Donald Trump issues proclamation: ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H1-B ਵੀਜ਼ਾ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ । ਇਸ ਨਾਲ ਭਾਰਤ ਸਮੇਤ ਦੁਨੀਆ ਦੇ ਆਈਟੀ ਪੇਸ਼ੇਵਰਾਂ ਨੂੰ ਵੱਡਾ ਝਟਕਾ ਲੱਗਿਆ ਹੈ। ਇਹ ਮੁਅੱਤਲੀ ਸਾਲ ਦੇ ਅੰਤ ਤੱਕ ਜਾਇਜ਼ ਰਹੇਗਾ। ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਅਨੁਸਾਰ ਇਹ ਫੈਸਲਾ ਅਮਰੀਕੀ ਕਾਮਿਆਂ ਦੇ ਲਾਭ ਲਈ ਲਿਆ ਗਿਆ ਹੈ।
ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਇਹ ਕਦਮ ਉਨ੍ਹਾਂ ਅਮਰੀਕੀਆਂ ਦੀ ਮਦਦ ਲਈ ਜ਼ਰੂਰੀ ਸੀ ਜੋ ਮੌਜੂਦਾ ਆਰਥਿਕ ਸੰਕਟ ਕਾਰਨ ਆਪਣੀਆਂ ਨੌਕਰੀਆਂ ਗਵਾ ਬੈਠੇ ਹਨ। ਨਵੰਬਰ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਇਸ ਦੀ ਘੋਸ਼ਣਾ ਕਰਦਿਆਂ ਟਰੰਪ ਨੇ ਵੱਖ-ਵੱਖ ਕਾਰੋਬਾਰੀ ਸੰਗਠਨਾਂ, ਕਾਨੂੰਨੀ ਲੋਕਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਵੱਲੋਂ ਦਿੱਤੇ ਆਦੇਸ਼ ਦੇ ਵੱਧਦੇ ਵਿਰੋਧ ਨੂੰ ਨਜ਼ਰ ਅੰਦਾਜ਼ ਕੀਤਾ ਹੈ ।
ਦਰਅਸਲ, ਇਹ ਮੁਅੱਤਲੀ 24 ਜੂਨ ਤੋਂ ਲਾਗੂ ਰਹੇਗੀ। ਇਸ ਨਾਲ ਵੱਡੀ ਗਿਣਤੀ ਵਿੱਚ ਆਈਟੀ ਪੇਸ਼ੇਵਰ ਇਸ ਤੋਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਹੁਣ ਉਨ੍ਹਾਂ ਨੂੰ ਮੁਹਰ ਲੱਗਣ ਤੋਂ ਪਹਿਲਾਂ ਘੱਟੋ-ਘੱਟ ਸਾਲ ਦੇ ਅੰਤ ਤੱਕ ਇੰਤਜ਼ਾਰ ਕਰਨਾ ਪਵੇਗਾ। ਇਸ ਨਾਲ ਵੱਡੀ ਗਿਣਤੀ ਵਿੱਚ ਭਾਰਤੀ ਆਈਟੀ ਪੇਸ਼ੇਵਰ ਪ੍ਰਭਾਵਿਤ ਹੋਣਗੇ ਜੋ ਆਪਣੇ H-1B ਵੀਜ਼ਾ ਨੂੰ ਨਵਿਆਉਣਾ ਚਾਹੁੰਦੇ ਸਨ।
ਦੱਸ ਦੇਈਏ ਕਿ ਡੋਨਾਲਡ ਟਰੰਪ ਦੇ ਇਸ ਫੈਸਲੇ ਨਾਲ ਦੁਨੀਆ ਭਰ ਤੋਂ ਅਮਰੀਕਾ ਵਿੱਚ ਕੰਮ ਕਰਨ ਦਾ ਸੁਪਨਾ ਵੇਖਣ ਵਾਲੇ 2.4 ਮਿਲੀਅਨ ਲੋਕਾਂ ਨੂੰ ਧੱਕਾ ਲੱਗ ਸਕਦਾ ਹੈ। ਅਮਰੀਕਾ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਵਿਦੇਸ਼ੀ ਕਾਮਿਆਂ ਨੂੰ ਮਿਲਣ ਵਾਲੇ ਵੀਜ਼ਾ ਨੂੰ H-1B ਵੀਜ਼ਾ ਕਿਹਾ ਜਾਂਦਾ ਹੈ। ਇਹ ਵੀਜ਼ਾ ਨੂੰ ਇੱਕ ਨਿਸ਼ਚਤ ਅਵਧੀ ਲਈ ਜਾਰੀ ਕੀਤਾ ਜਾਂਦਾ ਹੈ।