Joe Biden Said: ਕੋਰੋਨਾ ਮਹਾਂਮਾਰੀ ਦੇ ਸੰਕਟ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਅਮਰੀਕਾ ਵਿੱਚ ਹੁਣ ਸਥਿਤੀ ਆਮ ਵਾਂਗ ਹੋ ਗਈ ਹੈ। ਇੱਥੋਂ ਦੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਅਮਰੀਕੀਆਂ ਨੂੰ ਵੱਡੀ ਭੀੜ ਤੋਂ ਇਲਾਵਾ ਹੋਰ ਕਿਸੇ ਵੀ ਜਗ੍ਹਾ ਮਾਸਕ ਲਗਾਉਣ ਦੀ ਲੋੜ ਨਹੀਂ ਹੈ। ਕੋਰੋਨਾ ਸੰਕ੍ਰਮਣ ਵਿੱਚ ਅਮਰੀਕਾ ਨੇ ਬਹੁਤ ਸਾਰੇ ਆਪਣੇ ਅਜ਼ੀਜ਼ਾਂ ਨੂੰ ਵੀ ਗੁਆ ਦਿੱਤਾ ਹੈ, ਪਰ ਹੁਣ ਇੱਥੇ ਸਥਿਤੀ ਵਿੱਚ ਸੁਧਾਰ ਹੋ ਰਿਹਾ ਹੈ। ਟੀਕਾਕਰਨ ਤੋਂ ਬਾਅਦ ਅਮਰੀਕਾ ਵਿੱਚ ਸਭ ਕੁਝ ਪਹਿਲਾਂ ਦੀ ਤਰ੍ਹਾਂ ਹੋਣ ਦੀ ਦਿਸ਼ਾ ਵਿੱਚ ਹੈ।
ਅਮਰੀਕਾ ਦੀ ਪ੍ਰਮੁੱਖ ਸਿਹਤ ਸੰਸਥਾ CDC ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਅਮਰੀਕੀਆਂ ਨੂੰ ਅਜਨਬੀਆਂ ਦੀ ਵੱਡੀ ਭੀੜ ਛੱਡ ਕੇ ਹੋਰ ਕਿਤੇ ਮਾਸਕ ਲਗਾਉਣ ਦੀ ਜ਼ਰੂਰਤ ਨਹੀਂ ਹੈ, ਤਾਂ ਉੱਥੇ ਹੀ ਇਸ ਮਾਮਲੇ ਵਿੱਚ ਰਾਸ਼ਟਰਪਤੀ ਜੋ ਬਾਇਡੇਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਕੋਵਿਡ-19 ਦੇ ਖਿਲਾਫ਼ ਲੜਾਈ ਵਿੱਚ ਅਸੀਂ ਜੋ ਅਸਧਾਰਨ ਪ੍ਰਗਤੀ ਕੀਤੀ ਹੈ, ਉਸਦੇ ਕਾਰਨ CDC ਨੇ ਅੱਜ ਇੱਕ ਵੱਡਾ ਐਲਾਨ ਕੀਤਾ ਹੈ।
ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਇੱਕ ਟਵੀਟ ਕਰਦਿਆਂ ਲਿਖਿਆ ਕਿ “ਜੇ ਤੁਸੀ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਹੋ ਤਾਂ ਤੁਹਾਨੂੰ ਭੀੜ ਵਾਲੀਆਂ ਥਾਵਾਂ ਤੋਂ ਇਲਾਵਾ ਹੋਰ ਥਾਵਾਂ ‘ਤੇ ਮਾਸਕ ਲਗਾਉਣ ਦੀ ਜ਼ਰੂਰਤ ਨਹੀਂ ਹੈ।” ਰਾਸ਼ਟਰਪਤੀ ਨੇ ਕਿਹਾ ਕਿ ਟੀਕਾਕਰਨ ਤੁਹਾਡੇ ਅਤੇ ਤੁਹਾਡੇ ਆਸ-ਪਾਸ ਦੇ ਲੋਕਾਂ ਦੀ ਜਾਨ ਬਚਾਉਣ ਲਈ ਜ਼ਰੂਰੀ ਹੈ। ਦੱਸ ਦੇਈਏ ਕਿ ਇਸ ਤੋਂ ਇਲਾਵਾ ਬਾਇਡੇਨ ਨੇ ਕਿਹਾ ਹੈ ਕਿ ਇਹ ਤੁਹਾਡੀ ਆਮ ਜ਼ਿੰਦਗੀ ਜਿਊਣ ਵਿੱਚ ਸਹਾਇਤਾ ਲਈ ਹੈ, ਪਰ ਇਸਦਾ ਮਤਲਬ ਇਹ ਨਹੀਂ ਕਿ ਜਾਓ ਗੋਲੀ ਮਾਰ ਦਿਓ, ਇਹ ਸੌਖਾ ਨਹੀਂ ਹੈ।