ਅਮਰੀਕਾ ਵਿਚ ਗੋਲੀਬਾਰੀ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਫਲੋਰੀਡਾ ਵਿੱਚ ਬੀਤੇ ਸੋਮਵਾਰ ਦੁਪਹਿਰ ਨੂੰ ਹੋਈ ਗੋਲੀਬਾਰੀ ਵਿੱਚ 10 ਲੋਕ ਜ਼ਖਮੀ ਹੋ ਗਏ ਹਨ। ਜਖ਼ਮੀਆਂ ਨੂੰ ਹਸਪਤਾਲ ਵਿਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ, ਇਹ ਘਟਨਾ ਫਲੋਰੀਡਾ ਦੇ ਲੇਕ ਲੈਂਡ ਇਲਾਕੇ ‘ਚ ਵਾਪਰੀ ਹੈ। ਪੁਲਿਸ ਮੁਖੀ ਸੈਮ ਟੇਲਰ ਮੁਤਾਬਕ ਹਮਲਾਵਰ ਗੂੜ੍ਹੇ ਨੀਲੇ ਰੰਗ ਦੀ ਕਾਰ ‘ਚ ਆਏ ਸਨ।
ਪੁਲਿਸ ਅਨੁਸਾਰ ਹਮਲਾਵਰਾਂ ਨੇ ਮੌਕੇ ‘ਤੇ ਪਹੁੰਚ ਕੇ ਸਿਰਫ਼ ਗੱਡੀ ਦੀ ਰਫ਼ਤਾਰ ਘਟਾਈ ਤੇ ਗੱਡੀ ਦੀਆਂ ਚਾਰੇ ਖਿੜਕੀਆਂ ਖੋਲ੍ਹ ਕੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਘਟਨਾ ਵਿਚ ਦੋ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੁਲਿਸ ਵਾਹਨ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਗੋਲੀਬਾਰੀ ਕੁਝ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ।
ਇਹ ਵੀ ਪੜ੍ਹੋ : ਮੁੰਬਈ-ਅਹਿਮਦਾਬਾਦ ਹਾਈਵੇ ‘ਤੇ ਕਾਰ ਤੇ ਬੱਸ ਵਿਚਾਲੇ ਭਿਆਨਕ ਟੱਕਰ, ਔਰਤ ਸਣੇ 4 ਲੋਕਾਂ ਦੀ ਮੌਤ
ਦੱਸਿਆ ਜਾ ਰਿਹਾ ਹੈ, ਐਮਰਜੈਂਸੀ ਸੇਵਾਵਾਂ ਵੱਲੋਂ ਸਿਰਫ਼ ਤਿੰਨ ਲੋਕਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਦੀ ਉਮਰ 20 ਤੋਂ 35 ਸਾਲ ਦਰਮਿਆਨ ਹੈ। ਜਿਨ੍ਹਾਂ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਨ੍ਹਾਂ ਦੇ ਪੇਟ ਅਤੇ ਚਿਹਰੇ ‘ਤੇ ਗੋਲੀਆਂ ਲੱਗੀਆਂ ਹਨ। ਗੋਲੀਬਾਰੀ ਤੋਂ ਇੱਕ ਮਿੰਟ ਪਹਿਲਾਂ ਹੀ ਸਕੂਲ ਬੱਸ ਨੇ ਬੱਚਿਆਂ ਨੂੰ ਉੱਥੇ ਉਤਾਰ ਦਿੱਤਾ ਸੀ। ਜੇਕਰ ਇਹ ਘਟਨਾ ਕੁਝ ਸਮਾਂ ਪਹਿਲਾਂ ਵਾਪਰੀ ਹੁੰਦੀ ਤਾਂ ਬੱਚਿਆਂ ਦੀ ਜਾਨ ਨੂੰ ਵੀ ਖਤਰਾ ਪੈਦਾ ਹੋ ਸਕਦਾ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਥਾਣਾ ਮੁਖੀ ਟੇਲਰ ਨੇ ਦੱਸਿਆ ਕਿ ਮੌਕੇ ਤੋਂ ਵੱਡੀ ਮਾਤਰਾ ਵਿੱਚ ਗਾਂਜਾ ਵੀ ਬਰਾਮਦ ਹੋਇਆ ਹੈ। ਜਿਸ ਤੋਂ ਜਾਪਦਾ ਹੈ ਕਿ ਗੋਲੀਬਾਰੀ ਦੌਰਾਨ ਉਥੇ ਗਾਂਜਾ ਵੇਚਿਆ ਜਾ ਰਿਹਾ ਸੀ। ਫਿਲਹਾਲ ਇਸ ਦਾ ਘਟਨਾ ਨਾਲ ਕੀ ਸਬੰਧ ਹੈ, ਉਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਕਿਹਾ ਕਿ ਕੁਝ ਲੋਕ ਜਾਂਚ ਵਿਚ ਸਹਿਯੋਗ ਕਰ ਰਹੇ ਹਨ, ਜਦਕਿ ਕਈ ਲੋਕ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ।