ਰੂਸ ਅਤੇ ਯੂਕਰੇਨ ਵਿਚਾਲੇ ਜੰਗ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਪਿਛਲੇ 50 ਦਿਨਾਂ ਤੋਂ ਆਹਮੋ-ਸਾਹਮਣੇ ਹਨ, ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਹੈ। ਇਸ ਦੌਰਾਨ ਅਮਰੀਕੀ ਖੁਫੀਆ ਏਜੰਸੀ ਸੀਆਈਏ ਨੇ ਰੂਸ ਵੱਲੋਂ ਪ੍ਰਮਾਣੂ ਹਮਲੇ ਦਾ ਖਦਸ਼ਾ ਜਤਾਇਆ ਹੈ।
ਰਿਪੋਰਟ ਮੁਤਾਬਕ ਸੀਆਈਏ ਦੇ ਡਾਇਰੈਕਟਰ ਵਿਲੀਅਮ ਬਰਨਜ਼ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਯੂਕਰੇਨ ਖ਼ਿਲਾਫ਼ ਹਲਕੇ ਪਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦੇ ਹਨ। ਬਰਨਜ਼ ਨੇ ਕਿਹਾ, ”ਰੂਸੀ ਫੌਜ ਨੂੰ ਯੂਕਰੇਨ ‘ਚ ਕਈ ਤਰ੍ਹਾਂ ਦੇ ਝਟਕੇ ਲੱਗੇ ਹਨ। ਇਸ ਨੇ ਪੁਤਿਨ ਅਤੇ ਰੂਸੀ ਲੀਡਰਸ਼ਿਪ ਨੂੰ ਬਹੁਤ ਨਿਰਾਸ਼ ਕੀਤਾ ਹੈ। ਇਸ ਸਥਿਤੀ ਵਿਚ ਰੂਸ ਯੂਕਰੇਨ ‘ਤੇ ਰਣਨੀਤਕ ਜਾਂ ਹਲਕੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ ਅਤੇ ਇਹ ਚੰਗਾ ਸੰਕੇਤ ਨਹੀਂ ਹੈ। ਰਣਨੀਤਕ ਹਥਿਆਰਾਂ ਨੂੰ ‘ਬੈਟਲਫੀਲਡ ਨਿਊਕਸ’ ਵੀ ਕਿਹਾ ਜਾਂਦਾ ਹੈ। ਇਹ ਮੁਕਾਬਲਤਨ ਛੋਟੇ ਹੁੰਦੇ ਹਨ, ਜਿਨ੍ਹਾਂ ਨੂੰ ਮੋਰਟਾਰ ਤੋਂ ਲਾਂਚ ਕੀਤਾ ਜਾ ਸਕਦਾ ਹੈ ਜਾਂ ਮਾਈਨ ਧਮਾਕੇ ਵਜੋਂ ਵਰਤਿਆ ਜਾ ਸਕਦਾ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”