ਅਮਰੀਕਾ ਦੇ ਫਲੋਰੀਡਾ ‘ਚ ਅੱਜ ਵੀਰਵਾਰ ਨੂੰ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਹਨ।ਇਸ ਗੋਲੀਬਾਰੀ ਦੀ ਘਟਨਾ ‘ਚ ਕੁੱਲ 3 ਲੋਕ ਮਾਰੇ ਗਏ ਸਨ। ਇਹ ਦੋਵੇਂ ਘਟਨਾਵਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ ਹਨ। ਦਰਅਸਲ, ਵੀਰਵਾਰ ਸਵੇਰੇ ਇਕ ਹਮਲਾਵਰ ਨੇ 20 ਸਾਲਾ ਲੜਕੀ ਨੂੰ ਗੋਲੀ ਮਾਰ ਦਿੱਤੀ ਅਤੇ ਉੱਥੋਂ ਫਰਾਰ ਹੋ ਗਿਆ। ਇਸ ਹਮਲੇ ਵਿੱਚ ਇੱਕ ਪੱਤਰਕਾਰ ਅਤੇ ਇੱਕ 9 ਸਾਲ ਦੀ ਬੱਚੀ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਫਲੋਰੀਡਾ ਦੇ ਆਰੇਂਜ ਕਾਊਂਟੀ ‘ਚ ਵੀਰਵਾਰ ਸਵੇਰੇ 4 ਵਜੇ ਦੇ ਕਰੀਬ ਇਹ ਘਟਨਾ ਵਾਪਰੀ। ਇੱਥੇ ਇਕ ਹਮਲਾ ਵਾਰ ਆਇਆ ਅਤੇ ਉਸ ਨੇ 20 ਸਾਲਾ ਲੜਕੀ ‘ਤੇ ਫਾਇਰਿੰਗ ਕੀਤੀ ਅਤੇ ਉੱਥੋਂ ਫ਼ਰਾਰ ਹੋ ਗਿਆ। ਇਸ ਘਟਨਾ ਦੀ ਕਵਰੇਜ ਕਰਨ ਲਈ ਉੱਥੇ ਦੋ ਪੱਤਰਕਾਰ ਪਹੁੰਚੇ ਸਨ। ਇਸ ਦੌਰਾਨ ਹਮਲਾਵਰ ਫਿਰ ਆਏ ਅਤੇ ਪੱਤਰਕਾਰਾਂ ਸਮੇਤ ਮਾਂ-ਧੀ ‘ਤੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਅਧਿਕਾਰੀ ਜੌਹਨ ਮੀਨਾ ਨੇ ਦੱਸਿਆ- 19 ਸਾਲਾ ਦੋਸ਼ੀ ਕੀਥ ਮੇਲਵਿਨ ਮੂਸ ਨੇ 20 ਸਾਲਾ ਲੜਕੀ ਨੂੰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਅਸੀਂ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਉੱਥੇ ਸਥਾਨਕ ਮੀਡੀਆ ‘ਸਪੈਕਟਰਮ ਨਿਊਜ਼ 13’ ਦੇ ਦੋ ਪੱਤਰਕਾਰ ਵੀ ਰਿਪੋਰਟਿੰਗ ਲਈ ਪਹੁੰਚੇ ਸਨ। ਇਸ ਤੋਂ ਬਾਅਦ ਦੋਸ਼ੀ ਫਿਰ ਤੋਂ ਵਾਰਦਾਤ ਵਾਲੀ ਥਾਂ ‘ਤੇ ਆਇਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ : ਕਾਸ਼ੀ ਵਿਸ਼ਵਨਾਥ ਮੰਦਰ ‘ਚ ਮੰਗਲਾ ਆਰਤੀ ਦੀਆਂ ਟਿਕਟਾਂ ਹੋਈਆਂ ਮਹਿੰਗੀਆਂ, 1 ਮਾਰਚ ਤੋਂ ਦੇਣੇ ਪੈਣਗੇ ਇੰਨੇ ਪੈਸੇ
ਪੁਲਿਸ ਅਧਿਕਾਰੀ ਜੌਹਨ ਨੇ ਦੱਸਿਆ ਕਿ ਉਸ ਨੇ ਦੋਨਾਂ ਪੱਤਰਕਾਰਾਂ ‘ਤੇ ਗੋਲੀ ਚਲਾਈ। ਇਸ ਤੋਂ ਬਾਅਦ ਨੇੜਲੇ ਘਰ ਵਿੱਚ ਮੌਜੂਦ ਮਾਂ-ਧੀ ਨੂੰ ਵੀ ਗੋਲੀ ਮਾਰ ਦਿੱਤੀ ਗਈ। ਇਸ ਹਮਲੇ ‘ਚ ਇਕ ਪੱਤਰਕਾਰ ਅਤੇ 9 ਸਾਲਾ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇੱਕ ਹੋਰ ਪੱਤਰਕਾਰ ਅਤੇ ਬੱਚੇ ਦੀ ਮਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਇਸ ਪੂਰੀ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ। 2 ਲੋਕ ਜ਼ਖਮੀ ਹੋ ਗਏ। ਇਸ ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ 19 ਸਾਲਾ ਦੋਸ਼ੀ ਕੀਥ ਵੱਲੋਂ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਮਲੇ ਦੇ ਕਾਰਨਾਂ ਦਾ ਪਤਾ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਲੱਗੇਗਾ।