ਯੂਕਰੇਨ ‘ਤੇ ਹਮਲਾ ਕਰਕੇ ਪੂਰੀ ਦੁਨੀਆ ‘ਚ ਦਹਿਸ਼ਤ ਫੈਲਾਉਣ ਵਾਲੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਖੁਦ ਵੀ ਡਰੇ ਹੋਏ ਹਨ। ਪੁਤਿਨ ਨੂੰ ਡਰ ਹੈ ਕਿ ਕੋਈ ਉਸਨੂੰ ਜ਼ਹਿਰ ਦੇ ਸਕਦਾ ਹੈ। ਇਸੇ ਲਈ ਉਸ ਨੇ ਆਪਣੇ ਨਿੱਜੀ ਸਟਾਫ਼ ਦੇ ਕਰੀਬ 1000 ਮੈਂਬਰਾਂ ਨੂੰ ਹਟਾ ਦਿੱਤਾ ਹੈ। ਜਿਨ੍ਹਾਂ ਮੁਲਾਜ਼ਮਾਂ ਨੂੰ ਹਟਾਇਆ ਗਿਆ ਹੈ, ਉਨ੍ਹਾਂ ਵਿੱਚ ਬਾਡੀ ਗਾਰਡ, ਕੁੱਕ, ਲਾਂਡਰੀਮੈਨ ਅਤੇ ਪ੍ਰਾਈਵੇਟ ਸਕੱਤਰ ਸ਼ਾਮਲ ਹਨ।
ਰਿਪੋਰਟ ਮੁਤਾਬਕ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਕੁਝ ਦਿਨ ਪਹਿਲਾਂ ਹੀ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਜਿਨ੍ਹਾਂ ਨੂੰ ਨੌਕਰੀ ‘ਤੇ ਰੱਖਿਆ ਗਿਆ ਹੈ, ਉਨ੍ਹਾਂ ਬਾਰੇ ਪੂਰੀ ਜਾਂਚ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਵਲਾਦੀਮੀਰ ਪੁਤਿਨ ਦੇ ਆਦੇਸ਼ ‘ਤੇ ਰੂਸੀ ਫੌਜ ਨੇ 24 ਫਰਵਰੀ ਨੂੰ ਯੂਕਰੇਨ ‘ਤੇ ਹਮਲਾ ਕੀਤਾ ਸੀ। ਪੁਤਿਨ ਦੇ ਇਸ ਫੈਸਲੇ ਤੋਂ ਸਾਰੇ ਦੇਸ਼ ਦੇ ਨਾਲ-ਨਾਲ ਉਨ੍ਹਾਂ ਦੇ ਆਪਣੇ ਵੀ ਨਾਰਾਜ਼ ਹਨ। ਇਸੇ ਲਈ ਪੁਤਿਨ ਨੂੰ ਡਰ ਸਤਾ ਰਿਹਾ ਹੈ ਕਿ ਉਨ੍ਹਾਂ ਨੂੰ ਜ਼ਹਿਰ ਦਿੱਤਾ ਜਾ ਸਕਦਾ ਹੈ।
ਅਮਰੀਕਾ ਦੇ ਦੱਖਣੀ ਕੈਰੋਲੀਨਾ ਦੇ ਸੰਸਦ ਮੈਂਬਰ ਲਿੰਡਸੇ ਗ੍ਰਾਹਮ ਨੇ ਵੀ ਰੂਸ ਦੇ ਰਾਸ਼ਟਰਪਤੀ ਦੀ ਹੱਤਿਆ ਦੀ ਗੱਲ ਕਹੀ ਹੈ। ਇਸ ਮਹੀਨੇ ਦੇ ਸ਼ੁਰੂ ਵਿਚ ਗ੍ਰਾਹਮ ਨੇ ਪੁਤਿਨ ਦੀ ਤੁਲਨਾ ਤਾਨਾਸ਼ਾਹ ਅਡੌਲਫ ਹਿਟਲਰ ਨਾਲ ਕੀਤੀ ਸੀ। ਉਨ੍ਹਾਂ ਕਿਹਾ ਕਿ ਜੰਗ ਨੂੰ ਖਤਮ ਕਰਨ ਦਾ ਇੱਕੋ ਇੱਕ ਰਸਤਾ ਇਸ ਵਿਅਕਤੀ ਨੂੰ ਮਾਰਨਾ ਹੈ।
ਵੀਡੀਓ ਲਈ ਕਲਿੱਕ ਕਰੋ -: