Demolition of Hindu temple: ਪਾਕਿਸਤਾਨ ਦੇ ਖੈਬਰ ਪਖਤੂਨਖਵਾਨ ਦੇ ਕਰਕ ਜ਼ਿਲੇ ਵਿਚ ਕੱਟੜਪੰਥੀਆਂ ਨੇ ਹਿੰਦੂ ਮੰਦਰ ਨੂੰ ਤੋੜ ਕੇ ਅੱਗ ਲਾ ਦਿੱਤੀ। ਭਾਰਤ ਨੇ ਇਸ ਬਾਰੇ ਪਾਕਿਸਤਾਨ ਕੋਲ ਆਪਣਾ ਵਿਰੋਧ ਜਤਾਇਆ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੀ ਸੂਬਾਈ ਸਰਕਾਰ ਨੇ ਨੁਕਸਾਨੇ ਗਏ ਹਿੰਦੂ ਮੰਦਰ ਨੂੰ ਦੁਬਾਰਾ ਬਣਾਉਣ ਦੀ ਗੱਲ ਕੀਤੀ ਹੈ। ਜਾਰੀ ਬਿਆਨ ਵਿੱਚ ਸੂਬਾਈ ਸਰਕਾਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਹ ਸੁਨਿਸ਼ਚਿਤ ਕਰੇਗੀ ਕਿ ਬਿਨਾਂ ਕਿਸੇ ਦੇਰੀ ਦੇ ਮੰਦਰ ਦਾ ਮੁੜ ਨਿਰਮਾਣ ਕੀਤਾ ਜਾਏ ਅਤੇ ਇਸ ਸਬੰਧ ਵਿੱਚ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਹਾਈ ਕਮਿਸ਼ਨ ਨੂੰ ਘੱਟਗਿਣਤੀ ਭਾਈਚਾਰੇ ਦੇ ਮੈਂਬਰਾਂ ਖ਼ਿਲਾਫ਼ ਅੱਤਿਆਚਾਰ ਦੇ ਗੰਭੀਰ ਮਾਮਲਿਆਂ ਬਾਰੇ ਜਾਣੂ ਕਰਾਇਆ ਸੀ। ਸੂਤਰਾਂ ਅਨੁਸਾਰ, ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਪਾਕਿਸਤਾਨ ਸਰਕਾਰ ਇਸ ਮਾਮਲੇ ਦੀ ਜਾਂਚ ਕਰੇਗੀ ਅਤੇ ਮੰਦਰ ਢਾਹੇ ਜਾਣ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਕਰੇਗੀ। ਭਾਰਤ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਸੀ ਜਦੋਂ ਪਾਕਿਸਤਾਨ ਦੇ ਕਿਸੇ ਮੰਦਰ ਨੂੰ ਤੋੜਿਆ ਗਿਆ ਸੀ। ਇਹ 1997 ਤੋਂ ਚੱਲ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਸਰਕਾਰ ਨੂੰ ਵੀ ਇਸ ਮਾਮਲੇ ਦੀ ਜਾਂਚ ਰਿਪੋਰਟ ਸਾਂਝੀ ਕਰਨ ਲਈ ਕਿਹਾ ਹੈ।
ਇਹ ਵੀ ਦੇਖੋ: ਸਰਕਾਰ ਨਾਲ ਗੱਲਬਾਤ ਵੀ ਕਰਾਂਗੇ, ਸੰਘਰਸ਼ ਵੀ ਤਿੱਖਾ ਹੋਊ, ਸੁਣੋ ਅਗਲੀ ਰਣਨੀਤੀ