ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸ ਸੰਕਟ ਦੇ ਵਿਚਾਲੇ ਹੁਣ ਭਾਰਤ ਨੂੰ ਆਈਸਲੈਂਡ ਦਾ ਸਮਰਥਨ ਮਿਲਿਆ ਹੈ । ਆਈਸਲੈਂਡ ਵੱਲੋਂ 15 ਵੈਂਟੀਲੇਟਰਾਂ ਅਤੇ 12,000 ਫੈਵੀਪਿਰਾਵੀਰ ਗੋਲੀਆਂ ਦੀ ਇੱਕ ਖੇਪ ਭਾਰਤ ਪਹੁੰਚੀ । ਇਹ ਗੱਲ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ ਹੈ ।
ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਘਟਦਾ ਜਾ ਰਿਹਾ ਹੈ । ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸਰਗਰਮ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਗਿਰਾਵਟ ਮਿਲ ਰਹੀ ਹੈ ।
ਇਹ ਵੀ ਪੜ੍ਹੋ: Breaking : CBSE ਦੀ 12ਵੀਂ ਦੀ ਪ੍ਰੀਖਿਆ ਹੋਈ ਰੱਦ, PM ਨੇ ਕਿਹਾ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲ
ਗੌਰਤਲਬ ਹੈ ਕਿ ਭਾਰਤ ਵਿੱਚ ਮਈ ਵਿੱਚ 1.2 ਲੱਖ ਲੋਕਾਂ ਦੀ ਕੋਰੋਨਾ ਮੌਤ ਹੋਈ ਹੈ। ਜਦੋਂ ਕਿ ਅਪ੍ਰੈਲ ਵਿੱਚ 48 ਹਜ਼ਾਰ 768 ਲੋਕਾਂ ਦੀ ਮੌਤ ਹੋ ਗਈ ਸੀ । ਹਾਲਾਂਕਿ, ਬਹੁਤ ਸਾਰੇ ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਸਰਕਾਰੀ ਅੰਕੜਿਆਂ ਤੋਂ ਵੱਧ ਹੋ ਸਕਦੀ ਹੈ।
ਮੌਤ ਦੇ ਅੰਕੜਿਆਂ ਦੇ ਅਨੁਸਾਰ ਅਮਰੀਕਾ ਲਈ ਸਭ ਤੋਂ ਖਤਰਨਾਕ ਮਹੀਨਾ ਇਸ ਸਾਲ ਦਾ ਜਨਵਰੀ ਮਹੀਨਾ ਸੀ। ਇਸ ਸਾਲ ਜਨਵਰੀ ਵਿੱਚ ਅਮਰੀਕਾ ਵਿੱਚ ਕੋਰੋਨਾ ਕਾਰਨ 99,680 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਦੇ ਨਾਲ ਹੀ ਦਸੰਬਰ ਮਹੀਨੇ ਵਿੱਚ ਵੀ ਅਮਰੀਕਾ ਵਿੱਚ 83,849 ਲੋਕਾਂ ਦੀ ਮੌਤ ਹੋ ਗਈ ਸੀ ।