ਕੈਨੇਡਾ ਵਿੱਚ ਮੱਧਵਰਤੀ ਫੈਡਰਲ ਚੋਣਾਂ ਲਈ ਵੋਟਿੰਗ ਹੋਣ ਮਗਰੋਂ ਵੋਟਾਂ ਦੀ ਗਿਣਤੀ ਹੋ ਰਹੀ ਹੈ। ਪਿਛਲੇ ਦੋ ਸਾਲਾਂ ਵਿੱਚ ਦੂਜੀ ਵਾਰ ਕੈਨੇਡਾ ਦੇ ਨਾਗਰਿਕਾਂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕੀਤੀ ਹੈ।
ਹੁਣ ਤੱਕ ਹੋਈ ਗਿਣਤੀ ਤੋਂ ਬਾਅਦ ਸਾਹਮਣੇ ਆਏ ਅੰਕੜਿਆਂ ਦੇ ਅਨੁਸਾਰ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਅਤੇ ਐਰਨ ਟੂਲ ਦੀ ਕੰਜ਼ਰਵੇਟਿਵ ਪਾਰਟੀ ਵਿੱਚ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਇੰਨ੍ਹਾਂ ਅੰਕੜਿਆਂ ਤੋਂ ਮਾਹਿਰ ਅੰਦਾਜ਼ਾ ਲਗਾ ਰਹੇ ਹਨ ਕਿ ਜਸਟਿਨ ਟਰੂਡੋ ਸੱਤਾ ਵਿੱਚ ਰਹਿ ਸਕਦੇ ਹਨ ਪਰ ਉਨ੍ਹਾਂ ਦੀ ਪਾਰਟੀ ਅਜੇ ਬਹੁਮਤ ਤੋਂ ਦੂਰ ਹੈ।
ਉੱਥੇ ਹੀ ਹਰਜੀਤ ਸਿੰਘ ਸੱਜਣ ਨੇ ਲਗਾਤਾਰ ਤੀਜੀ ਵਾਰ ਜਿੱਤ ਦਰਜ ਕੀਤੀ ਹੈ। ਹਰਜੀਤ ਸਿੰਘ ਸੱਜਣ ਟਰੂਡੋ ਸਰਕਾਰ ਦੌਰਾਨ ਰੱਖਿਆ ਮੰਤਰੀ ਦੇ ਤੌਰ ਤੇ ਸੇਵਾ ਨਿਭਾ ਰਹੇ ਸੀ। ਹਰਜੀਤ ਸੱਜਣ ਇਸ ਅਹੁਦੇ ’ਤੇ ਪਹੁੰਚਣ ਵਾਲੇ ਪਹਿਲੇ ਭਾਰਤੀ-ਪੰਜਾਬੀ ਵੀ ਹਨ।