Farmers protest in germany : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 80 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਭਾਰਤ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਅੰਤਰ ਰਾਸ਼ਟਰੀ ਸੁਰਖੀਆਂ ਵੀ ਮਿਲ ਰਹੀਆਂ ਹਨ। ਠੰਡ ਅਤੇ ਸੰਘਣੀ ਧੁੰਦ ਨੂੰ ਸਹਿ ਕੇ ਵੀ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਕੜਕਦੀ ਠੰਡ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਰਿਹਾ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਪਰ ਹੁਣ ਭਾਰਤ ਦੇ ਨਾਲ-ਨਾਲ ਹੁਣ ਕਿਸਾਨਾਂ ਨੂੰ ਵਿਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਵਿਦੇਸ਼ਾ ਤੋਂ ਕਲਾਕਾਰ, ਖਿਡਾਰੀ ਅਤੇ ਮੰਤਰੀਆਂ ਵਲੋਂ ਲਗਾਤਾਰ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਵਲੋਂ ਵੀ ਕਿਸਾਨ ਅੰਦੋਲਨ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਅੰਤਰਰਾਸ਼ਟਰੀ ਪੱਧਰ ‘ਤੇ ਕਿਸਾਨਾਂ ਦੀ ਆਵਾਜ ਬੁਲੰਦ ਕੀਤੀ ਜਾ ਰਹੀ ਹੈ।
ਪਰ ਇਸ ਵਿਚਕਾਰ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਕਿ ਭਾਰਤ ਤੋਂ ਹਜਾਰਾਂ ਕਿਲੋਮੀਟਰ ਦੂਰ ਜਰਮਨੀ ਦੇ ਵਿੱਚ ਵੀ ਉਥੋਂ ਦੇ ਕਿਸਾਨਾਂ ਨੇ ਆਪਣੇ ਦੇਸ਼ ਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਹੈ। ਦਰਅਸਲ ਜਰਮਨੀ ਦੀ ਸਰਕਾਰ ਵਲੋਂ ਨਵੇਂ ਵਾਤਾਵਰਣ ਨਿਯਮ ਲਿਆਂਦੇ ਗਏ ਹਨ। ਜਿਸ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ ਹੈ। ਜਰਮਨੀ ਦੀ ਰਾਜਧਾਨੀ ਬਰਲਿਨ ਦੀਆਂ ਸੜਕਾਂ ਉੱਤੇ ਸੈਂਕੜੇ ਟਰੈਕਟਰਾਂ ਨਾਲ ਰੈਲੀ ਕੱਢੀ ਗਈ। ਇਸ ਦੌਰਾਨ ਸੜਕਾਂ ਬਲਾਕ ਹੋ ਗਈਆਂ। ਬਰਲਿਨ ਵਾਂਗ ਦੂਜੇ ਸ਼ਹਿਰਾਂ ‘ਚ ਵੀ ਇਹੀ ਨਜ਼ਾਰਾ ਵੇਖਣ ਨੂੰ ਮਿਲਿਆ। ਪੂਰੇ ਜਰਮਨੀ ‘ਚ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ ਹੈ।
ਇਹ ਵੀ ਦੇਖੋ : ਮੋਬਾਇਲ ‘ਚ Save ਕਰਕੇ ਰੱਖਿਓ ਇਹ ਵੀਡੀਓ, ਜੇ ਕੋਈ ਚੁੱਕੇ ਅੰਦੋਲਨ ‘ਤੇ ਸਵਾਲ ਤਾਂ ਦਿਖਾਇਓ ਜਰੂਰ !