Greta Thunberg reacts to Disha Ravi arrest: Climate Activist ਦਿਸ਼ਾ ਰਵੀ ਨੂੰ ਤਿੰਨ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਪਟਿਆਲਾ ਹਾਊਸ ਕੋਰਟ ਨੇ ਦਿੱਲੀ ਪੁਲਿਸ ਦੀ ਮੰਗ ਨੂੰ ਮਨਜ਼ੂਰ ਕਰਦਿਆਂ ਇਹ ਆਦੇਸ਼ ਦਿੱਤਾ ਹੈ। ਉੱਥੇ ਹੀ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਨੇ ਦਿਸ਼ਾ ਰਵੀ ਦਾ ਸਮਰਥਨ ਕੀਤਾ ਹੈ। ਉਸਨੇ ਦਿਸ਼ਾ ਰਵੀ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਬੋਲਣ ਦੀ ਆਜ਼ਾਦੀ, ਲੋਕਤੰਤਰ ਦਾ ਮੂਲ ਹਿੱਸਾ ਹੋਣਾ ਚਾਹੀਦਾ ਹੈ । ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ,”ਬੋਲਣ ਦੀ ਆਜ਼ਾਦੀ, ਸ਼ਾਂਤਮਈ ਪ੍ਰਦਰਸ਼ਨ ਅਤੇ ਜਨਤਕ ਮੀਟਿੰਗਾਂ ਮਨੁੱਖੀ ਅਧਿਕਾਰ ਹਨ। ਇਹ ਕਿਸੇ ਵੀ ਲੋਕਤੰਤਰ ਦਾ ਮੁੱਢਲਾ ਹਿੱਸਾ ਹੋਣਾ ਚਾਹੀਦਾ ਹੈ।”
ਦਰਅਸਲ, ਸਵੀਡਨ ਦੀ ਰਹਿਣ ਵਾਲੀ ਕਾਰਕੁਨ ਗ੍ਰੇਟਾ ਨੇ Fridays For Future ਦੇ ਇੱਕ ਟਵੀਟ ‘ਤੇ ਜਵਾਬ ਦਿੰਦਿਆਂ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ #StandWithDishaRavi ਹੈਸ਼ਟੈਗ ਦਿੱਤਾ ਹੈ । ਦੱਸ ਦੇਈਏ ਕਿ ਥਨਬਰਗ ਨੇ ਅਗਸਤ 2018 ਵਿੱਚ ਇਸ ਸੰਸਥਾ ਦੀ ਸਥਾਪਨਾ ਕੀਤੀ ਸੀ, ਜਦੋਂ ਉਹ ਮਹਿਜ਼ 15 ਸਾਲਾਂ ਦੀ ਸੀ।
ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਵੱਲੋਂ ਸਾਂਝੀ ਕੀਤੀ ਗਈ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਵਾਲੀ ਟੂਲਕਿੱਟ ਮਾਮਲੇ ਵਿੱਚ 13 ਫਰਵਰੀ ਨੂੰ ਦਿਸ਼ਾ ਨੂੰ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਸੀ।
ਇਸ ਮਾਮਲੇ ਵਿੱਚ ਪੁਲਿਸ ਨੇ ਦੱਸਿਆ ਕਿ ਦਿਸ਼ਾ ਰਵੀ ਪੁਲਿਸ ਹਿਰਾਸਤ ਦੌਰਾਨ ਪੁੱਛਗਿੱਛ ਦੌਰਾਨ ਸਵਾਲਾਂ ਤੋਂ ਕਤਰਾ ਰਹੀ ਹੈ। ਪੁਲਿਸ ਚਾਹੁੰਦੀ ਹੈ ਕਿ ਇਸ ਮਾਮਲੇ ਵਿੱਚ ਆਹਮੋ-ਸਾਹਮਣੇ ਬੈਠ ਕੇ ਪੁੱਛਗਿੱਛ ਕੀਤੀ ਜਾਵੇ । ਦਿੱਲੀ ਪੁਲਿਸ ਨੇ ਸ਼ਾਂਤਨੂ ਮੁਲੁਕ ਨੂੰ ਇੱਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਿਲ ਹੋਣ ਲਈ ਕਿਹਾ ਹੈ। 22 ਫਰਵਰੀ ਨੂੰ ਪੁਲਿਸ ਉਨ੍ਹਾਂ ਦਾ ਸਾਹਮਣਾ ਕਰਵਾਵੇਗੀ ।
ਇਹ ਵੀ ਦੇਖੋ: ਫੋਟੋ ਰਿਲੀਜ਼ ਹੋਣ ‘ਤੇ ਸਤਨਾਮ ਸਿੰਘ ਪੰਨੂੰ ਨੇ ਕਿਹਾ ਮੈਂ ਨਹੀਂ ਗਿਆ ਲਾਲ ਕਿਲ੍ਹੇ ਵੱਲ