ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਨਿਚਲੀ ਅਦਾਲਤ ਦਾ ਫੈਸਲਾ ਪਲਟਦੇ ਹੋਏ ਉਸਨੂੰ ਜੇਲ੍ਹ ਤੋਂ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਇਮਰਾਨ ਖਾਨ ਨੂੰ ਅਟਕ ਜੇਲ੍ਹ ਵਿੱਚ ਰੱਖਿਆ ਗਿਆ ਸੀ, ਪਰ ਉਹ ਚਾਹੁੰਦੇ ਸੀ ਕਿ ਉਨ੍ਹਾਂ ਨੂੰ ਅਟਕ ਤੋਂ ਰਾਵਲਪਿੰਡੀ ਦੀ ਅਦਿਯਾਲਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਜਾਵੇ। ਇਮਰਾਨ ਖਾਨ ਦੇ ਵਕੀਲਾਂ ਦਾ ਕਹਿਣਾ ਹੈ ਕਿ 70 ਸਾਲ ਦੇ ਉਨ੍ਹਾਂ ਦੇ ਮੁਵਕਿਕਲ ਅਟਕ ਜੇਲ੍ਹ ਵਿੱਚ ਨਹੀਂ ਰਹਿਣਾ ਚਾਹੁੰਦੇ ਕਿਉਂਕਿ ਇੱਥੇ ਦਿਨ ਦੇ ਸਮੇਂ ਮੱਖੀਆਂ ਤੇ ਰਾਤ ਵਿੱਚ ਮੱਛਰਾਂ ਨੇ ਉਨ੍ਹਾਂ ਦਾ ਜਿਓਣਾ ਮੁਸ਼ਕਿਲ ਕੀਤਾ ਹੋਇਆ ਹੈ।
ਦਰਅਸਲ, ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ ਵਿੱਚ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਚੋਣ ਕਮਿਸ਼ਨ ਨੇ ਉਨ੍ਹਾਂ ਨੇ ਪੰਜ ਸਾਲਾਂ ਦੇ ਲਈ ਚੋਣਾਂ ਲੜਨ ‘ਤੇ ਰੋਕ ਦਿੱਤੀ ਸੀ। ਇਮਰਾਨ ਨੇ ਤੋਸ਼ਾਖਾਨਾ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਦੇ ਬਾਅਦ ਹੇਠਲੀ ਅਦਾਲਤ ਦੇ ਫੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਕਿਹਾ ਸੀ ਕਿ ਟ੍ਰਾਇਲ ਕੋਰਟ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਸਜ਼ਾ ਦਿੱਤਾ ਜਾਣਾ ਅਦਾਲਤ ਦਾ ਪੱਖਪਾਤੀ ਫੈਸਲਾ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ 3 ਦਿਨਾਂ ਤੱਕ ਛੁੱਟੀਆਂ ਦਾ ਐਲਾਨ, ਪ੍ਰਸ਼ਾਸਨ ਵੱਲੋਂ ਪੱਤਰ ਜਾਰੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਚੀਫ ਜਸਟਿਸ ਆਮਿਰ ਫਾਰੂਕ ਤੇ ਜਸਟਿਸ ਤਾਰੀਕ ਜਹਾਂਗੀਰੀ ਦੀ ਬੈਂਚ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ‘ਤੇ ਸੋਮਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬੈਂਚ ਨੇ ਬਾਅਦ ਵਿੱਚ ਕਿਹਾ ਸੀ ਕਿ ਇਹ ਫੈਸਲਾ ਮੰਗਲਵਾਰ ਨੂੰ ਸੁਣਾਇਆ ਜਾਵੇਗਾ। ਹੁਣ ਆਪਣੇ ਫੈਸਲੇ ਵਿੱਚ ਹਾਈਕੋਰਟ ਨੇ ਇਮਰਾਨ ਖਾਨ ਨੂੰ ਰਾਹਤ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: