ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਤਾਲਿਬਾਨ ਲੀਡਰਸ਼ਿਪ ਨੂੰ ਇੱਕ ਵੱਡਾ ਝੱਟਕਾ ਲੱਗਿਆ ਹੈ। ਦਰਅਸਲ ਕੌਮਾਂਤਰੀ ਮੁਦਰਾ ਫੰਡ ਜਾਂ ਆਈਐਮਐਫ ਨੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਨੂੰ ਦਿੱਤੀ ਜਾਣ ਵਾਲੀ ਸਾਰੀ ਵਿੱਤੀ ਸਹਾਇਤਾ ਰੋਕ ਦਿੱਤੀ ਹੈ।
ਆਈਐਮਐਫ ਦੇ ਬੁਲਾਰੇ ਗੈਰੀ ਰਾਈਸ ਨੇ ਇਸ ਸਬੰਧ ਵਿੱਚ ਇੱਕ ਟਵੀਟ ਕੀਤਾ ਹੈ। ਟਵੀਟ ‘ਚ ਉਨ੍ਹਾਂ ਨੇ ਲਿਖਿਆ,’ ਹਮੇਸ਼ਾ ਦੀ ਤਰ੍ਹਾਂ। ਆਈਐਮਐਫ ਅੰਤਰਰਾਸ਼ਟਰੀ ਭਾਈਚਾਰੇ ਦੇ ਵਿਚਾਰਾਂ ਦੁਆਰਾ ਚਲਾਇਆ ਜਾਂਦਾ ਹੈ। ਇਸ ਵੇਲੇ ਅੰਤਰਰਾਸ਼ਟਰੀ ਭਾਈਚਾਰੇ ਵਿੱਚ ਅਫਗਾਨਿਸਤਾਨ ਦੀ ਸਰਕਾਰ ਬਾਰੇ ਸਪੱਸ਼ਟਤਾ ਦੀ ਘਾਟ ਹੈ। ਨਤੀਜੇ ਵਜੋਂ, ਇਹ ਦੇਸ਼ ਐਸਡੀਆਰ ਜਾਂ ਆਈਐਮਐਫ ਦੇ ਹੋਰ ਸਰੋਤਾਂ ਤੱਕ ਪਹੁੰਚ ਨਹੀਂ ਕਰ ਸਕਦਾ। ਮਹੱਤਵਪੂਰਨ ਗੱਲ ਇਹ ਹੈ ਕਿ ਅਫਗਾਨਿਸਤਾਨ ਤੋਂ ਅਮਰੀਕੀ ਅਤੇ ਨਾਟੋ ਸੈਨਿਕਾਂ ਦੀ ਵਾਪਸੀ ਤੋਂ ਬਾਅਦ ਉੱਥੇ ਤਾਲਿਬਾਨ ਦੀ ਪਕੜ ਵੱਧ ਗਈ ਅਤੇ ਹੁਣ ਰਾਜਧਾਨੀ ਕਾਬੁਲ ਉੱਤੇ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ।
ਇਸ ਤੋਂ ਪਹਿਲਾਂ, ਅਫਗਾਨਿਸਤਾਨ ਦੇ ਕੇਂਦਰੀ ਬੈਂਕ ਦੇ ਮੁਖੀ ਨੇ ਵੀ ਬੁੱਧਵਾਰ ਨੂੰ ਕਿਹਾ ਸੀ ਕਿ ਕਬਜ਼ੇ ਦੇ ਬਾਵਜੂਦ, ਤਾਲਿਬਾਨ ਦੀ ਦੇਸ਼ ਦੇ ਜ਼ਿਆਦਾਤਰ ਨਕਦੀ ਅਤੇ ਸੋਨੇ ਦੇ ਭੰਡਾਰਾਂ ਤੱਕ ਪਹੁੰਚ ਨਹੀਂ ਹੋਵੇਗੀ। ਅਫਗਾਨਿਸਤਾਨ ਬੈਂਕ (ਡੀਏਬੀ) ਦੇ ਗਵਰਨਰ ਅਜਮਲ ਅਹਿਮਦੀ ਨੇ ਟਵਿੱਟਰ ‘ਤੇ ਕਿਹਾ ਕਿ ਬੈਂਕ ਕੋਲ ਲੱਗਭਗ 9 ਬਿਲੀਅਨ ਡਾਲਰ ਦਾ ਭੰਡਾਰ ਹੈ, ਪਰ ਇਸ ਵਿੱਚੋਂ ਜ਼ਿਆਦਾਤਰ ਵਿਦੇਸ਼ੀ ਬੈਂਕਾਂ ਵਿੱਚ ਹਨ, ਜੋ ਤਾਲਿਬਾਨ ਦੀ ਪਹੁੰਚ ਤੋਂ ਬਾਹਰ ਹਨ। ਅਹਮਦੀ ਵੀ ਐਤਵਾਰ ਨੂੰ ਤਾਲਿਬਾਨ ਦੇ ਰਾਜਧਾਨੀ ਵਿੱਚ ਦਾਖਲ ਹੋਣ ਦੇ ਡਰੋਂ ਦੇਸ਼ ਛੱਡ ਕੇ ਭੱਜ ਗਏ ਸੀ, ਉਨ੍ਹਾਂ ਨੇ ਕਿਹਾ, “ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ, ਜ਼ਿਆਦਾਤਰ ਸੰਪਤੀਆਂ ਸੁਰੱਖਿਅਤ ਹਨ, ਤਰਲ ਸੰਪਤੀਆਂ ਜਿਵੇਂ ਕਿ ਖਜ਼ਾਨੇ ਅਤੇ ਸੋਨਾ।”
ਇਹ ਵੀ ਪੜ੍ਹੋ : 10ਵੀਂ ਜਮਾਤ ਦਾ ਪੇਪਰ ਦੇਣ ਪਹੁੰਚੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ, ਕਿਹਾ – ‘ਵਿਦਿਆਰਥੀ ਮੀਡੀਆ ਨਾਲ ਗੱਲ ਨਹੀਂ ਕਰਦੇ’
ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਵੀ ਦੇਸ਼ ਛੱਡ ਕੇ ਭੱਜ ਗਏ ਸੀ। ਜਿਸ ਤੋ ਬਾਅਦ ਯੂਏਈ ਨੇ ਉਨ੍ਹਾਂ ਨੂੰ ਸ਼ਰਣ ਦਿੱਤੀ ਹੋਈ ਹੈ। ਸੰਯੁਕਤ ਅਰਬ ਅਮੀਰਾਤ ਨੇ ਬੁੱਧਵਾਰ ਨੂੰ ਕਿਹਾ ਕਿ ਉਹ “ਮਨੁੱਖੀ ਆਧਾਰ ‘ਤੇ” ਰਾਸ਼ਟਰਪਤੀ ਅਸ਼ਰਫ ਗਨੀ ਦੀ ਮੇਜ਼ਬਾਨੀ ਕਰ ਰਿਹਾ ਹੈ, ਜੋ ਤਾਲਿਬਾਨ ਦੇ ਕਬਜ਼ੇ ਦੇ ਦੌਰਾਨ ਅਫਗਾਨਿਸਤਾਨ ਤੋਂ ਭੱਜ ਗਏ ਸਨ। ਸੰਯੁਕਤ ਅਰਬ ਅਮੀਰਾਤ ਦੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਗਿਆ ਹੈ, “ਸੰਯੁਕਤ ਅਰਬ ਅਮੀਰਾਤ ਦੇ ਵਿਦੇਸ਼ ਮਾਮਲਿਆਂ ਅਤੇ ਅੰਤਰਰਾਸ਼ਟਰੀ ਸਹਿਕਾਰਤਾ ਮੰਤਰਾਲਾ ਇਸ ਗੱਲ ਦੀ ਪੁਸ਼ਟੀ ਕਰ ਸਕਦਾ ਹੈ ਕਿ ਸੰਯੁਕਤ ਅਰਬ ਅਮੀਰਾਤ ਨੇ ਰਾਸ਼ਟਰਪਤੀ ਅਸ਼ਰਫ ਗਨੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਮਨੁੱਖੀ ਆਧਾਰ ‘ਤੇ ਦੇਸ਼ ਵਿੱਚ ਸਵਾਗਤ ਕੀਤਾ ਹੈ।”
ਇਹ ਵੀ ਦੇਖੋ : Corona Vaccine ਲਗਵਾਉਣ ਤੋਂ ਪਹਿਲਾਂ ਜ਼ਰੂਰ ਦੇਖੋ ਇਹ ਵੀਡੀਓ ! …. Corona Vaccine Latest News