Joe Biden Donald Trump: ਦੀਵਾਲੀ ਦੇ ਮੌਕੇ ‘ਤੇ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਦੇ ਮੁਖੀਆਂ ਨੇ ਵਧਾਈ ਦਿੱਤੀ । ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਵਿਦੇਸ਼ ਮੰਤਰੀ ਮਾਈਕ ਪੋਂਪਿਓ, ਚੁਣੇ ਗਏ ਉਪ ਰਾਸ਼ਟਰਪਤੀ ਕਮਲ ਹੈਰਿਸ ਅਤੇ ਬ੍ਰਿਟਿਸ਼ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਵੀ ਦੀਵਾਲੀ ਦੇ ਮੌਕੇ ਵਧਾਈ ਦੇ ਸੰਦੇਸ਼ ਭੇਜੇ ਹਨ।
ਡੋਨਾਲਡ ਟਰੰਪ ਨੇ ਟਵਿੱਟਰ ‘ਤੇ ਇੱਕ ਫੋਟੋ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਭਾਰਤੀਆਂ ਨਾਲ ਦੀਵਾਲੀ ਮਨਾਉਂਦੇ ਦਿਖਾਈ ਦੇ ਰਹੇ ਹਨ । ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਦੀਵੇ ਜਲਾਉਣ ਦੀ ਇੱਕ ਤਸਵੀਰ ਟਵਿੱਟਰ ‘ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅਤੇ ਵਿਦੇਸ਼ ਵਿਭਾਗ ਨੇ ਵੀ ਦੀਵਾਲੀ ਦੇ ਮੌਕੇ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਵੀ ਟਵੀਟ ਕਰਕੇ ਲੋਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ । ਉਨ੍ਹਾਂ ਨੇ ਲਿਖਿਆ, “ਕਰੋੜਾਂ ਹਿੰਦੂਆਂ, ਜੈਨ, ਸਿੱਖਾਂ, ਅਤੇ ਬੋਧੀਆਂ ਨੂੰ ਮੇਰੀ ਅਤੇ ਮੇਰੀ ਪਤਨੀ ਡਾ: ਜਿਲ ਬਿਡੇਨ ਵੱਲੋਂ ਦੀਵਾਲੀ ਦੀਆਂ ਮੁਬਾਰਕਾਂ । ਆਉਣ ਵਾਲਾ ਸਾਲ ਤੁਹਾਡੇ ਲਈ ਉਮੀਦ ਅਤੇ ਖੁਸ਼ਹਾਲੀ ਲਿਆਵੇ। ਮੁਬਾਰਕ ਸਾਲ।”
ਇਸ ਤੋਂ ਇਲਾਵਾ ਕਮਲਾ ਹੈਰਿਸ ਨੇ ਵੀ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਹੈਲੀ ਦੀਵਾਲੀ ਅਤੇ ਸਾਲ ਮੁਬਾਰਕ, ਪੂਰੀ ਦੁਨੀਆ ਵਿੱਚ ਦੀਵਾਲੀ ਮਨਾਉਣ ਵਾਲੇ ਲੋਕਾਂ ਲਈ ਇੱਕ ਸੁਰੱਖਿਅਤ, ਸਿਹਤਮੰਦ ਅਤੇ ਖੁਸ਼ਹਾਲ ਸਾਲ ਦੀ ਕਾਮਨਾ ਕਰਦੀ ਹਾਂ।”
ਉੱਥੇ ਹੀ ਬ੍ਰਿਟੇਨ ਦੇ ਪੀਐਮ ਬੋਰਿਸ ਜਾਨਸਨ ਨੇ ਵੀ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕੋਰੋਨਾ ਕਾਲ ਵਿੱਚ ਲੋਕਾਂ ਦੀ ਮਦਦ ਕਰ ਰਹੇ ਵੱਖ-ਵੱਖ ਸੰਪਰਦਾਵਾਂ ਦੇ ਲੋਕਾਂ ਦੀ ਪ੍ਰਸ਼ੰਸਾ ਕੀਤੀ ਹੈ।