ਗ੍ਰੀਸ ਨੇੜੇ 14 ਜੂਨ ਨੂੰ ਕਿਸ਼ਤੀ ਡੁੱਬਣ ਦੀ ਘਟਨਾ ਵਿੱਚ ਪਾਕਿਸਤਾਨ ਦੇ 300 ਲੋਕਾਂ ਦੀ ਮੌ.ਤ ਹੋ ਗਈ ਹੈ। ਪਾਕਿਸਤਾਨ ਦੀ ਲੋਕਲ ਮੀਡੀਆ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪਾਕਿਸਤਾਨ ਦੀ ਨਿਊਜ਼ ਏਜੰਸੀ ਮੁਤਾਬਕ ਕਿਸ਼ਤੀ ਵਿੱਚ ਪਾਕਿਸਤਾਨ ਦੇ 400, ਮਿਸਰ ਦੇ 200 ਤੇ ਸੀਰੀਆ ਦੇ 150 ਲੋਕ ਸਵਾਰ ਸਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਸ ਹਾਦਸੇ ਵਿੱਚ ਪਾਕਿਸਤਾਨੀ ਨਾਗਰਿਕਾਂ ਦੀ ਮੌ.ਤ ‘ਤੇ ਦੁੱਖ ਜਤਾਇਆ ਹੈ।
ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਅਜਵੇਗੀ। ਇਹ ਇੱਕ ਘਿਨੌਣਾ ਅਪਰਾਧ ਹੈ। ਇਸ ਦੇ ਬਾਅਦ ਪਾਕਿਸਤਾਨ ਨੇ POK ਤੋਂ 9 ਮਨੁੱਖੀ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਪਾਕਿਸਤਾਨ ਦੇ ਲੋਕਾਂ ਨੂੰ ਯੂਰਪ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਹਨ। ਪਾਕਿਸਤਾਨ ਨੇ ਲੋਕਾਂ ਦੀ ਮੌ.ਤ ‘ਤੇ ਅੱਜ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਹਰਿਆਣਾ ‘ਚ ਬਿਪਰਜੋਏ ਦੀ ਹੋਈ ਐਂਟਰੀ: ਅੱਜ ਵੀ 16 ਸ਼ਹਿਰਾਂ ‘ਚ ਯੈਲੋ-ਔਰੇਂਜ ਅਲਰਟ ਜਾਰੀ
ਦੱਸ ਦੇਈਏ ਕਿ PM ਸ਼ਾਹਬਾਜ਼ ਸ਼ਰੀਫ ਨੇ ਗ੍ਰੀਸ ਵਿੱਚ ਪਾਕਿਸਤਾਨ ਦੀ ਐਂਬੈਸੀ ਦੇ ਹਵਾਲੇ ਨਾਲ ਦੱਸਿਆ ਕਿ ਕਿਸ਼ਤੀ ਹਾਦਸੇ ਵਿੱਚ ਬਚਾਏ ਗਏ 12 ਲੋਕ ਪਾਕਿਸਤਾਨ ਦੇ ਵੀ ਹਨ। ਹਾਲਾਂਕਿ ਹਾਲੇ ਤੱਕ ਸਰਕਾਰ ਵੱਲੋਂ ਮ.ਰਨ ਵਾਲਿਆਂ ਦੀ ਗਿਣਤੀ ਨਹੀਂ ਦੱਸੀ ਹੈ। ਉੱਥੇ ਹੀ UN ਦੇ ਮੁਤਾਬਕ ਕਿਸ਼ਤੀ ਵਿੱਚ 400 ਤੋਂ 750 ਲੋਕ ਮੌਜੂਦ ਸਨ। ਇਨ੍ਹਾਂ ਵਿੱਚ 200 ਤੋਂ ਵੱਧ ਲੋਕ ਪਾਕਿਸਤਾਨ ਦੇ ਸਨ।
ਵੀਡੀਓ ਲਈ ਕਲਿੱਕ ਕਰੋ -: