India thanks Qatar Airways: ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਕੋਰੋਨਾ ਸੰਕਟ ਵਿੱਚ ਫਸੇ ਭਾਰਤ ਦੀ ਮਦਦ ਲਈ ਬਹੁਤ ਸਾਰੇ ਦੇਸ਼ ਅੱਗੇ ਆਏ ਹਨ । ਕੋਰੋਨਾ ਸੰਕਟ ਵਿੱਚ ਫਸੇ ਭਾਰਤ ਦੀ ਮਦਦ ਲਈ ਦੂਜੇ ਦੇਸ਼ਾਂ ਵੱਲੋਂ ਲਗਾਤਾਰ ਡਾਕਟਰੀ ਉਪਕਰਣ ਮੁਹੱਈਆ ਕਰਵਾਏ ਜਾ ਰਹੇ ਹਨ । ਭਾਰਤ ਦੀ ਮਦਦ ਲਈ ਸਿੰਗਾਪੁਰ-ਕਤਰ ਤੇ ਇਜ਼ਰਾਈਲ ਵੱਲੋਂ ਵੀ ਮਦਦ ਦਾ ਹੱਥ ਵਧਾਇਆ ਗਿਆ ਹੈ।
ਦਰਅਸਲ, ਦੇਸ਼ ਵਿੱਚ ਆਕਸੀਜਨ ਦੀ ਕਮੀ ਵਿਚਾਲੇ ਇਜ਼ਰਾਈਲ ਤੋਂ ਆਕਸੀਜਨ ਕੰਸਨਟ੍ਰੇਟਰਸ ਤੇ ਵੈਂਟੀਲੇਟਰ ਭਾਰਤ ਪਹੁੰਚੇ ਹਨ। ਇਸ ਤੋਂ ਇਲਾਵਾ ਬ੍ਰਿਟੇਨ ਤੋਂ ਵੀ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ। ਇਸ ਤੋਂ ਪਹਿਲਾਂ ਵੀ UK ਵੱਲੋਂ ਵੱਡੀ ਗਿਣਤੀ ਵਿੱਚ ਡਾਕਟਰੀ ਉਪਕਰਣ ਭੇਜੇ ਜਾ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਬ੍ਰਿਟੇਨ ਤੋਂ ਤਿੰਨ ਆਕਸੀਜਨ ਜੈਨਰੇਟਰ ਅਤੇ 1000 ਵੈਂਟੀਲੇਟਰਾਂ ਦੀ ਇੱਕ ਖੇਪ ਬ੍ਰਿਟੇਨ ਤੋਂ ਭਾਰਤ ਪਹੁੰਚੀ ਸੀ । ਜਿਸ ਵਿੱਚ ਹਰੇਕ ਜੈਨਰੇਟਰ ਇੱਕ ਮਿੰਟ ਵਿੱਚ 500 ਲੀਟਰ ਆਕਸੀਜਨ ਦਾ ਉਤਪਾਦਨ ਕਰ ਸਕਦਾ ਹੈ, ਜੋ ਇੱਕ ਸਮੇਂ ਵਿੱਚ 50 ਲੋਕਾਂ ਦਾ ਇਲਾਜ ਕਰਨ ਲਈ ਕਾਫ਼ੀ ਹੈ।
ਦੱਸ ਦੇਈਏ ਕਿ ਇਸ ਸਬੰਧੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ । ਉਨ੍ਹਾਂ ਕਿਹਾ ਸੀ, “ਅਸੀਂ ਆਪਣੀ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਲੈ ਜਾ ਰਹੇ ਹਾਂ । 3 ਆਕਸੀਜਨ ਜੈਨਰੇਟਰ ਅਤੇ 1000 ਵੈਂਟੀਲੇਟਰਾਂ ਦੀ ਖੇਪ ਯੂਕੇ ਤੋਂ ਆ ਗਈ ਹੈ। ਸਾਡੇ ਕਰੀਬੀ ਦੋਸਤ ਦਾ ਇਹ ਯੋਗਦਾਨ ਮਹੱਤਵਪੂਰਣ ਹੈ।”
ਇਹ ਵੀ ਦੇਖੋ: Oxygen ਦੀ ਕਿੱਲਤ ਨਾਲ ਜੂਝਣ ਵਾਲੇ ਬੱਸ ਇਹ ਨੰਬਰ ਲਾਉਣ, ਫਰੀ ਆਕਸੀਜਨ ਆਟੋ ਐਂਬੁਲੈਂਸ ਦੀ ਸ਼ੁਰੂਆਤ ਵੀ