ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ‘ਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6 ਮਾਪੀ ਗਈ। ਭੂਚਾਲ ਦਾ ਕੇਂਦਰ ਕੇਪੁਲਾਨ ਤਲੌਦ ਰੀਜੈਂਸੀ ਤੋਂ 45 ਕਿਲੋਮੀਟਰ ਦੂਰ ਸੀ। ਫਿਲਹਾਲ ਇਸ ਭੁਚਾਲ ‘ਚ ਕਿਸੇ ਵੀ ਜਾਨੀ-ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਇਹ ਵੀ ਪੜ੍ਹੋ : ਬ੍ਰੈੱਡ ਦੇ ਪੈਕੇਟ ‘ਚ ਮਿਲਿਆ ਚੂਹਾ, BlinkIt ਨੇ ਸਟੋਰ ‘ਤੇ ਕੀਤੀ ਸਖ਼ਤ ਕਾਰਵਾਈ, ਐਪ ਤੋਂ ਕੀਤਾ ਡੀ-ਲਿਸਟ
ਇਸ ਸਬੰਧੀ ਦੇਸ਼ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਦੱਸਿਆ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6 ਰਹੀ ਹੈ। ਦੱਸ ਦੇਈਏ ਕਿ ਬੀਤੇ ਵੀਰਵਾਰ 9 ਫ਼ਰਵਰੀ ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 1.28 ਵਜੇ (06:28 GMT) ਜਯਾਪੁਰਾ ਸ਼ਹਿਰ ਦੇ ਦੱਖਣ-ਪੱਛਮ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਭੁਚਾਲ ਆਇਆ ਸੀ। ਅਧਿਕਾਰੀਆਂ ਨੇ ਦੱਸਿਆ ਸੀ ਕਿ ਪਾਪੂਆ, ਇੰਡੋਨੇਸ਼ੀਆ ਦੇ ਉੱਤਰੀ ਤੱਟ ‘ਤੇ ਆਏ 5.4 ਤੀਬਰਤਾ ਦੇ ਭੂਚਾਲ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਸੀ।
ਵੀਡੀਓ ਲਈ ਕਲਿੱਕ ਕਰੋ -: