ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਕੋਰੋਨਾ ਸੰਕਰਮਿਤ ਪਾਏ ਗਏ ਹਨ। ਨਫਤਾਲੀ ਨੇ ਹਾਲ ਹੀ ਵਿੱਚ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ ਸੀ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਅਜਿਹੇ ਸਮੇਂ ਵਿੱਚ ਕੋਰੋਨਾ ਸੰਕਰਮਿਤ ਪਾਏ ਗਏ ਹਨ ਜਦੋਂ ਉਹ 5 ਦਿਨਾਂ ਬਾਅਦ ਭਾਰਤ ਆਉਣ ਵਾਲੇ ਹਨ। ਨਫਤਾਲੀ ਦਾ 3 ਅਪ੍ਰੈਲ ਤੋਂ 5 ਅਪ੍ਰੈਲ ਤੱਕ ਭਾਰਤ ਦੌਰਾ ਪ੍ਰਸਤਾਵਿਤ ਹੈ।
ਨਫਤਾਲੀ ਦੇ ਦਫਤਰ ਦੀ ਵੱਲੋਂ ਇੱਕ ਬਿਆਨ ਜਾਰੀ ਕਰਕੇ ਕਿਹਾ ਗਿਆ ਕਿ ਇਜ਼ਰਾਈਲੀ ਪੀਐੱਮ ਨਫਤਾਲੀ ਠੀਕ ਹਨ। ਉਹ ਆਪਣਾ ਕੰਮ ਜਾਰੀ ਰੱਖਣਗੇ। ਹਾਲਾਂਕਿ, ਉਨ੍ਹਾਂ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਉਹ ਘਰ ਤੋਂ ਹੀ ਕੰਮ ਸੰਭਾਲ ਰਹੇ ਹਨ।
ਇਹ ਵੀ ਪੜ੍ਹੋ: ਰੂਸ ਨਾਲ ਸਮਝੌਤੇ ਲਈ ਤਿਆਰ ਯੂਕਰੇਨ ! ਜ਼ੇਲੇਂਸਕੀ ਬੋਲੇ- “ਹੁਣ ਨਹੀਂ ਚਾਹੀਦੀ NATO ਦੀ ਦੋਸਤੀ”
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ 3-5 ਅਪ੍ਰੈਲ ਨੂੰ ਭਾਰਤ ਦੌਰੇ ‘ਤੇ ਆਉਣ ਵਾਲੇ ਹਨ। ਇਹ ਉਨ੍ਹਾਂ ਦਾ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਹੋਵੇਗਾ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਨਵੀਨਤਾ ਅਤੇ ਤਕਨਾਲੋਜੀ, ਸਾਈਬਰ ਸੁਰੱਖਿਆ, ਖੇਤੀਬਾੜੀ ਅਤੇ ਜਲਵਾਯੂ ਤਬਦੀਲੀ ਸਮੇਤ ਸਾਰੇ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ, ਹੁਣ ਨਫਤਾਲੀ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਇਸ ਦੌਰੇ ‘ਤੇ ਸੰਕਟ ਮੰਡਰਾਉਣ ਲੱਗ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਦੱਸ ਦੇਈਏ ਕਿ ਨਫਤਾਲੀ ਬੇਨੇਟ ਭਾਰਤ ਵਿੱਚ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 30ਵੀਂ ਵਰ੍ਹੇਗੰਢ ਮੌਕੇ ਭਾਰਤ ਦਾ ਦੌਰਾ ਕਰ ਰਹੇ ਹਨ । ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਦਾ ਦਿੱਤਾ ਸੀ। ਦੋਹਾਂ ਨੇਤਾਵਾਂ ਵਿਚਾਲੇ ਪਹਿਲੀ ਮੁਲਾਕਾਤ ਪਿਛਲੇ ਸਾਲ ਅਕਤੂਬਰ ਵਿੱਚ ਗਲਾਸਗੋ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਦੌਰਾਨ ਹੋਈ ਸੀ। ਜਦੋਂ ਪੀਐਮ ਮੋਦੀ ਨੇ ਪੀਐਮ ਬੇਨੇਟ ਨੂੰ ਭਾਰਤ ਦੇ ਅਧਿਕਾਰਤ ਦੌਰੇ ਲਈ ਸੱਦਾ ਦਿੱਤਾ ਸੀ ।
ਵੀਡੀਓ ਲਈ ਕਲਿੱਕ ਕਰੋ -: