India may mount surgical strike: ਪਾਕਿਸਤਾਨ ਨੂੰ ਇੱਕ ਵਾਰ ਫਿਰ ਭਾਰਤ ਵੱਲੋਂ ਸਰਜੀਕਲ ਸਟ੍ਰਾਈਕ ਦਾ ਡਰ ਸਤਾ ਰਿਹਾ ਹੈ। ਪਾਕਿਸਤਾਨ ਦੇ ਪ੍ਰਮੁੱਖ ਅਖਬਾਰ ਨੇ ਲਿਖਿਆ ਹੈ ਕਿ ਖੁਫੀਆ ਏਜੰਸੀਆਂ ਦੇ ਸੰਕੇਤ ਮਿਲੇ ਹਨ ਕਿ ਦਿੱਲੀ ਵਿੱਚ ਜਾਰੀ ਕਿਸਾਨ ਵਿਰੋਧ ਪ੍ਰਦਰਸ਼ਨਾਂ ਤੋਂ ਧਿਆਨ ਹਟਾਉਣ ਲਈ ਭਾਰਤ ਫਿਰ ਕੋਈ ਹਿੰਮਤ ਕਰ ਸਕਦਾ ਹੈ । ਅਖਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਸਰਜੀਕਲ ਸਟ੍ਰਾਈਕ ਦੀ ਸੰਭਾਵਨਾ ਦੇ ਕਾਰਨ ਪਾਕਿਸਤਾਨ ਨੇ ਭਾਰਤ ਨਾਲ ਲੱਗਦੀ ਸਰਹੱਦ ‘ਤੇ ਫੌਜ ਨੂੰ ਹਾਈ ਅਲਰਟ ‘ਤੇ ਲਗਾ ਦਿੱਤਾ ਹੈ।
ਅਖਬਾਰ ਨੇ ਲਿਖਿਆ ਹੈ, “ਭਾਰਤ ਦੀ ਹਿੰਦੂਤਵ ਨਰਿੰਦਰ ਮੋਦੀ ਸਰਕਾਰ ਦੇਸ਼ ਵਿੱਚ ਜਾਰੀ ਵਿਰੋਧ ਪ੍ਰਦਰਸ਼ਨਾਂ ਨੂੰ ਕਮਜ਼ੋਰ ਕਰਨ ਲਈ ਕੁਝ ਵੀ ਕਰ ਸਕਦੀ ਹੈ । ਅਖਬਾਰ ਨੇ ਲਿਖਿਆ ਹੈ ਕਿ ਕਈ ਭਰੋਸੇਮੰਦ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪਾਕਿਸਤਾਨੀ ਫੌਜ ਨੂੰ ਕੰਟਰੋਲ ਰੇਖਾ ਅਤੇ ਭਾਰਤ-ਪਾਕਿਸਤਾਨ ਕਾਰਜਕਾਰੀ ਸੀਮਾ ‘ਤੇ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ।
ਪਾਕਿਸਤਾਨ ਅਖਬਾਰ ਅਨੁਸਾਰ ਪਾਕਿਸਤਾਨ ਨੇ ਫੌਜ ਨੂੰ ਭਾਰਤ ਦੇ ਕਿਸੇ ਵੀ ਫਲੈਗ ਆਪ੍ਰੇਸ਼ਨ ਜਾਂ ਸਰਜੀਕਲ ਸਟ੍ਰਾਈਕ ਦੀ ਸੰਭਾਵਨਾ ਤੋਂ ਫੌਜ ਨੂੰ ਅਲਰਟ ‘ਤੇ ਰੱਖਿਆ ਹੈ। ਅਖਬਾਰ ਨੇ ਲਿਖਿਆ ਹੈ ਕਿ ਭਾਰਤ ਆਪਣੀਆਂ ਅੰਦਰੂਨੀ ਅਤੇ ਬਾਹਰੀ ਸਮੱਸਿਆਵਾਂ ਤੋਂ ਧਿਆਨ ਹਟਾਉਣ ਲਈ ਪਾਕਿਸਤਾਨ ‘ਤੇ ਸਰਜੀਕਲ ਸਟ੍ਰਾਈਕ ਕਰ ਸਕਦਾ ਹੈ । ਅਖਬਾਰ ਨੇ ਲਿਖਿਆ ਹੈ ਕਿ ਘੱਟ ਗਿਣਤੀਆਂ, ਕਿਸਾਨੀ ਲਹਿਰ ਅਤੇ ਕਸ਼ਮੀਰ ਨੂੰ ਲੈ ਕੇ ਭਾਰਤ ‘ਤੇ ਬਹੁਤ ਦਬਾਅ ਹੈ । ਇਸ ਤੋਂ ਇਲਾਵਾ ਲੱਦਾਖ ਵਿੱਚ ਵੀ ਭਾਰਤ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਇਸ ਤੋਂ ਇਲਾਵਾ ਪਾਕਿਸਤਾਨ ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ਨੂੰ ਲੈ ਕੇ ਵੀ ਬਿਆਨਬਾਜ਼ੀ ਕਰਨ ਵਿੱਚ ਲੱਗਿਆ ਹੋਇਆ ਹੈ । ਕਿਸਾਨ ਅੰਦੋਲਨ ਨੂੰ ਲੈ ਕੇ ਪਾਕਿਸਤਾਨ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਫਵਾਦ ਚੌਧਰੀ ਨੇ ਟਵੀਟ ਕਰਕੇ ਕਿਹਾ, ‘ਬੇਰਹਿਮ ਮੋਦੀ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀ ਕੋਈ ਪਰਵਾਹ ਨਹੀਂ ਹੈ । ਫਵਾਦ ਚੌਧਰੀ ਨੇ ਆਪਣੇ ਟਵੀਟ ਵਿੱਚ ਨਾ ਸਿਰਫ ਭਾਰਤ ਦੇ ਅੰਦਰੂਨੀ ਮੁੱਦੇ ‘ਤੇ ਟਿੱਪਣੀ ਕੀਤੀ ਬਲਕਿ ਭਾਰਤੀ ਕਿਸਾਨਾਂ ਨੂੰ ਵੰਡਣ ਦੀ ਕੋਸ਼ਿਸ਼ ਵੀ ਕੀਤੀ । ਉਨ੍ਹਾਂ ਨੇ ‘ਗੁਜਰਾਤੀ ਹਿੰਦੂਤਵ’ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਪੰਜਾਬੀ ਕਿਸਾਨਾਂ ਨਾਲ ਹਮਦਰਦੀ ਜ਼ਾਹਿਰ ਕੀਤੀ।