ਦੁਬਈ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਬੰਦਰਗਾਹ ਵਿੱਚ ਸ਼ਾਮਿਲ ਜੇਬੇਲ ਅਲੀ ਬੰਦਰਗਾਹ ‘ਤੇ ਇੱਕ ਕਾਰਗੋ ਜਹਾਜ਼ ਵਿੱਚ ਬੁੱਧਵਾਰ ਦੇਰ ਰਾਤ ਇੱਕ ਭਿਆਨਕ ਧਮਾਕਾ ਹੋਇਆ । ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਧਮਾਕੇ ਕਾਰਨ ਸ਼ਹਿਰ ਦੇ ਪੇਸ਼ੇਵਰ ਖੇਤਰ ਦੇ ਆਲੇ-ਦੁਆਲੇ ਦੇ ਇਲਾਕੇ ਦੀਆਂ ਇਮਾਰਤਾਂ ਹਿੱਲ ਗਈਆਂ ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਅਰਬ ਪ੍ਰਾਇਦੀਪ ਦੇ ਪੂਰਬੀ ਹਿੱਸੇ ਵਿੱਚ ਸਥਿਤ ਸਭ ਤੋਂ ਬਿੱਜੀ ਜੇਬੇਲ ਅਲੀ ਬੰਦਰਗਾਹ ‘ਤੇ ਇੱਕ ਜਹਾਜ਼ ਵਿੱਚ ਅੱਗ ਲੱਗ ਗਈ।
ਇਹ ਵੀ ਪੜ੍ਹੋ: ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਸਣੇ ਕਈ ਨੇਤਾਵਾਂ ਨੇ ਜਤਾਇਆ ਦੁੱਖ
ਧਮਾਕੇ ਦੇ ਬਾਅਦ ਬੰਦਰਗਾਹ ਤੋਂ ਕਰੀਬ 25 ਕਿਲੋਮੀਟਰ ਦੂਰ ਤੱਕ ਇਮਾਰਤਾਂ ਅਤੇ ਘਰਾਂ ਦੀਆਂ ਕੰਧਾਂ ਵਿੱਚ ਕੰਪਨ ਮਹਿਸੂਸ ਕੀਤਾ ਗਿਆ । ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਇਸ ਹਾਦਸੇ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ ।
ਅਮਰੀਕਾ ਦੇ ਬਾਹਰ ਅਮਰੀਕੀ ਜੰਗੀ ਜਹਾਜ਼ਾਂ ਲਈ ਵੀ ਇਹ ਸਭ ਤੋਂ ਬਿੱਜੀ ਬੰਦਰਗਾਹ ਹੈ । ਧਮਾਕੇ ਦੇ ਕਰੀਬ ਢਾਈ ਘੰਟੇ ਬਾਅਦ ਦੁਬਈ ਨਾਗਰਿਕ ਸੁਰੱਖਿਆ ਦਲ ਨੇ ਦੱਸਿਆ ਕਿ ਉਨ੍ਹਾਂ ਨੇ ਅੱਗ ‘ਤੇ ਕਾਬੂ ਪਾ ਲਿਆ ਹੈ ਅਤੇ ਕੂਲਿੰਗ ਪ੍ਰਕਿਰਿਆ ਜਾਰੀ ਹੈ।
ਇਹ ਵੀ ਪੜ੍ਹੋ: ਹਿਮਾਚਲ ਦੇ ਸਾਬਕਾ CM ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ
ਦੱਸ ਦੇਈਏ ਕਿ ਅਧਿਕਾਰੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਫੁਟੇਜ ਵਿੱਚ ਦਮਕਲ ਕਰਮੀ ਵੱਡੇ ਸ਼ਿਪਿੰਗ ਕੰਟੇਨਰਾਂ ਵਿੱਚ ਅੱਗ ਬੁਝਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਬਾਰੇ ਦੁਬਈ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਇੱਕ ਛੋਟਾ ਜਹਾਜ਼ ਸੀ ਜਿਸ ਵਿੱਚ 130 ਕੰਟੇਨਰ ਤੱਕ ਆ ਸਕਦੇ ਹਨ।