Dr Fauci on India Covid crisis: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਦੇਸ਼ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਅਮਰੀਕਾ ਦੇ ਚੋਟੀ ਦੇ ਸਿਹਤ ਮਾਹਰ ਡਾ. ਫਾਉਚੀ ਨੇ ਕਿਹਾ ਕਿ ਭਾਰਤ ਵਿੱਚ ਕੋਰੋਨਾ ਦੇ ਮੌਜੂਦਾ ਸੰਕਟ ਤੋਂ ਉਬਰਨ ਲਈ ਸਾਰੇ ਲੋਕਾਂ ਦਾ ਟੀਕਾਕਰਨ ਕੀਤਾ ਜਾਣਾ ਹੀ ਇੱਕੋ-ਇੱਕ ਹੱਲ ਹੈ। ਫਾਉਚੀ ਨੇ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਘਰੇਲੂ ਤੇ ਵਿਸ਼ਵ ਪੱਧਰ ‘ਤੇ ਕੋਰੋਨਾ ਵੈਕਸੀਨ ਦੇ ਉਤਪਾਦਨ ਨੂੰ ਵਧਾਉਣ ‘ਤੇ ਜ਼ੋਰ ਦਿੱਤਾ।
ਦਰਅਸਲ, ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਦੇ ਮੁੱਖ ਮੈਡੀਕਲ ਸਲਾਹਕਾਰ ਫਾਉਚੀ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਇਸ ਮਹਾਂਮਾਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਲੋਕਾਂ ਦਾ ਟੀਕਾਕਰਨ ਕੀਤਾ ਜਾਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਟੀਕਾ ਉਤਪਾਦਕ ਦੇਸ਼ ਹੈ। ਜਿਸਨੂੰ ਨ ਸਿਰਫ਼ ਅੰਦਰੋਂ ਬਲਕਿ ਬਾਹਰ ਤੋਂ ਵੀ ਆਪਣੇ ਸਰੋਤ ਮਿਲ ਰਹੇ ਹਨ।
ਫਾਉਚੀ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਦੂਜੇ ਦੇਸ਼ਾਂ ਨੂੰ ਭਾਰਤ ਨੂੰ ਉਨ੍ਹਾਂ ਦੇ ਇੱਥੇ ਟੀਕੇ ਬਣਾਉਣ ਵਿੱਚ ਮਦਦ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਢੰਗ ਇਹ ਹੈ ਕਿ ਵੱਡੀਆਂ ਕੰਪਨੀਆਂ ਕੋਲ ਟੀਕੇ ਬਣਾਉਣ ਦੀ ਸਮਰੱਥਾ ਹੁੰਦੀ ਹੈ ਜੋ ਸੱਚਮੁੱਚ ਬਹੁਤ ਵਧੀਆ ਢੰਗ ਨਾਲ ਲੱਖਾਂ ਖੁਰਾਕਾਂ ਪ੍ਰਾਪਤ ਕਰਨ ਦੇ ਯੋਗ ਹੁੰਦੇ ਹਨ। ਡਾ. ਫਾਉਚੀ ਨੇ ਤਤਕਾਲ ਤੌਰ ‘ਤੇ ਹਸਪਤਾਲ ਦੇ ਬੈੱਡ, ਆਕਸੀਜਨ, ਪੀਪੀਈ ਤੇ ਹੋਰ ਚੀਜ਼ਾਂ ਦੀ ਸਮੱਸਿਆ ਹੈ।
ਦੱਸ ਦੇਈਏ ਕਿ ਡਾ. ਫਾਉਚੀ ਨੇ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਦੇਸ਼ ਵਿਆਪੀ ਲਾਕਡਾਊਨ ਦੀ ਜ਼ਰੂਰਤ ਬਾਰੇ ਵੀ ਗੱਲ ਕੀਤੀ । ਉਨ੍ਹਾਂ ਨੇ ਲਾਕਡਾਊਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਮਹਾਂਮਾਰੀ ਨੂੰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ, ਪਰ ਇਸ ਦੇ ਨਾਲ ਹੀ ਸੰਕ੍ਰਮਣ ਦੀ ਚੇਨ ਨੂੰ ਤੋੜਨ ਲਈ ਲਾਕਡਊਨ ਲਗਾਇਆ ਜਾਣਾ ਜ਼ਰੂਰੀ ਹੈ।
ਇਹ ਵੀ ਦੇਖੋ: Oxygen ਦੀ ਕਿੱਲਤ ਨਾਲ ਜੂਝਣ ਵਾਲੇ ਬੱਸ ਇਹ ਨੰਬਰ ਲਾਉਣ, ਫਰੀ ਆਕਸੀਜਨ ਆਟੋ ਐਂਬੁਲੈਂਸ ਦੀ ਸ਼ੁਰੂਆਤ