ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸੂਚਨਾ ਅਨੁਸਾਰ, ਬੀਤੀ ਸੋਮਵਾਰ ਨੂੰ ਦੇਰ ਰਾਤ ਈਸਟ ਲੈਂਸਿੰਗ ਵਿੱਚ ਮਿਸ਼ੀਗਨ ਸਟੇਟ ਯੂਨੀਵਰਸਿਟੀ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ ਇਸ ਗੋਲੀਬਾਰੀ ‘ਚ ਕਈ ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਵੱਲੋਂ ਅਣਪਛਾਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਮਿਸ਼ੀਗਨ ਸਟੇਟ ਯੂਨੀਵਰਸਿਟੀ ਪੁਲਿਸ ਦਾ ਕਹਿਣਾ ਹੈ ਕਿ ਕੈਂਪਸ ਵਿੱਚ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ‘ਤੋਂ ਬਾਅਦ ਪੁਲਿਸ ਨੇ ਟਵੀਟ ਕਰਕੇ ਕੈਂਪਸ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ।
ਸੂਚਨਾ ਮੁਤਾਬਕ ਹਮਲਾਵਰ ਇਕੱਲਾ ਸੀ ਅਤੇ ਫਿਲਹਾਲ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਵਧਾਨੀ ਦੇ ਤੌਰ ‘ਤੇ ਕੈਂਪਸ ਦੇ ਬਾਹਰ 30 ਫਾਇਰ ਟਰੱਕ, ਐਂਬੂਲੈਂਸ ਅਤੇ ਐਮਰਜੈਂਸੀ ਵਾਹਨ ਵੀ ਤੈਨਾਤ ਕੀਤੇ ਗਏ ਹਨ। ਮਿਸ਼ੀਗਨ ਸਟੇਟ ਯੂਨੀਵਰਸਿਟੀ ਦੇ ਕੈਂਪਸ ਵਿੱਚ ਕਈ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀ ਦਾ ਸਕੈਚ ਬਣਾ ਕੇ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਫੈਕਟਰੀ ‘ਚ ਮਿਲੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ
ਫਾਇਰਿੰਗ ਦੌਰਾਨ ਜ਼ਖਮੀਆਂ ਨੂੰ ਨਜ਼ਦੀਕੀ ਸਪੈਰੋ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਕੈਪਸ ਦੀਆਂ ਸਾਰੀਆਂ ਗਤੀਵਿਧੀਆਂ 48 ਘੰਟਿਆਂ ਦੇ ਲਈ ਰੱਦ ਕਰ ਦਿੱਤੀਆਂ ਗਈਆਂ ਹਨ। ਪੁਲਿਸ ਨੇ ਕਿਹਾ ਕਿ ਐਥਲੈਟਿਕ ਸਹੂਲਤ ਆਈਐਮ ਈਸਟ ਨੂੰ ਸੁਰੱਖਿਅਤ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: