ਪਿਛਲੇ ਦੋ ਸਾਲਾਂ ਤੋਂ ਦੁਨੀਆ ਕੋਰੋਨਾ ਮਹਾਮਾਰੀ ਤੋਂ ਪਰੇਸ਼ਾਨ ਹੈ । ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਖਤਰੇ ਦੇ ਵਿਚਾਲੇ ਹੁਣ ਇੱਕ ‘ਫਲੋਰੋਨਾ’ ਨਾਮ ਦੀ ਬਿਮਾਰੀ ਨੇ ਦਸਤਕ ਦੇ ਦਿੱਤੀ ਹੈ। ਇਜ਼ਰਾਇਲ ਵਿੱਚ ਇਸ ਬਿਮਾਰੀ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਅਨੁਸਾਰ ਇਹ ਬਿਮਾਰੀ ਕੋਰੋਨਾ ਤੇ ਇੰਫਲੂਏਂਜਾ ਦਾ ਦੋਹਰਾ ਸੰਕ੍ਰਮਣ ਹੈ। ਇਸਦਾ ਖੁਲਾਸਾ ਇਜ਼ਰਾਇਲੀ ਅਖਬਾਰ ਵੱਲੋਂ ਕੀਤਾ ਗਿਆ ਹੈ। ਫਿਲਹਾਲ ਇਜ਼ਰਾਈਲ ਦੇ ਸਿਹਤ ਵੱਲੋਂ ਇਸਦਾ ਅਧਿਐਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਹੁਣ ਤੱਕ ਇਹ ਸਾਫ਼ ਨਹੀਂ ਹੋਇਆ ਕਿ ਕੀ ਦੋ ਵਾਇਰਸਾਂ ਦਾ ਸੁਮੇਲ ਜ਼ਿਆਦਾ ਗੰਭੀਰ ਬੀਮਾਰੀ ਦਾ ਕਾਰਨ ਬਣ ਸਕਦਾ ਹੈ ਜਾਂ ਨਹੀਂ ?
ਦੱਸ ਦੇਈਏ ਕਿ ਕੋਰੋਨਾ ਦੇ ਨਵੇਂ ਰੂਪ ਕਾਰਨ ਅਮਰੀਕਾ, ਬ੍ਰਿਟੇਨ, ਇਜ਼ਰਾਈਲ ਸਣੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਦੀ ਤੀਜੀ ਲਹਿਰ ਨੇ ਦਸਤਕ ਦੇ ਦਿੱਤੀ ਹੈ । ਜਿਸ ਕਾਰਨ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵੱਧ ਰਹੇ ਹਨ। ਸਿਹਤ ਮੰਤਰਾਲੇ ਦੇ ਨਵੇਂ ਅੰਕੜਿਆਂ ਅਨੁਸਾਰ ਇਜ਼ਰਾਈਲ ਵਿੱਚ ਲਗਪਗ 5,000 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ । ਜਿਸ ਕਾਰਨ ਦੇਸ਼ ਵਿੱਚ ਮੁੜ ਤੋਂ ਪਾਬੰਦੀਆਂ ਨੂੰ ਲਾਗੂ ਕਰ ਦਿੱਤਾ ਗਿਆ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਇਜ਼ਰਾਈਲ ਵੱਲੋਂ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਚੌਥੀ ਖੁਰਾਕ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ। ਸਿਹਤ ਮੰਤਰਾਲੇ ਦੇ ਨਵੇਂ ਅੰਕੜਿਆਂ ਅਨੁਸਾਰ ਵੀਰਵਾਰ ਨੂੰ ਲਗਪਗ 5,000 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ।
ਇਹ ਵੀ ਪੜ੍ਹੋ: ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪੰਜਾਬ ਦਾ ਨੌਜਵਾਨ ਹੋਇਆ ਸ਼ਹੀਦ, 2017 ‘ਚ CRPF ‘ਚ ਹੋਇਆ ਸੀ ਭਰਤੀ
ਗੌਰਤਲਬ ਹੈ ਕਿ ਕੋਰੋਨਾ ਦੀ ਨਵੀਂ ਲਹਿਰ ਦੇ ਮੱਦੇਨਜ਼ਰ ਇਸਨੂੰ ਫੈਲਣ ਤੋਂ ਰੋਕਣ ਲਈ ਇਜ਼ਰਾਈਲ ਵਿੱਚ ਪਾਬੰਦੀਆਂ ਲਗਾ ਦਿੱਤੀ ਗਈਆਂ ਹਨ। ਇਨ੍ਹਾਂ ਵਿੱਚ ਇੱਕ ਗ੍ਰੀਨ ਪਾਸ ਵੀ ਸ਼ਾਮਿਲ ਹੈ, ਜੋ ਕਿ ਖੁੱਲ੍ਹੇ ਸਥਾਨਾਂ ਵਿੱਚ 100 ਤੋਂ ਵੱਧ ਲੋਕਾਂ ਦੇ ਸਮਾਗਮਾਂ ਲਈ ਜਾਰੀ ਕੀਤਾ ਜਾ ਰਿਹਾ ਹੈ। ਇਹ ਪਾਸ ਸਿਰਫ਼ ਉਨ੍ਹਾਂ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਿਆ ਹੈ ।
ਵੀਡੀਓ ਲਈ ਕਲਿੱਕ ਕਰੋ -: