ਤਿੱਬਤ ਦੇ ਸ਼ਿਜ਼ਾਂਗ ‘ਚ ਮੰਗਲਵਾਰ ਨੂੰ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.3 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੇ ਅਨੁਸਾਰ, ਤਿੱਬਤ ਵਿੱਚ ਸਵੇਰੇ 3.23 ਵਜੇ ਅਚਾਨਕ ਧਰਤੀ ਹਿੱਲਣ ਲੱਗੀ। ਇਸ ਦਾ ਕੇਂਦਰ ਜ਼ਮੀਨ ਤੋਂ 106 ਕਿਲੋਮੀਟਰ ਹੇਠਾਂ ਸੀ। ਭੁਚਾਲ ਕਾਰਨ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨੂੰ ਟਰੱਕ ਨੇ ਮਾਰੀ ਟੱਕਰ, 2 ਲੋਕਾਂ ਦੀ ਮੌ.ਤ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸ਼ਿਜਾਂਗ ਇਲਾਕੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ 3 ਅਪ੍ਰੈਲ ਨੂੰ ਸਵੇਰੇ 1 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਪੁਸ਼ਟੀ ਨਹੀਂ ਕੀਤੀ ਹੈ। ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ਦੇ ਨਾਲ 33.54 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 84.41 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਨਿਰਧਾਰਤ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: