20 ਸਾਲਾਂ ਤਕ ਸੱਤਾ ਤੋਂ ਬੇਦਖਲ ਹੋਣ ਤੋਂ ਬਾਅਦ ਤਾਲਿਬਾਨ ਨੇ ਇਕ ਵਾਰ ਫਿਰ ਅਫਗਾਨਿਸਤਾਨ ਦਾ ਕੰਟਰੋਲ ਮੁੜ ਹਾਸਲ ਕਰ ਲਿਆ ਹੈ। ਪਰ, ਅਫਗਾਨਿਸਤਾਨ ਵਿੱਚ ਸੱਤਾ ਪਰਿਵਰਤਨ ਦੇ ਇਸ ਸੰਕਟ ਦੇ ਵਿਚਕਾਰ, ਮੰਗਲਵਾਰ ਸ਼ਾਮ ਨੂੰ, ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਅਮਰੁਲਾਹ ਸਾਲੇਹ ਨੇ ਇੱਕ ਵੱਡਾ ਐਲਾਨ ਕੀਤਾ ਹੈ। ਸਾਲੇਹ ਨੇ ਆਪਣੇ ਆਪ ਨੂੰ ਅਫਗਾਨਿਸਤਾਨ ਦਾ ਨਿਗਰਾਨ ਪ੍ਰਧਾਨ ਐਲਾਨਿਆ ਹੈ।
Clarity: As per d constitution of Afg, in absence, escape, resignation or death of the President the FVP becomes the caretaker President. I am currently inside my country & am the legitimate care taker President. Am reaching out to all leaders to secure their support & consensus.
— Amrullah Saleh (@AmrullahSaleh2) August 17, 2021
ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਦੇ ਸਹਿਯੋਗ ਅਤੇ ਸਮਰਥਨ ਲਈ ਦੇਸ਼ ਦੇ ਸਾਰੇ ਨੇਤਾਵਾਂ ਨਾਲ ਸੰਪਰਕ ਕਰ ਰਿਹਾ ਹਾਂ। ਅਮਰੁਲਾਹ ਸਾਲੇਹ ਨੇ ਇੱਕ ਟਵੀਟ ਵਿੱਚ ਲਿਖਿਆ, ”ਅਫਗਾਨਿਸਤਾਨ ਦੇ ਸੰਵਿਧਾਨ ਦੇ ਅਨੁਸਾਰ, ਰਾਸ਼ਟਰਪਤੀ ਦੀ ਗੈਰਹਾਜ਼ਰੀ, ਉਸਦੇ ਦੇਸ਼ ਤੋਂ ਭੱਜਣ, ਅਸਤੀਫਾ ਦੇਣ ਜਾਂ ਮੌਤ ਹੋਣ ਦੀ ਸੂਰਤ ਵਿੱਚ ਪਹਿਲਾ ਉਪ ਰਾਸ਼ਟਰਪਤੀ ਕਾਰਜਕਾਰੀ ਰਾਸ਼ਟਰਪਤੀ ਹੁੰਦਾ ਹੈ। ਮੈਂ ਇਸ ਸਮੇਂ ਦੇਸ਼ ਵਿੱਚ ਹਾਂ ਅਤੇ ਇੱਕ ਜਾਇਜ਼ ਕਾਰਜਕਾਰੀ ਰਾਸ਼ਟਰਪਤੀ ਹਾਂ। ਮੈਂ ਉਨ੍ਹਾਂ ਦੇ ਸਮਰਥਨ ਅਤੇ ਸਹਿਯੋਗ ਲਈ ਸਾਰੇ ਨੇਤਾਵਾਂ ਤੱਕ ਪਹੁੰਚ ਕਰ ਰਿਹਾ ਹਾਂ।
ਜ਼ਿਕਰਯੋਗ ਹੈ ਕਿ ਅਜੇ ਤੱਕ ਅਮਰੁੱਲਾਹ ਸਾਲੇਹ ਦੇ ਇਸ ਐਲਾਨ ‘ਤੇ ਤਾਲਿਬਾਨ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਅਫਗਾਨਿਸਤਾਨ ਵਿੱਚ 20 ਸਾਲ ਲੰਬੇ ਅਮਰੀਕੀ ਮਿਸ਼ਨ ਦੇ ਅੰਤ ਦੀ ਘੋਸ਼ਣਾ ਦੇ ਨਾਲ, ਬਹੁਤ ਸਾਰੇ ਦੇਸ਼ਾਂ ਨੇ ਕਾਬੁਲ ਵਿੱਚ ਆਪਣੇ ਦੂਤਾਵਾਸਾਂ ਤੋਂ ਡਿਪਲੋਮੈਟਾਂ ਨੂੰ ਵਾਪਸ ਲੈਣਾ ਸ਼ੁਰੂ ਕਰ ਦਿੱਤਾ। ਜਿੱਥੇ ਬਹੁਤ ਸਾਰੇ ਅਧਿਕਾਰੀਆਂ ਨੇ ਅਫਗਾਨਿਸਤਾਨ ਵਿੱਚ ਨਵੀਂ ਸਰਕਾਰ ਨਾਲ ਸੰਬੰਧਾਂ ਦੇ ਛੇਤੀ ਬਹਾਲੀ ਬਾਰੇ ਸ਼ੰਕਾ ਜ਼ਾਹਰ ਕੀਤੀ ਹੈ, ਉਥੇ ਕੁਝ ਹੋਰ ਦੇਸ਼ਾਂ ਨੇ ਵੀ ਤਾਲਿਬਾਨ ਸ਼ਾਸਨ ਦੇ ਨਾਲ ਨਵੇਂ ਸੰਬੰਧਾਂ ਦਾ ਐਲਾਨ ਕਰਦਿਆਂ ਇਸ ਦੀ ਪ੍ਰਸ਼ੰਸਾ ਕੀਤੀ ਹੈ। ਇਸ ਸੂਚੀ ਵਿੱਚ ਪਹਿਲੇ ਨਾਂ ਪਾਕਿਸਤਾਨ ਅਤੇ ਚੀਨ ਦੇ ਹਨ।
ਇਹ ਵੀ ਪੜ੍ਹੋ : ਲਾਹੌਰ ‘ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦਾ ਮਾਮਲਾ, DSGPC ਨੇ ਲਿਆ ਸਖਤ ਨੋਟਿਸ