ਸ਼੍ਰੀਲੰਕਾ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਨੂੰ ਭਾਰਤ ਲਗਾਤਾਰ ਮਦਦ ਪਹੁੰਚਾ ਰਿਹਾ ਹੈ। ਭਾਰਤ ਨੇ ਕ੍ਰੈਡਿਟ ਲਾਈਨ ਦੇ ਤਹਿਤ ਦੂਜੀ ਵਾਰ ਸ਼੍ਰੀਲੰਕਾ ਨੂੰ ਫਿਊਲ ਸੰਕਟ ਨਾਲ ਨਜਿੱਠਣ ਲਈ ਡੀਜ਼ਲ ਅਤੇ ਪੈਟਰੋਲ ਦੀ ਸਪਲਾਈ ਕੀਤੀ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਭਾਰਤ ਤੋਂ 36 ਹਜ਼ਾਰ ਮੀਟ੍ਰਿਕ ਟਨ ਪੈਟਰੋਲ ਅਤੇ 40 ਹਜ਼ਾਰ ਮੀਟ੍ਰਿਕ ਟਨ ਡੀਜ਼ਲ ਸ਼੍ਰੀਲੰਕਾ ਪਹੁੰਚਿਆ। ਭਾਰਤ ਪਹਿਲਾਂ ਹੀ ਸ਼੍ਰੀਲੰਕਾ ਨੂੰ 2.70 ਲੱਖ ਮੀਟ੍ਰਿਕ ਟਨ ਤੇਲ ਭੇਜ ਚੁੱਕਾ ਹੈ।
ਭਾਰਤ ਨੇ ਸ਼੍ਰੀਲੰਕਾ ਨੂੰ ਡੁੱਬਦੀ ਅਰਥਵਿਵਸਥਾ ਨਾਲ ਨਜਿੱਠਣ ਲਈ 1 ਬਿਲੀਅਨ ਡਾਲਰ ਦਾ ਕਰਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ। ਇਸ ਦੌਰਾਨ ਗੋਟਾਬਾਯਾ ਸਰਕਾਰ ਨੂੰ ਲਗਾਤਾਰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੁੱਧਵਾਰ ਨੂੰ ਸ਼੍ਰੀਲੰਕਾ ਵਿੱਚ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਲਗਾਤਾਰ ਡੂੰਘੇ ਹੁੰਦੇ ਆਰਥਿਕ ਸੰਕਟ ਦੇ ਵਿਚਕਾਰ ਸੂਬਾ ਸਰਕਾਰ ਦੇ ਖਿਲਾਫ ਲੋਕਾਂ ਦਾ ਗੁੱਸਾ ਵੀ ਵਧਦਾ ਜਾ ਰਿਹਾ ਹੈ। ਹਜ਼ਾਰਾਂ ਲੋਕ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਕੋਲ ਪੈਸਾ ਨਹੀਂ ਹੈ ਕਿਉਂਕਿ ਉਸ ਨੇ ਚੀਨ ਨੂੰ ਸਭ ਕੁਝ ਵੇਚ ਦਿੱਤਾ ਹੈ।
ਉੱਥੇ ਹੀ ਦੂਜੇ ਪਾਸੇ ਸ਼੍ਰੀਲੰਕਾ ਵਿੱਚ ਜ਼ਰੂਰੀ ਦਵਾਈਆਂ ਦੀ ਵੀ ਕਮੀ ਹੋ ਗਈ ਹੈ। ਇਸ ਦੇ ਮੱਦੇਨਜ਼ਰ ਭਾਰਤ ਨੇ ਗੁਆਂਢੀ ਦੇਸ਼ ਨੂੰ ਜ਼ਰੂਰੀ ਦਵਾਈਆਂ ਭੇਜੀਆਂ ਹਨ । ਨੈਸ਼ਨਲ ਆਈ ਹਸਪਤਾਲ ਕੋਲੰਬੋ ਦੇ ਡਾਇਰੈਕਟਰ ਡਾ. ਦਮਿਕਾ ਨੇ ਕਿਹਾ ਕਿ ਸਾਡੀਆਂ ਜ਼ਿਆਦਾਤਰ ਦਵਾਈਆਂ LOC (ਲਾਈਨ ਆਫ਼ ਕ੍ਰੈਡਿਟ) ਦੇ ਤਹਿਤ ਭਾਰਤ ਤੋਂ ਆ ਰਹੀਆਂ ਹਨ, ਇਹ ਸਾਡੇ ਲਈ ਵੱਡੀ ਮਦਦ ਹੈ।
ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਸ਼੍ਰੀਲੰਕਾ ਦੀ ਅਰਥਵਿਵਸਥਾ ਵਿੱਚ ਲਗਾਤਾਰ ਗਿਰਾਵਟ ਆਈ ਹੈ। ਜਿਸ ਕਾਰਨ 2 ਕਰੋੜ ਤੋਂ ਵੱਧ ਲੋਕਾਂ ਨੂੰ ਭੋਜਨ ਅਤੇ ਦਵਾਈਆਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ 1948 ਤੋਂ ਬਾਅਦ ਦੇਸ਼ ਦਾ ਸਭ ਤੋਂ ਵੱਡਾ ਆਰਥਿਕ ਸੰਕਟ ਹੈ। ਵਿਗੜਦੀ ਆਰਥਿਕਤਾ ਦੇ ਨਾਲ, ਸ਼੍ਰੀਲੰਕਾਈ ਰੁਪਏ ਦੀ ਕੀਮਤ ਡਾਲਰ ਦੇ ਮੁਕਾਬਲੇ ਤੇਜ਼ੀ ਨਾਲ ਡਿੱਗ ਗਈ ਹੈ ਅਤੇ ਇਸ ‘ਤੇ ਵਿਦੇਸ਼ੀ ਕਰਜ਼ਾ ਲਗਾਤਾਰ ਵਧ ਰਿਹਾ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”