ਦੱਖਣੀ ਅਮਰੀਕੀ ਦੇਸ਼ ਇਕਵਾਡੋਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਥੇ ਰਿਕਟਰ ਪੈਮਾਨੇ ‘ਤੇ ਤੀਬਰਤਾ 6.8 ਦਰਜ ਕੀਤੀ ਗਈ ਹੈ। ਭੂਚਾਲ ‘ਚ ਹੁਣ ਤੱਕ 12 ਲੋਕਾਂ ਦੇ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਭਾਰੀ ਨੁਕਸਾਨ ਹੋਇਆ ਹੈ। ਘਰਾਂ ਤੋਂ ਲੈ ਕੇ ਕਈ ਇਮਾਰਤਾਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਜਦਕਿ ਕਈ ਇਲਾਕਿਆਂ ‘ਚ ਬਿਜਲੀ ਚਲੀ ਗਈ।
ਦੱਸਿਆ ਜਾ ਰਿਹਾ ਹੈ ਭੂਚਾਲ ਦਾ ਕੇਂਦਰ ਗੁਆਯਾਸ ਤੋਂ ਲਗਭਗ 80 ਕਿਲੋਮੀਟਰ ਦੱਖਣ ਵਿੱਚ ਸੀ। ਅਮਰੀਕਾ ਦੇ ਇਕਵਾਡੋਰ ‘ਚ ਜਿਵੇਂ ਹੀ ਭੂਚਾਲ ਦੇ ਝਟਕੇ ਮਹਿਸੂਸ ਹੋਏ ਤਾਂ ਪੂਰੇ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਆਪਣੇ ਘਰਾਂ ‘ਚੋਂ ਬਾਹਰ ਨਿਕਲ ਆਏ। ਇਸ ਦੇ ਨਾਲ ਹੀ ਸੂਚਨਾ ਮਿਲੀ ਹੈ ਕਿ ਕਈ ਲੋਕ ਮਲਬੇ ਵਿਚ ਦੱਬੇ ਹੋਏ ਵੀ ਹਨ। ਮੀਡੀਆ ਰਿਪੋਰਟ ਮੁਤਾਬਕ ਭੁਚਾਲ ਦੇ ਝਟਕੇ ਇੰਨੇ ਜਬਰਦਸਤ ਸਨ ਕਿ ਇਸ ਨਾਲ ਪੜੋਸੀ ਦੇਸ਼ ਪੇਰੂ ਵਿਚ ਵੀ ਇਸ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਥੇ ਭੁਚਾਲ ਕਾਰਨ ਇਕ ਵਿਅਕਤੀ ਦੀ ਮੌਤ ਦੀ ਸੂਚਨਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 78 ਸਮਰਥਕਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
ਲੋਕਾਂ ਵੱਲੋਂ ਸ਼ੋਸ਼ਲ ਮੀਡੀਆ ‘ਤੇ ਇਸ ਭੁਚਾਲ ਕਾਰਨ ਹੋਈ ਤਬਾਹੀ ਦੀ ਵੀਡੀਓ ਵੀ ਸਾਂਝੀ ਕੀਤੀ ਗਈ ਹੈ। ਇਸ ਦੇ ਨਾਲ ਹੀ ਇਕਵਾਡੋਰ ਦੇ ਰਾਸ਼ਟਰਪਤੀ ਗੁਲੇਰਮੋ ਲਾਸੋ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਕਵਾਡੋਰ ਦੇ ਰਾਸ਼ਟਰਪਤੀ ਗੁਲੇਰਮੋ ਲਾਸੋ ਨੇ ਇੱਕ ਟਵੀਟ ਵਿੱਚ ਕਿਹਾ ਕਿ “ਐਮਰਜੈਂਸੀ ਟੀਮਾਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ।”
ਵੀਡੀਓ ਲਈ ਕਲਿੱਕ ਕਰੋ -: