ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਭਾਰਤ ਨੂੰ ਰੂਸੀ ਤੇਲ ਦੀ ਖਰੀਦ ਸੀਮਤ ਨਾ ਕਰਨ ‘ਤੇ ਭਾਰੀ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਿਅਕਤੀਗਤ ਤੌਰ ਤੋਂ ਭਰੋਸਾ ਦਿੱਤਾ ਹੈ ਕਿ ਉਹ ਰੂਸ ਤੋਂ ਤੇਲ ਨਹੀਂ ਖਰੀਦਣਗੇ।
ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਨੂੰ ਕਿਹਾ ਕਿ ਭਾਰਤ ਰੂਸ ਤੋਂ ਤੇਲ ਨਹੀਂ ਖਰੀਦੇਗਾ ਪਰ ਜੇਕਰ ਉਹ ਅਜਿਹਾ ਕਰਦੇ ਰਹੇ ਤਾਂ ਉਨ੍ਹਾਂ ਨੂੰ ਭਾਰੀ ਟੈਰਿਫ ਚੁਕਾਉਣਾ ਪਵੇਗਾ। ਜਦੋਂ ਟਰੰਪ ਤੋਂ ਭਾਰਤ ਸਰਕਾਰ ਦੇ ਇਸ ਜਵਾਬ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਤੇ ਤੇ ਪ੍ਰਧਾਨ ਮੰਤਰੀ ਮੋਦੀ ਦੇ ਵਿਚ ਹੁਣੇ ਜਿਹੇ ਹੋਈ ਕਿਸੇ ਗੱਲਬਾਤ ਦੀ ਜਾਣਕਾਰੀ ਨਹੀਂ ਹੈ ਤਾਂ ਟਰੰਪ ਨੇ ਜਵਾਬ ਦਿੱਤਾ ਜੇਕਰ ਉਹ ਅਜਿਹਾ ਕਹਿਣਾ ਚਾਹੁੰਦੇ ਹਨ ਤਾਂ ਉਹ ਭਾਰੀ ਟੈਰਿਫ ਦੇਣਾ ਜਾਰੀ ਰੱਖਣਗੇ ਤੇ ਉਹ ਅਜਿਹਾ ਨਹੀਂ ਕਰਨਾ ਚਾਹੁੰਦੇ।
ਇਹ ਬਿਆਨ ਬੁੱਧਵਾਰ ਨੂੰ ਓਵਲ ਆਫਿਸ ਵਿਚ ਟਰੰਪ ਦੀ ਉਸ ਐਲਾਨ ਦੇ ਬਾਅਦ ਆਇਆ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਟਰੰਪ ਨੇ ਕਿਹਾ ਕਿ ਭਾਰਤ ਨੂੰ ਲਗਭਗ ਇਕ-ਤਿਹਾਈ ਤੇਲ ਰੂਸ ਤੋਂ ਮਿਲਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਇਸ ਖਰੀਦ ਨੂੰ ਯੂਕਰੇਨ ਵਿਚ ਯੁੱਧ ਲਈ ਮਾਸਕੋ ਦੀ ਆਰਥਿਕ ਮਦਦ ਵਜੋਂ ਦੇਖਦਾ ਹੈ।
ਇਹ ਵੀ ਪੜ੍ਹੋ : ਹਾਂਗਕਾਂਗ ‘ਚ ਰਨਵੇ ਤੋਂ ਫਿਸਲਿਆ ਤੁਰਕੀਏ ਦਾ ਕਾਰਗੋ ਪਲੇਨ, ਸਮੁੰਦਰ ‘ਚ ਡਿੱਗਿਆ, 2 ਦੀ ਮੌ/ਤ
ਹਾਲਾਂਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ। ਰਣਧੀਰ ਜਾਇਸਵਾਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਵਿਚਕਾਰ ਕਿਸੇ ਵੀ ਗੱਲਬਾਤ ਤੋਂ ਅਣਜਾਣ ਸੀ। ਜਾਇਸਵਾਲ ਨੇ ਅੱਗੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਊਰਜਾ ਸਹਿਯੋਗ ‘ਤੇ ਚਰਚਾ ਚੱਲ ਰਹੀ ਹੈ, ਪਰ ਟਰੰਪ ਦੇ ਇਸ ਦਾਅਵੇ ਦੀ ਪੁਸ਼ਟੀ ਨਹੀਂ ਕੀਤੀ ਕਿ ਨਵੀਂ ਦਿੱਲੀ ਰੂਸੀ ਤੇਲ ਖਰੀਦਣਾ ਬੰਦ ਕਰਨ ਲਈ ਸਹਿਮਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਥਿਰ ਊਰਜਾ ਕੀਮਤਾਂ ਅਤੇ ਸੁਰੱਖਿਅਤ ਸਪਲਾਈ ਨੂੰ ਯਕੀਨੀ ਬਣਾਉਣਾ ਸਾਡੀ ਊਰਜਾ ਨੀਤੀ ਦੇ ਦੋਹਰੇ ਟੀਚੇ ਰਹੇ ਹਨ।”
ਵੀਡੀਓ ਲਈ ਕਲਿੱਕ ਕਰੋ -:
























