ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ‘ਤੇ 25 ਫੀਸਦੀ ਵਾਧੂ ਟੈਰਿਫ ਲਗਾਉਣ ਦਾ ਐਲਾਨ ਕੀਤਾਹੈ। ਹੁਣ ਅਮਰੀਕੀ ਬਾਜ਼ਾਰ ਵਿਚ ਇੰਪੋਰਟ ਹੋਣ ਵਾਲੇ ਸਾਮਾਨ ‘ਤੇ ਕੁੱਲ 50 ਫੀਸਦੀ ਟੈਰਿਫ ਲੱਗੇਗਾ। ਟਰੰਪ ਭਾਰਤ ਵੱਲੋਂ ਰੂਸੀ ਤੇਲ ਖਰੀਦੇ ਜਾਣ ਤੋਂ ਭੜਕਿਆ ਹੋਇਆ ਹੈ ਤੇ ਭਾਰਤ ‘ਤੇ ਟੈਰਿਫ ਇਸੇ ਦੇ ਮੱਦੇਨਜ਼ਰ ਵਧਾਇਆ ਗਿਆ ਹੈ।
ਭਾਰਤ ਵੱਲੋਂ ਟਰੰਪ ਦੇ ਇਸ ਕਦਮ ਦਾ ਵਿਰੋਧ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਇਸ ਨੂੰ ਗਲਤ ਤੇ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਭਾਰਤ ਆਪਣੇ ਰਾਸ਼ਟਰੀ ਹਿੱਤਾਂ ਦੀ ਰਾਖੀ ਲਈ ਸਾਰੇ ਜ਼ਰੂਰੀ ਕਦਮ ਚੁੱਕੇਗਾ। ਟਰੰਪ ਨੇ ਕਿਹਾ ਕਿ ਭਾਰਤ ਵਲੋਂ ਜੇਕਰ ਜਵਾਬੀ ਕਾਰਵਾਈ ਕੀਤੀ ਗਈ ਤਾਂ ਟੈਰਿਫ ਵਧਾਇਆ ਵੀ ਜਾ ਸਕਦਾ ਹੈ।
ਇਹ ਵੀ ਪੜ੍ਹੋ : ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਬੈਠਕ ਅੱਜ, ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਵੇਗੀ ਬੈਠਕ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਅਮਰੀਕਾ ਨੇ ਹੁਣੇ ਜਿਹੇ ਰੂਸ ਤੋਂ ਭਾਰਤ ਦੇ ਤੇਲ ਆਯਾਤ ਨੂੰ ਨਿਸ਼ਾਨਾ ਬਣਾਇਆ ਹੈ। ਅਸੀਂ ਇਸ ਮੁੱਦੇ ‘ਤੇ ਸਥਿਤੀ ਪਹਿਲਾਂ ਹੀ ਸਾਫ ਕਰ ਚੁੱਕੇ ਹਾਂ। ਅਸੀਂ ਇਹ ਤੱਥ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਸਾਡਾ ਇੰਪੋਰਟ ਮਾਰਕੀਟ ਫੈਕਟਰ ‘ਤੇ ਨਿਰਭਰ ਕਰਦਾ ਹੈ।ਉਨ੍ਹਾਂ ਕਿਹਾ ਕਿ ਭਾਰਤ ਦਾ ਇੰਪੋਰਟ 1.4 ਅਰਬ ਲੋਕਾਂ ਦੀ ਊਰਜਾ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾਂਦਾ ਹੈ। ਟਰੰਪ ਵੱਲੋਂ ਚੁੱਕਿਆ ਗਿਆ ਕਦਮ ਨਾਜਾਇਜ਼ ਤੇ ਗਲਤ ਹੈ। ਭਾਰਤ ਆਪਣੇ ਰਾਸ਼ਟਰ ਹਿੱਤਾਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕੇਗਾ।
ਵੀਡੀਓ ਲਈ ਕਲਿੱਕ ਕਰੋ -:
























