India allows Imran Khan plane: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਲਈ ਭਾਰਤ ਨੇ ਆਪਣੇ ਹਵਾਈ ਖੇਤਰ ਦੀ ਵਰਤੋਂ ਦੀ ਆਗਿਆ ਦੇ ਦਿੱਤੀ ਹੈ । ਇਮਰਾਨ ਖਾਨ ਸ਼੍ਰੀਲੰਕਾ ਦੇ ਦੌਰੇ ‘ਤੇ ਜਾ ਰਹੇ ਹਨ। ਪਾਕਿਸਤਾਨ ਵੱਲੋਂ ਭਾਰਤ ਨੂੰ ਬੇਨਤੀ ਕੀਤੀ ਗਈ ਸੀ ਕਿ ਉਹ ਭਾਰਤੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਆਗਿਆ ਦੇਵੇ । ਇਸ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀਲੰਕਾ ਦੌਰੇ ਲਈ ਭਾਰਤ ਦੀ ਹਵਾਈ ਖੇਤਰ ਦੀ ਵਰਤੋਂ ਕਰਨ ਦੇ ਯੋਗ ਹੋਣਗੇ।
ਗੌਰਤਲਬ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਦੀ ਬੇਨਤੀ ‘ਤੇ ਪਾਕਿਸਤਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਿਰਗਿਸਤਾਨ ਯਾਤਰਾ ਲਈ ਆਪਣੀ ਹਵਾਈ ਜਗ੍ਹਾ ਦੀ ਵਰਤੋਂ ਕਰਨ ਦੀ ਆਗਿਆ ਦੇ ਦਿੱਤੀ ਸੀ। ਹਾਲਾਂਕਿ, ਜਨਤਕ ਦਬਾਅ ਕਾਰਨ ਪੀਐਮ ਮੋਦੀ ਨੇ ਆਪਣਾ ਰਸਤਾ ਬਦਲ ਦਿੱਤਾ ਸੀ।
ਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਮੰਤਰੀ ਮੰਡਲ ਦੇ ਸਹਿਯੋਗੀਆਂ ਅਤੇ ਇੱਕ ਉੱਚ ਪੱਧਰੀ ਵਪਾਰਕ ਵਫਦ ਨਾਲ ਅੱਜ (ਮੰਗਲਵਾਰ) ਤੋਂ ਸ੍ਰੀਲੰਕਾ ਦੇ ਦੋ ਦਿਨਾਂ ਦੌਰੇ ਲਈ ਆ ਰਹੇ ਹਨ। ਮੀਡੀਆ ਨੂੰ ਜਾਰੀ ਬਿਆਨ ਅਨੁਸਾਰ ਇਮਰਾਨ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਅਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨਾਲ ਮੁਲਾਕਾਤ ਕਰਨ ਵਾਲੇ ਹਨ ਅਤੇ ਇਸ ਦੌਰਾਨ ਵਪਾਰ, ਨਿਵੇਸ਼, ਸਿਹਤ, ਸਿੱਖਿਆ, ਖੇਤੀਬਾੜੀ, ਟੈਕਨੋਲੋਜੀ, ਰੱਖਿਆ ਅਤੇ ਸੈਰ-ਸਪਾਟਾ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਕੀਤੇ ਜਾਣਗੇ। ਪਾਕਿਸਤਾਨ ਦੇ ਵਿਦੇਸ਼ ਦਫਤਰ ਨੇ ਕਿਹਾ ਕਿ ਖਾਨ ਪ੍ਰਧਾਨ ਮੰਤਰੀ ਰਾਜਪਕਸ਼ੇ ਦੇ ਸੱਦੇ ‘ਤੇ ਸਰਕਾਰੀ ਦੌਰੇ ‘ਤੇ ਸ੍ਰੀਲੰਕਾ ਜਾ ਰਹੇ ਹਨ।
ਇਹ ਵੀ ਦੇਖੋ: 3 ਕੋਠੀਆਂ ਅਤੇ ਕਰੋੜਾਂ ਦੀ ਮਾਲਕਣ ਬੀਬੀ ਨੇ ਕਿਰਨ ਖੇਰ ਸਣੇ ਠੋਕੇ ਕਈ ਰਈਸ ਪਰਿਵਾਰ, ਰੱਜ ਕੇ ਕੀਤੀ ਬੇਜ਼ਤੀ