ਇੰਡੋਨੇਸ਼ੀਆ ‘ਚ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਦੇਸ਼ ਦੇ ਪੱਛਮੀ ਜਾਵਾ ਖੇਤਰ ‘ਚ ਸ਼ਨੀਵਾਰ ਨੂੰ 6.4 ਤੀਬਰਤਾ ਦਾ ਭੂਚਾਲ ਆਇਆ। ਜਾਣਕਾਰੀ ਅਨੁਸਾਰ ਭੂਚਾਲ ਦਾ ਕੇਂਦਰ ਜ਼ਮੀਨ ਤੋਂ 118 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ। ਹਾਲਾਂਕਿ ਭੂਚਾਲ ਦੀ ਤੀਬਰਤਾ ਨੂੰ ਦੇਖਦੇ ਹੋਏ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਦੇਸ਼ ਦੀ ਰਾਜਧਾਨੀ ਜਕਾਰਤਾ ‘ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਕੇਂਦਰ ਤੋਂ ਲਗਭਗ 50 ਕਿਲੋਮੀਟਰ ਦੂਰ ਸਥਿਤ ਸ਼ਹਿਰ ਗਰੁਤ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਉਹ ਭੂਚਾਲ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੱਛਮੀ ਜਾਵਾ ਸੂਬੇ ਦੀ ਰਾਜਧਾਨੀ ਬੈਂਡੁੰਗ ਦੇ ਕੁਝ ਨਿਵਾਸੀਆਂ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਉਨ੍ਹਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਹਨ।
ਇਹ ਵੀ ਪੜ੍ਹੋ : ਅਗਨੀਵੀਰਾਂ ਦਾ ਪਹਿਲਾ ਜੱਥਾ ਤਿਆਰ, ਜਲ ਸੈਨਾ ‘ਚ 341 ਮਹਿਲਾ ਮੱਲਾਹ ਸ਼ਾਮਲ
ਦੱਸ ਦੇਈਏ ਕਿ ਪਿਛਲੇ ਮਹੀਨੇ ਪੱਛਮੀ ਜਾਵਾ ਦੇ ਸਿਆਨਜੂਰ ਵਿੱਚ 5.6 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਿਸ ਤੋਂ ਬਾਅਦ ਕਰੀਬ 300 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -: