ਫਰਾਂਸ ਵਿੱਚ ਵੀ ਕੈਨੇਡਾ ਦੀ ਤਰ੍ਹਾਂ ਟਰੱਕ ਡਰਾਈਵਰਾਂ ਦੇ ਪ੍ਰਦਰਸ਼ਨ ਦਾ ਖਤਰਾ ਪੈਦਾ ਹੋ ਗਿਆ ਹੈ। ਅਜਿਹੇ ਵਿੱਚ ਪੈਰਿਸ ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਉਹ ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਕੋਰੋਨਾ ਵਾਇਰਸ ਪਾਬੰਦੀਆਂ ਖਿਲਾਫ ‘ਆਜ਼ਾਦੀ ਦੇ ਕਾਫਲਿਆਂ’ ‘ਤੇ ਪਾਬੰਦੀ ਲਗਾ ਰਹੀ ਹੈ। ਟਰੱਕ ਡਰਾਈਵਰਾਂ ਦੇ ਇਸ ਪ੍ਰਦਰਸ਼ਨ ਕਾਰਨ ਓਟਾਵਾ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ । ਸ਼ਹਿਰ ਦੀ ਪੁਲਿਸ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਸੜਕਾਂ ‘ਤੇ ਜਾਮ ਨੂੰ ਰੋਕਣ, ਟਿਕਟਾਂ ਜਾਰੀ ਕਰਨ ਅਤੇ ਇਸ ਵਿਰੋਧ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਤਾਇਨਾਤੀ ਕੀਤੀ ਜਾਵੇਗੀ।
ਇਸ ਤੋਂ ਅੱਗੇ ਪੁਲਿਸ ਨੇ ਕਿਹਾ ਕਿ ਸੜਕਾਂ ਨੂੰ ਜਾਮ ਕਰਨ ਵਾਲਿਆਂ ਨੂੰ ਦੋ ਸਾਲ ਦੀ ਜੇਲ੍ਹ ਹੋ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ‘ਤੇ 4,500 ਯੂਰੋ (ਕਰੀਬ 3,85,609 ਰੁਪਏ) ਦਾ ਜੁਰਮਾਨਾ ਅਤੇ ਤਿੰਨ ਸਾਲ ਦਾ ਡਰਾਈਵਿੰਗ ਬੈਨ ਵੀ ਲਗਾਇਆ ਜਾਵੇਗਾ । ਪੈਰਿਸ ਪੁਲਿਸ ਦਾ ਇਹ ਕਦਮ ਬੁੱਧਵਾਰ ਨੂੰ ਫਰਾਂਸ ਦੇ ਆਸਪਾਸ ਤੋਂ ਕਾਰਾਂ, ਵੈਨਾਂ ਅਤੇ ਮੋਟਰਸਾਈਕਲਾਂ ਦੇ ਕਈ ਕਾਫਲੇ ਦੇਖੇ ਜਾਣ ਤੋਂ ਬਾਅਦ ਆਇਆ ਹੈ । ਇਨ੍ਹਾਂ ਵਾਹਨਾਂ ਨਾਲ ਫਰਾਂਸ ਦੀ ਰਾਜਧਾਨੀ ਵਿੱਚ ਲੋਕ ਇਕੱਠੇ ਹੋਣ ਲਈ ਤਿਆਰ ਹਨ। ਇਹ ਲੋਕ ਕੈਨੇਡਾ ਵਿੱਚ ਹੋਏ ਪ੍ਰਦਰਸ਼ਨਾਂ ਤੋਂ ਪ੍ਰੇਰਿਤ ਹਨ । ਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ ਟਰੱਕ ਡਰਾਈਵਰਾਂ ਲਈ ਅਮਰੀਕਾ ਦੀ ਸਰਹੱਦ ਪਾਰ ਕਰਨ ਲਈ ਕੋਵਿਡ ਟੈਸਟਿੰਗ ਲਾਜ਼ਮੀ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਓਟਾਵਾ ਵਿੱਚ ਰੋਸ ਪ੍ਰਦਰਸ਼ਨ ਕੀਤਾ।
ਦੱਸ ਦੇਈਏ ਕਿ ਫਰਾਂਸੀਸੀ ਸਰਕਾਰ ਵੱਲੋਂ ਰੈਸਟੋਰੈਂਟਸ, ਥੀਏਟਰ ਅਤੇ ਸਿਨੇਮਾ ਵਰਗੀਆਂ ਥਾਵਾਂ ’ਤੇ ਜਾਣ ਲਈ ਵੈਕਸੀਨ ਪਾਸ ਲਾਜ਼ਮੀ ਕਰ ਦਿੱਤਾ ਗਿਆ ਹੈ । ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਇਸ ‘ਵੈਕਸੀਨ ਪਾਸ’ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਹਨ । ਵਿਰੋਧ ਦੀ ਸ਼ੁਰੂਆਤ ਸੋਸ਼ਲ ਮੀਡੀਆ ਨਾਲ ਹੋਈ ਸੀ, ਜਿਸ ਤੋਂ ਬਾਅਦ ਦੇਖਦੇ-ਦੇਖਦੇ ਵੱਡੀ ਗਿਣਤੀ ਵਿਚ ਲੋਕ ਇਸਦਾ ਹਿੱਸਾ ਬਣਦੇ ਚਲੇ ਗਏ। ਅੰਦੋਲਨ ਨੂੰ ਹਿੰਸਕ ਹੋਣੋਂ ਰੋਕਣ ਲਈ ਫਰਾਂਸੀਸੀ ਸਰਕਾਰ ਡਿਫੈਂਸਿਵ ਮੋਡ ਵਿਚ ਆ ਗਈ ਹੈ। ਸਰਕਾਰ ਦੇ ਬੁਲਾਰੇ ਦਾ ਕਹਿਣਾ ਹੈ ਕਿ ਸਥਿਤੀ ਆਮ ਹੁੰਦਿਆਂ ਹੀ ‘ਵੈਕਸੀਨ ਪਾਸ’ ਦੀ ਲੋੜ ਖ਼ਤਮ ਕਰ ਦਿੱਤੀ ਜਾਵੇਗੀ।
ਇਸ ਤਰ੍ਹਾਂ ਦੇ ਪ੍ਰਦਰਸ਼ਨ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਵੀ ਦੇਖਣ ਨੂੰ ਮਿਲ ਰਹੇ ਹਨ। ਦੇ ਸ਼ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਤੀਸਰੇ ਦਿਨ ਪੁਲਸ ਨੇ ਵੈਲਿੰਗਟਨ ਵਿਚ ਸੰਸਦ ਭਵਨ ਦੇ ਬਾਹਰ ਸੜਕ ’ਤੇ ਡੇਰਾ ਲਾਈ ਬੈਠੇ 120 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀਆਂ ਸੰਸਦ ਦੇ ਸਪੀਕਰ ਟ੍ਰੇਵਰ ਮਲਾਰਡ ਵਲੋਂ ਸੜਕਾਂ ਨੂੰ ਬੰਦ ਕਰਨ ਦਾ ਦੁਰਲੱਭ ਹੁਕਮ ਜਾਰੀ ਕੀਤੇ ਜਾਣ ਤੋਂ ਬਾਅਦ ਹੋਈਆਂ।
ਵੀਡੀਓ ਲਈ ਕਲਿੱਕ ਕਰੋ -: