ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਜਹਾਜ਼ ਭਾਰਤ ਲਈ ਰਵਾਨਾ ਹੋਇਆ। ਅਮਰੀਕਾ ‘ਚ ਸੱਤਾ ਸੰਭਾਲਣ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ‘ਚੋਂ ਕੱਢਣ ਲਈ ਸਖਤ ਕਦਮ ਚੁੱਕੇ ਹਨ। ਇਸ ਤੋਂ ਬਾਅਦ ਹੁਣ ਅਮਰੀਕਾ ‘ਚ ਵਸੇ ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਡਿਪੋਰਟ ਕਰਨ ਲਈ ਸੀ-17 ਜਹਾਜ਼ ਅਮਰੀਕਾ ਤੋਂ ਰਵਾਨਾ ਹੋ ਗਿਆ ਹੈ।

Deportation of illegal Indian immigrants
ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਆਉਣ ਵਾਲੀ ਡਿਪੋਰਟੇਸ਼ਨ ਫਲਾਈਟ ਵਿੱਚ 205 ਭਾਰਤੀ ਨਾਗਰਿਕ ਸਵਾਰ ਹਨ। ਟਰੰਪ ਦੀ ਵ੍ਹਾਈਟ ਹਾਊਸ ਵਾਪਸੀ ਤੋਂ ਬਾਅਦ ਭਾਰਤ ਲਈ ਇਹ ਪਹਿਲੀ ਡਿਪੋਰਟੇਸ਼ਨ ਫਲਾਈਟ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਇਮੀਗ੍ਰੇਸ਼ਨ ਏਜੰਡੇ ਨੂੰ ਪੂਰਾ ਕਰਨ ਲਈ ਫੌਜ ਦੀ ਮਦਦ ਲਈ ਹੈ। ਇਸ ਤਹਿਤ ਫੌਜੀ ਜਹਾਜ਼ਾਂ ਦੀ ਮਦਦ ਨਾਲ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੋਹਾਲੀ ‘ਚ ਦਰਦਨਾਕ ਹਾ.ਦ.ਸਾ, ਖਰੜ ਫਲਾਈਓਵਰ ਤੋਂ ਹੇਠਾਂ ਡਿੱ/ਗੇ ਬਾਈਕ ਸਵਾਰ 2 ਨੌਜਵਾਨ, ਹਾਲਤ ਗੰਭੀਰ
ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਦੇ ਹੀ, ਅਮਰੀਕੀ ਇਤਿਹਾਸ ਦਾ ਸਭ ਤੋਂ ਵੱਡਾ ਦੇਸ਼ ਨਿਕਾਲੇ ਪ੍ਰੋਗਰਾਮ ਸ਼ੁਰੂ ਕਰ ਦਿੱਤਾ। ਇਸ ਪ੍ਰੋਗਰਾਮ ਤਹਿਤ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪਿਛਲੇ ਹਫ਼ਤੇ, ਬਲੂਮਬਰਗ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਸੀ ਕਿ ਭਾਰਤ ਅਤੇ ਅਮਰੀਕਾ ਨੇ ਲਗਭਗ 18000 ਭਾਰਤੀਆਂ ਦੀ ਪਛਾਣ ਕੀਤੀ ਹੈ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
