Farmers support protest sydney: ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ 9 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਵੱਖ-ਵੱਖ ਵਰਗਾਂ ਤੋਂ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ 9 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਇਸ ਕਿਸਾਨ ਅੰਦੋਲਨ ਦਾ ਅਸਰ ਹੁਣ ਦੇਸ਼ ਤੋਂ ਬਾਹਰ ਵੀ ਦੇਖਿਆ ਜਾਂ ਰਿਹਾ ਹੈ। ਵਦੇਸ਼ਾ ਦੇ ਵਿੱਚ ਵੀ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ ਅੰਦੋਲਨ ਨੂੰ ਕੈਨੇਡਾ,ਅਮਰੀਕਾ,ਇੰਗਲੈਂਡ ਅਤੇ ਆਸਟ੍ਰੇਲੀਆ ਵਰਗੇ ਵੱਡੇ ਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਜਿਸਦੇ ਚਲਦਿਆ ਆਸਟ੍ਰੇਲੀਆ ਦੇ ਸਿਡਨੀ ਵਿਖੇ ਸਥਿੱਤ ਭਾਰਤੀ ਦੂਤਘਰ ਅੱਗੇ ਕਿਸਾਨੀ ਅੰਦੋਲਨ ਦੇ ਹੱਕ ’ਚ ਪ੍ਰਦਰਸ਼ਨ ਕੀਤਾ ਗਿਆ ਹੈ।
ਭਾਰਤੀ ਦੂਤਘਰ ਦੇ ਦਫ਼ਤਰ ਸਾਹਮਣੇ ਇਕੱਠੇ ਹੋਏ ਲੋਕਾਂ ਨੇ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਆਪਣੇ ਵਿਚਾਰ ਭਾਰਤ ਸਰਕਾਰ ਤੱਕ ਪਹੁੰਚਾ ਰਹੇ ਹਨ ਕਿ ਉਹ ਬਿਨਾਂ ਦੇਰੀ ਦੇ ਕਿਸਾਨ ਵਿਰੋਧੀ ਕਾਨੂੰਨ ਵਾਪਿਸ ਲੈਣ। ਪ੍ਰਦਰਸ਼ਨਕਾਰੀਆਂ ਨੇ ਭਾਰਤ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਖੇਤੀ ਕਾਨੂੰਨ ਰੱਦ ਕਰਾਉਣ ਸਬੰਧੀ ਬੈਨਰ ਤੇ ਤਖ਼ਤੀਆਂ ਫੜ ਕੇ ਆਪਣਾ ਵਿਰੋਧ ਜ਼ਾਹਿਰ ਕੀਤਾ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਉਹ ਹਮੇਸ਼ਾ ਪੰਜਾਬ ਦੇ ਨਾਲ ਜੁੜੇ ਹੋਏ ਹਨ, ਇਸੇ ਲਈ ਉਹ ਆਸਟ੍ਰੇਲੀਆ ਵਿੱਚ ਰਹਿ ਕੇ ਵੀ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਅਵਾਜ ਬੁਲੰਦ ਕਰ ਰਹੇ ਹਨ। ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ’ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇੱਕ ਪ੍ਰਦਰਸ਼ਨਕਾਰੀ ਨੇ ਕਿਹਾ, “ਸਰਕਾਰ ਵਾਰ ਵਾਰ ਤਾਰੀਖਾਂ ਦੇ ਰਹੀ ਹੈ, ਸਾਰੀਆਂ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ ਕਿ ਅੱਜ ਗੱਲਬਾਤ ਦਾ ਆਖ਼ਰੀ ਦਿਨ ਹੈ।
ਇਹ ਵੀ ਦੇਖੋ : ਕਿਸਾਨੀ ਘੋਲ ਲੜਦੇ ਪਿਓ ਦੀ ਗਈ ਜਾਨ, ਆਖਰੀ ਵਾਰ ਧੀ ਨਾਲ ਕੀਤੀਆਂ ਗੱਲਾਂ ਸੁਣਕੇ ਰੋਕ ਨਹੀਂ ਪਾਓਗੇ ਹੰਝੂ…!