Donald Trump Jr tests positive: ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵੱਡੇ ਬੇਟੇ ਡੋਨਾਲਡ ਟਰੰਪ ਜੂਨੀਅਰ ਨੂੰ ਕੋਰੋਨਾ ਵਾਇਰਸ ਪਾਜ਼ੀਟਿਵ ਲਗਾਏ ਗਏ ਹਨ। ਉਨ੍ਹਾਂ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ । ਰਿਪੋਰਟਾਂ ਅਨੁਸਾਰ ਡੋਨਾਲਡ ਜੂਨੀਅਰ ਵਿੱਚ ਕੋਵਿਡ-19 ਦਾ ਕੋਈ ਲੱਛਣ ਨਹੀਂ ਹੈ ਅਤੇ ਉਹ ਆਪਣੇ ਕੈਬਿਨ ਵਿੱਚ ਕੁਆਰੰਟੀਨ ਹੋ ਰਹੇ ਹਨ। ਉਨ੍ਹਾਂ ਨੇ ਰਾਸ਼ਟਰਪਤੀ ਟਰੰਪ ਨਾਲ ਚੋਣ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਸੀ ।
ਟਰੰਪ ਜੂਨੀਅਰ ਦੇ ਬੁਲਾਰੇ ਨੇ ਦੱਸਿਆ ਹੈ ਕਿ ਉਹ ਕੁਝ ਦਿਨ ਪਹਿਲਾਂ ਪਾਜ਼ੀਟਿਵ ਪਾਏ ਗਏ ਅਤੇ ਉਨ੍ਹਾਂ ਵਿੱਚ ਕੋਈ ਲੱਛਣ ਨਹੀਂ ਹਨ । ਉਹ ਫਿਲਹਾਲ ਕੋਵਿਡ-19 ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ। ਇਸ ਤੋਂ ਪਹਿਲਾਂ ਅਕਤੂਬਰ ਵਿੱਚ ਡੋਨਾਲਡ ਟਰੰਪ, ਉਨ੍ਹਾਂ ਦੀ ਪਤਨੀ ਮਿਲਾਨਿਆ ਅਤੇ ਬੇਟਾ ਬੈਰਨ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਰਾਸ਼ਟਰਪਤੀ ਨੂੰ ਇਲਾਜ ਲਈ ਮਿਲਟਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਕੁਝ ਦਿਨਾਂ ਵਿੱਚ ਉਹ ਵਾਪਸ ਆ ਗਏ ਸਨ ।
ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਵਿੱਚ 5.78 ਕਰੋੜ ਤੋਂ ਵੱਧ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ 4.03 ਕਰੋੜ ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 13.76 ਲੱਖ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਹੁਣ ਇੱਥੇ 1.64 ਕਰੋੜ ਮਰੀਜ਼ ਅਜਿਹੇ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਇਹ ਅੰਕੜੇ www.worldometers.info/coronavirus ਦੇ ਅਨੁਸਾਰ ਹਨ। ਅਮਰੀਕਾ ਵਿੱਚ ਸਥਿਤੀ ਇਸ ਤਰ੍ਹਾਂ ਵਿਗੜ ਰਹੀ ਹੈ ਇਸ ਗੱਲ ਦਾ ਅੰਦਾਜਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ 24 ਘੰਟਿਆਂ ਵਿੱਚ ਇੱਥੇ 2 ਹਜ਼ਾਰ 15 ਲੋਕਾਂ ਦੀ ਮੌਤ ਹੋ ਗਈ ਹੈ ।
ਦੱਸ ਦੇਈਏ ਕਿ 24 ਘੰਟਿਆਂ ਦੌਰਾਨ ਅਮਰੀਕਾ ਵਿੱਚ ਪੀੜਤਾਂ ਦੀ ਗਿਣਤੀ ਵਿੱਚ 1 ਲੱਖ 87 ਹਜ਼ਾਰ ਦਾ ਵਾਧਾ ਹੋਇਆ ਹੈ । ਜਿਸ ਤੋਂ ਬਾਅਦ ਹੁਣ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਇੱਕ ਕਰੋੜ 22 ਲੱਖ ਤੋਂ ਪਾਰ ਹੋ ਗਈ ਹੈ, ਜਦਕਿ 2 ਲੱਖ 60 ਹਜ਼ਾਰ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕ ਵਿੱਚ ਪਹਿਲਾ ਮਾਮਲਾ ਜਨਵਰੀ ਵਿੱਚ ਸਾਹਮਣੇ ਆਇਆ ਸੀ। ਇਹ ਅੰਕੜਾ ਦੋ ਹਫ਼ਤਿਆਂ ਵਿੱਚ ਔਸਤਨ 1.5 ਲੱਖ ਦੀ ਰਫ਼ਤਾਰ ਨਾਲ ਵੱਧ ਰਿਹਾ ਹੈ।
ਇਹ ਵੀ ਦੇਖੋ: ”ਸਰਪੰਚਾਂ ਨੂੰ ਪੈਸੇ ਖਾਣ ਵਾਲੇ ਬੰਦੇ ਹੀ ਨਾ ਸਮਝੋ”, ਸੁਣੋ ਇਸ ਨੌਜਵਾਨ ਸਰਪੰਚ ਦੀਆਂ ਖਰੀਆਂ ਗੱਲਾਂ