ਤੁਰਕੀ ਅਤੇ ਸੀਰੀਆ ਤੋਂ ਬਾਅਦ ਹੁਣ ਫ਼ਿਜੀ ਦੀ ਧਰਤੀ ‘ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੇ ਅਨੁਸਾਰ, ਫ਼ਿਜੀ ਵਿੱਚ ਮੰਗਲਵਾਰ ਨੂੰ 6.3 ਤੀਬਰਤਾ ਦਾ ਭੂਚਾਲ ਆਇਆ। ਭੁਚਾਲ ਦੇ ਝਟਕੇ ਇੰਨੇ ਤੇਜ ਸਨ ਕਿ ਲੋਕ ਡਰ ਗਏ ਹਨ। ਹਾਲਾਂਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਨੇ ਦੱਸਿਆ ਕਿ ਫ਼ਿਜੀ ਵਿਚ ਭੁਚਾਲ ਸਵੇਰੇ ਕਰੀਬ 10 ਵਜੇ ਆਇਆ ਸੀ। ਭੁਚਾਲ ਦਾ ਕੇਂਦਰ ਧਰਤੀ ਦੇ ਹੇਠਾਂ 569 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸ ਦੇਈਏ, ਫ਼ਿਜੀ ਦੱਖਣੀ ਪ੍ਰਸ਼ਾਂਤ ਦਾ ਇੱਕ ਦੇਸ਼ ਹੈ। ਇਹ 300 ਤੋਂ ਵੱਧ ਟਾਪੂਆਂ ਦਾ ਇੱਕ ਟਾਪੂ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਕ ਹਫਤੇ ਦੇ ਅੰਦਰ ਇਹ ਦੂਜਾ ਭੂਚਾਲ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਸਾਬਕਾ CM ਚੰਨੀ ਨੂੰ ਮੁੜ ਨੋਟਿਸ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਵੇਗੀ ਜਾਂਚ
ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (USGS) ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਫ਼ਿਜੀ ਵਿੱਚ ਰਿਕਟਰ ਪੈਮਾਨੇ ‘ਤੇ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ 6 ਫਰਵਰੀ ਨੂੰ ਤੁਰਕੀ ਅਤੇ ਸੀਰੀਆ ‘ਚ ਵੀ ਭਿਆਨਕ ਭੂਚਾਲ ਕਾਰਨ ਤਬਾਹੀ ਹੋਈ ਸੀ। ਇਸ ਵਿੱਚ 50 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: