ਜਿੱਥੇ ਪੰਜਾਬ ਦੇ ਪਿੰਡਾਂ ਦੀਆਂ ਕਮੇਟੀਆਂ ਤੇ ਸਰਕਾਰ ਵੱਲੋਂ ਕਬੱਡੀ ਤੇ ਹੋਰ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਉੱਥੇ ਹੀ ਹੁਣ ਵਿਦੇਸ਼ਾਂ ਵਿੱਚ ਵੀ ਪੰਜਾਬ ਦੀਆਂ ਖੇਡਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸੇ ਤਹਿਤ ਹੁਣਹੈਮਿਲਟਨ ਯੂਥ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਨਿਊਜ਼ੀਲੈਂਡ ਵਿੱਚ ਤੀਜਾ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਕਬੱਡੀ, ਕ੍ਰਿਕਟ, ਹਾਕੀ, ਵਾਲੀਬਾਲ, ਨਿਸ਼ਾਨੇਬਾਜ਼ੀ, ਫੁੱਟਬਾਲ, ਖੋ-ਖੋ ਤੇ ਬੱਚਿਆਂ ਦੀਆਂ ਖੇਡਾਂ ਦੇ ਨਾਲ ਹੋਰ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ।

Hamilton third sports fair
ਮੇਲਾ ਦੇਖਣ ਲਈ ਆਉਣ ਵਾਲੇ ਦਰਸ਼ਕਾਂ ਦੇ ਲਈ ਖਾਣ-ਪੀਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਦੱਸ ਦੇਈਏ ਕਿ ਇਹ ਖੇਡ ਮੇਲਾ 19 ਨਵੰਬਰ ਨੂੰ Innes Common Park ਵਿਖੇ ਕਰਵਾਇਆ ਜਾ ਰਿਹਾ ਹੈ। ਕਿਹਾ ਜਾਂਦਾ ਹੈ ਕਿ ਇੱਕ ਬੰਨੇ ਓਲੰਪਿਕ ਖੇਡਾਂ ਹੋ ਰਹੀਆਂ ਹੋਣ ਤੇ ਦੂਜੇ ਬੰਨੇ ਕਬੱਡੀ ਤਾਂ ਆਮ ਪੰਜਾਬੀ ਕਬੱਡੀ ਵੇਖਣ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਲਈ ਕਬੱਡੀ ਸਰੀਰਕ ਕਰਤਬਾਂ ਦੀ ਸ਼ਾਇਰੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…























