ ਵਿੱਚ ਕਿਹਾ, “ਅਸੀਂ ਪੰਜ ਹੋਰ ਸਾਲਾਂ ਲਈ ਫਰਾਂਸ ਉੱਤੇ ਭਰੋਸਾ ਕਰ ਸਕਦੇ ਹਾਂ। ਜਰਮਨ ਚਾਂਸਲਰ ਓਲਾਫ ਸਕੋਲਜ਼ ਨੇ ਟਵਿੱਟਰ ‘ਤੇ ਮੈਕਰੋਨ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਕਿਹਾ “ਮੈਨੂੰ ਖੁਸ਼ੀ ਹੈ ਕਿ ਅਸੀਂ ਆਪਣਾ ਚੰਗਾ ਸਹਿਯੋਗ ਜਾਰੀ ਰੱਖਾਂਗੇ।”
ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਫਰਾਂਸ ਦੇ ਰਾਸ਼ਟਰਪਤੀ ਨੂੰ ਵਧਾਈ ਦਿੰਦੇ ਹੋਏ ਕਿਹਾ ‘ਫਰਾਂਸ ਸਾਡੇ ਸਭ ਤੋਂ ਨਜ਼ਦੀਕੀ ਅਤੇ ਸਭ ਤੋਂ ਮਹੱਤਵਪੂਰਨ ਸਹਿਯੋਗੀਆਂ ਵਿੱਚੋਂ ਇੱਕ ਹੈ। ਉਨ੍ਹਾਂ ਇਹ ਵੀ ਕਿਹਾ ‘ਫਰਾਂਸ ਦੇ ਰਾਸ਼ਟਰਪਤੀ ਦੇ ਤੌਰ ‘ਤੇ ਤੁਹਾਨੂੰ ਦੁਬਾਰਾ ਚੁਣੇ ਜਾਣ ‘ਤੇ ਵਧਾਈ। ਫਰਾਂਸ ਸਾਡੇ ਸਭ ਤੋਂ ਨਜ਼ਦੀਕੀ ਅਤੇ ਸਭ ਤੋਂ ਮਹੱਤਵਪੂਰਨ ਸਹਿਯੋਗੀਆਂ ਵਿੱਚੋਂ ਇੱਕ ਹੈ। ਮੈਂ ਉਨ੍ਹਾਂ ਮੁੱਦਿਆਂ ‘ਤੇ ਮਿਲ ਕੇ ਕੰਮ ਕਰਨਾ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ ਜੋ ਸਾਡੇ ਦੇਸ਼ਾਂ ਅਤੇ ਦੁਨੀਆ ਦੋਵਾਂ ਲਈ ਬਹੁਤ ਮਹੱਤਵਪੂਰਨ ਹਨ।
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ “ਅਸੀਂ ਕੈਨੇਡਾ ਅਤੇ ਫਰਾਂਸ ਦੇ ਲੋਕਾਂ ਲਈ ਸਭ ਤੋਂ ਮਹੱਤਵਪੂਰਨ ਮੁੱਦਿਆਂ ‘ਤੇ ਆਪਣਾ ਕੰਮ ਜਾਰੀ ਰੱਖਣ ਦੀ ਉਮੀਦ ਰੱਖਦੇ ਹਾਂ। ਜਿਸ ਵਿੱਚ ਲੋਕਤੰਤਰ ਦੀ ਰੱਖਿਆ, ਜਲਵਾਯੂ ਤਬਦੀਲੀ ਨਾਲ ਲੜਨ, ਚੰਗੀਆਂ ਨੌਕਰੀਆਂ ਪੈਦਾ ਕਰਨ ਅਤੇ ਮੱਧ ਵਰਗ ਲਈ ਆਰਥਿਕ ਵਿਕਾਸ ਸ਼ਾਮਲ ਹਨ।’
ਵੀਡੀਓ ਲਈ ਕਲਿੱਕ ਕਰੋ -: