ਅਮਰੀਕਾ ਵਿੱਚ ਫਾਇਰਿੰਗ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਸ਼ਨੀਵਾਰ ਰਾਤ ਨੂੰ ਫਲੋਰਿਡਾ ਸ਼ਹਿਰ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਅਣਪਛਾਤੇ ਵਿਅਕਤੀਆਂ ਦੇ ਇੱਕ ਸਮੂਹ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।
ਦਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 20 ਤੋਂ ਵੱਧ ਜ਼ਖਮੀ ਹਨ । ਜ਼ਖਮੀਆਂ ਵਿਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਿਆਮੀ ਪੁਲਿਸ ਅਨੁਸਾਰ ਤਿੰਨ ਅਣਪਛਾਤੇ ਨੌਜਵਾਨਾਂ ਦੇ ਇੱਕ ਸਮੂਹ ਨੇ ਐਤਵਾਰ ਨੂੰ ਸੰਗੀਤ ਸਮਾਰੋਹ ਦੌਰਾਨ ਹਮਲਾ ਕੀਤਾ ।
ਉਸ ਸਮੇਂ ਮਿਆਮੀ ਗਾਰਡਨਜ਼ ਦੇ ਨੇੜੇ ਬਿਲੀਅਰਡਜ਼ ਹਾਲ ਵਿਖੇ ਇੱਕ ਸਮਾਰੋਹ ਚੱਲ ਰਿਹਾ ਸੀ। ਇਸ ਸਮਾਰੋਹ ਲਈ ਸੁਰੱਖਿਆ ਦੇ ਹਰ ਤਰ੍ਹਾਂ ਦੇ ਪ੍ਰਬੰਧ ਵੀ ਕੀਤੇ ਗਏ ਸਨ । ਪੁਲਿਸ ਦਾ ਕਹਿਣਾ ਹੈ ਕਿ ਇੱਕ ਐਸਯੂਵੀ ਵਿੱਚ ਹਮਲਾਵਰ ਘਟਨਾ ਸਥਾਨ ਵੱਲ ਮਾਰਚ ਕਰ ਰਹੇ ਸਨ ਅਤੇ ਅਚਾਨਕ ਇਲਾਕੇ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ ।
ਇਸ ਤੋਂ ਬਾਅਦ ਉਹ ਤਿੰਨੋਂ ਕਾਰ ਵਿੱਚ ਬੈਠ ਕੇ ਉਥੋਂ ਫਰਾਰ ਹੋ ਗਏ । ਗੋਲੀਆਂ ਦੀ ਆਵਾਜ਼ ਰੁਕਣ ਤੋਂ ਬਾਅਦ ਲੋਕ ਬਚਾਅ ਲਈ ਉੱਥੇ ਪਹੁੰਚੇ, ਜਿੱਥੇ ਦੋ ਲੋਕ ਮਰੇ ਹੋਏ ਪਾਏ ਗਏ । ਇਸ ਘਟਨਾ ਵਿੱਚ ਜ਼ਖਮੀ ਹੋਏ 20 ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਦੇਖੋ: ਕੰਗਨਾ ਰਣੌਤ ਨੇ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਟੇਕਿਆ ਮੱਥਾ, ਦੇਖੋ-LIVE ਤਸਵੀਰਾਂ