ਅਮਰੀਕਾ ਦੇ ਦੋ ਵਾਰ ਰਾਸ਼ਟਰਪਤੀ ਰਹਿ ਚੁੱਕੇ ਬਰਾਕ ਓਬਾਮਾ ਦਾ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਨ੍ਹਾਂ ਨੇ ਟਵਿਟਰ ‘ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਮੈਂ ਕੋਰੋਨਾ ਪਾਜ਼ੀਟਿਵ ਹੋ ਗਿਆ ਹਾਂ। ਮੈਨੂੰ ਹੁਣ ਕੁਝ ਦਿਨਾਂ ਤੋਂ ਗਲੇ ਵਿੱਚ ਖਰਾਸ਼ ਹੈ, ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਉਨ੍ਹਾਂ ਟਵੀਟ ਵਿੱਚ ਲਿਖਿਆ ਕਿ ਮੈਂ ਅਤੇ ਮਿਸ਼ੇਲ ਨੇ ਵੈਕਸੀਨ ਲਈ ਸੀ। ਮਿਸ਼ੇਲ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। ਨਾਲ ਹੀ ਟਵੀਟ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਟਵੀਟ ‘ਚ ਲਿਖਿਆ ਕਿ ਜੇਕਰ ਤੁਸੀਂ ਪਹਿਲਾਂ ਵੈਕਸੀਨੇਸ਼ਨ ਨਹੀਂ ਕਰਵਾਈ ਤਾਂ ਇਹ ਯਾਦ ਦਿਵਾਉਣ ਵਾਲੀ ਗੱਲ ਹੈ, ਭਾਵੇਂ ਕੇਸ ਘੱਟ ਹੋਣ। ਕਹਿਣ ਦਾ ਮਤਲਬ ਹੈ ਕਿ ਕਰੋਨਾ ਅਜੇ ਖਤਮ ਨਹੀਂ ਹੋਇਆ। ਯੂਐਸ ਸੈਂਟਰਜ਼ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਦੇ ਅਨੁਸਾਰ, ਜਨਵਰੀ ਦੇ ਅੱਧ ਵਿੱਚ ਪ੍ਰਤੀ ਦਿਨ ਔਸਤਨ 810,000 ਕੇਸਾਂ ਦੇ ਮੁਕਾਬਲੇ, ਮਾਰਚ ਦੇ ਅੱਧ ਵਿੱਚ ਪ੍ਰਤੀ ਦਿਨ ਔਸਤਨ 35,000 ਕੇਸਾਂ ਦੇ ਮੁਕਾਬਲੇ, ਯੂਐਸ ਦੇ ਰੋਜ਼ਾਨਾ ਕੇਸਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਗਿਰਾਵਟ ਆਈ। ਯੂਐਸ ਸੈਂਟਰਜ਼ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ) ਦਾ ਕਹਿਣਾ ਹੈ ਕਿ ਸੰਯੁਕਤ ਰਾਜ ਵਿੱਚ ਪੰਜ ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਵਿੱਚੋਂ 80 ਫ਼ੀਸਦ ਤੋਂ ਵੱਧ ਲੋਕਾਂ ਨੇ ਕੋਵਿਡ-19 ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ ਪ੍ਰਾਪਤ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: