ਭਾਰਤੀ ਮੂਲ ਦੀ ਮਹਿਲਾ ਪੱਤਰਕਾਰ ਮੇਘਾ ਰਾਜਾਗੋਪਾਲਨ ਨੂੰ ਪੁਲਿਤਜ਼ਰ ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ। ਇਸ ਨੂੰ ਪੱਤਰਕਾਰੀ ਦੀ ਦੁਨੀਆ ਦਾ ਸਭ ਤੋਂ ਵੱਡਾ ਪੁਰਸਕਾਰ ਮੰਨਿਆ ਜਾਂਦਾ ਹੈ। ਆਪਣੀਆਂ ਰਿਪੋਰਟਾਂ ਦੇ ਰਾਹੀਂ ਉਨ੍ਹਾਂ ਨੇ ਚੀਨ ਦੇ ਨਜ਼ਰਬੰਦ ਕੈਂਪਾਂ ਦੀ ਸੱਚਾਈ ਨੂੰ ਦੁਨੀਆ ਸਾਹਮਣੇ ਲਿਆਉਂਦਾ ਸੀ ।
ਉਨ੍ਹਾਂ ਨੇ ਸੈਟੇਲਾਈਟ ਫੋਟੋਆਂ ਦਾ ਵਿਸ਼ਲੇਸ਼ਣ ਕੀਤਾ ਅਤੇ ਦੱਸਿਆ ਕਿ ਕਿਵੇਂ ਚੀਨ ਨੇ ਲੱਖਾਂ ਮੁਸਲਮਾਨਾਂ ਨੂੰ ਕੈਦ ਕੀਤਾ ਹੈ। ਉੱਥੇ ਹੀ ਅਮਰੀਕਾ ਦੀ ਡਾਰਨੇਲਾ ਫਰੇਜੀਅਰ ਨੂੰ ‘ਪੁਲਿਤਜ਼ਰ ਸਪੈਸ਼ਲ ਸਾਈਟੇਸ਼ਨ’ ਪੁਰਸਕਾਰ ਮਿਲਿਆ। ਉਨ੍ਹਾਂ ਨੇ ਮਿਨੀਸੋਟਾ ਵਿੱਚ ਉਸ ਘਟਨਾ ਨੂੰ ਰਿਕਾਰਡ ਕੀਤਾ ਸੀ, ਜਿਸ ਦੌਰਾਨ ਅਸ਼੍ਵੇਤ-ਅਮਰੀਕੀ ਜਾਰਜ ਫਲਾਇਡ ਨੇ ਆਪਣੀ ਜਾਨ ਗੁਆ ਦਿੱਤੀ ਸੀ। ਇਸ ਤੋਂ ਬਾਅਦ ਦੁਨੀਆ ਭਰ ਵਿੱਚ ਨਸਲੀ ਹਿੰਸਾ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਹੋਏ ਸਨ ।
ਮੇਘਾ ਰਾਜਾਗੋਪਾਲਨ ਦੇ ਨਾਲ ਇੰਟਰਨੈਟ ਮੀਡੀਆ ਦੇ ਦੋ ਉੱਘੇ ਪੱਤਰਕਾਰਾਂ ਨੂੰ ਵੀ ਪੁਲਿਤਜ਼ਰ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਭਾਰਤੀ ਮੂਲ ਦੇ ਪੱਤਰਕਾਰ ਨੀਲ ਬੇਦੀ ਨੂੰ ਸਥਾਨਕ ਰਿਪੋਰਟਿੰਗ ਸ਼੍ਰੇਣੀ ਵਿੱਚ ਪੁਲਿਤਜ਼ਰ ਪੁਰਸਕਾਰ ਨਾਲ ਨਵਾਜਿਆ ਗਿਆ ਹੈ। ਉਨ੍ਹਾਂ ਨੇ ਫਲੋਰੀਡਾ ਵਿੱਚ ਸਰਕਾਰੀ ਅਧਿਕਾਰੀਆਂ ਦੇ ਬੱਚਿਆਂ ਦੀ ਤਸਕਰੀ ਬਾਰੇ ਇੱਕ ਇਨਵੈਸਟੀਗੇਸ਼ਨ ਸਟੋਰੀ ਕੀਤੀ ਸੀ ।
ਉਨ੍ਹਾਂ ਨੇ ਇਸ ਕਹਾਣੀ ਰਾਹੀਂ ਬਹੁਤ ਸਾਰੇ ਮਹੱਤਵਪੂਰਣ ਖੁਲਾਸੇ ਕੀਤੇ ਸਨ। ਮੇਘਾ ਰਾਜਾਗੋਪਾਲਨ ਨੇ ਟਵਿਟਰ ‘ਤੇ ਆਪਣੇ ਪਿਤਾ ਦੇ ਵਧਾਈ ਸੰਦੇਸ਼ ਨੂੰ ਸਾਂਝਾ ਕੀਤਾ ਹੈ। ਦੱਸ ਦੇਈਏ ਕਿ ਪੁਲਿਤਜ਼ਰ ਪੁਰਸਕਾਰ ਪੱਤਰਕਾਰੀ ਦੇ ਖੇਤਰ ਵਿੱਚ ਸਭ ਤੋਂ ਵੱਡਾ ਪੁਰਸਕਾਰ ਮੰਨਿਆ ਜਾਂਦਾ ਹੈ।
ਇਹ ਪੁਰਸਕਾਰ ਪਹਿਲੀ ਵਾਰ ਸਾਲ 1917 ਵਿੱਚ ਦਿੱਤਾ ਗਿਆ ਸੀ। ਇਸ ਨੂੰ ਅਮਰੀਕਾ ਵਿੱਚ ਪੱਤਰਕਾਰੀ ਦੇ ਖੇਤਰ ਵਿੱਚ ਸਭ ਤੋਂ ਵੱਕਾਰੀ ਪੁਰਸਕਾਰ ਵੀ ਮੰਨਿਆ ਜਾਂਦਾ ਹੈ। ਇਸ ਪੁਰਸਕਾਰ ਸਮਾਰੋਹ ਦਾ ਆਯੋਜਨ 19 ਅਪ੍ਰੈਲ 2021 ਨੂੰ ਹੋਣਾ ਸੀ ਪਰ ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਜੂਨ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।