ਪਾਕਿਸਤਾਨ ‘ਚ ਵਿਰੋਧੀ ਪਾਰਟੀਆਂ ਨੇ ਲਾਮਬੰਦ ਹੋ ਕੇ ਸ਼ਨੀਵਾਰ ਨੂੰ ਸੰਸਦ ‘ਚ ਇਮਰਾਨ ਖਾਨ ਸਰਕਾਰ ਖਿਲਾਫ ਅਵਿਸ਼ਵਾਸ ਪ੍ਰਸਤਾਵ ਪੇਸ਼ ਕੀਤਾ, ਜਿਸ ‘ਚ ਇਹ ਤੈਅ ਕੀਤਾ ਜਾਵੇਗਾ ਕਿ ਇਮਰਾਨ ਖਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ ਜਾਂ ਨਹੀਂ। ਹਾਲਾਂਕਿ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਭਰੋਸਾ ਪ੍ਰਗਟਾਇਆ ਹੈ ਕਿ ਵਿਰੋਧੀ ਧਿਰ ਦੀ ਸਾਜ਼ਿਸ਼ ਕਾਮਯਾਬ ਨਹੀਂ ਹੋਵੇਗੀ, ਬੇਭਰੋਸਗੀ ਮਤਾ ਪਾਸ ਨਹੀਂ ਕੀਤਾ ਜਾਵੇਗਾ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਅਵਿਸ਼ਵਾਸ ਪ੍ਰਸਤਾਵ ਦੀ ਆਪਣੀ ਯੋਜਨਾ ਨੂੰ ਅੱਗੇ ਵਧਾਉਣਾ ਚਾਹੀਦਾ ਹੈ ਕਿਉਂਕਿ ਸਾਰੇ ਗੱਠਜੋੜ ਭਾਈਵਾਲ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਹੋਮਵਰਕ ਕਰ ਲਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸਰਕਾਰ ਅਤੇ ਵਿਰੋਧੀ ਧਿਰ ਦੋਵਾਂ ਨੂੰ ਭਰੋਸਾ ਹੈ ਕਿ ਉਨ੍ਹਾਂ ਕੋਲ ਅਵਿਸ਼ਵਾਸ ਪ੍ਰਸਤਾਵ ਲਈ ਨੈਸ਼ਨਲ ਅਸੈਂਬਲੀ ਵਿੱਚ ਲੋੜੀਂਦੀ ਗਿਣਤੀ ਹੈ।
ਦੱਸ ਦੇਈਏ ਕਿ ਵਿਰੋਧੀ ਧਿਰ ਦੇ ਪ੍ਰਮੁੱਖ ਨੇਤਾ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ, ਮੌਲਾਨਾ ਫਜ਼ਲੁਰ ਰਹਿਮਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਇਮਰਾਨ ਖਾਨ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ‘ਤੇ ਚਰਚਾ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: