ਰੂਸ ਯੂਕਰੇਨ ‘ਚ ਜੰਗ ਵਿਚਾਲੇ ਅਮਰੀਕਾ ਨੇ ਰੂਸ ਨੂੰ ਚੇਤਾਵਨੀ ਦਿੱਤੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਕਿਹਾ ਹੈ ਕਿ ਜੇਕਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇਸ਼ਾਂ ਵਿੱਚ ਦਾਖਲ ਹੁੰਦੇ ਹਨ ਤਾਂ ਅਮਰੀਕਾ ਦਖਲ ਦੇਵੇਗਾ।
ਬਾਇਡਨ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਉਸਦੇ ਰੂਸੀ ਹਮਰੁਤਬਾ ਨੂੰ ਹੁਣ ਰੋਕਿਆ ਨਹੀਂ ਗਿਆ ਤਾਂ ਉਨ੍ਹਾਂ ਦਾ ਹੌਂਸਲਾ ਵਧੇਗਾ । ਬਾਇਡਨ ਨੇ ਕਿਹਾ ਕਿ ਪੁਤਿਨ ਨਾਲ ਗੱਲ ਕਰਨ ਦੀ ਕੋਈ ਯੋਜਨਾ ਨਹੀਂ ਹੈ, ਪਰ ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮਿਰ ਜ਼ੇਲੇਨਸਕੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਯੂਕਰੇਨ ਦੇ ਲੋਕਾਂ ਦੇ ਦੁੱਖਾਂ ਨੂੰ ਘੱਟ ਕਰਨ ਲਈ ਅਮਰੀਕਾ ਮਾਨਵਤਾਵਾਦੀ ਰਾਹਤ ਪ੍ਰਦਾਨ ਕਰੇਗਾ।
ਇਹ ਵੀ ਪੜ੍ਹੋ: Breaking : ਯੂਕਰੇਨ ‘ਚੋਂ ਭਾਰਤੀਆਂ ਨੂੰ ਪੋਲੈਂਡ ਦੇ ਰਸਤਿਓਂ ਕੱਢਿਆ ਜਾਏਗਾ, PM ਮੋਦੀ ਦਾ ਵੱਡਾ ਫ਼ੈਸਲਾ
ਬਾਇਡਨ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਸੰਬੋਧਨ ਦੌਰਾਨ ਕਿਹਾ ਕਿ ਜੇਕਰ ਉਹ (ਪੁਤਿਨ) ਨਾਟੋ ਦੇਸ਼ਾਂ ਵਿੱਚ ਦਾਖਲ ਹੁੰਦੇ ਹਨ ਤਾਂ ਅਸੀਂ ਦਖਲ ਦੇਵਾਂਗੇ। ਮੈਨੂੰ ਸਿਰਫ਼ ਇੱਕ ਗੱਲ ਦਾ ਯਕੀਨ ਹੈ ਕਿ ਜੇਕਰ ਅਸੀਂ ਹੁਣ ਉਨ੍ਹਾਂ ਨੂੰ ਨਾ ਰੋਕਿਆ ਤਾਂ ਉਨ੍ਹਾਂ ਦਾ ਹੌਸਲਾ ਹੋਰ ਵੀ ਵਧੇਗਾ । ਜੇਕਰ ਅਸੀਂ ਹੁਣ ਉਨ੍ਹਾਂ ਵਿਰੁੱਧ ਸਖ਼ਤ ਪਾਬੰਦੀਆਂ ਨਾ ਲਗਾਈਆਂ ਤਾਂ ਉਨ੍ਹਾਂ ਦਾ ਹੌਂਸਲਾ ਹੋਰ ਵੀ ਵਧੇਗਾ।
ਬਾਇਡਨ ਨੇ ਇਸ ਦੌਰਾਨ ਰੂਸ ਦੇ ਖਿਲਾਫ ਕਈ ਵੱਡੀਆਂ ਪਾਬੰਦੀਆਂ ਲਗਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਲੜਾਈ ਹੁਣ ਇੱਕ ਵੱਡੇ ਸੰਘਰਸ਼ ਦਾ ਰੂਪ ਧਾਰਨ ਕਰ ਚੁੱਕੀ ਹੈ। ਯੂਕਰੇਨ ‘ਤੇ ਰੂਸੀ ਹਮਲੇ ਦੇ ਦੌਰਾਨ ਅਮਰੀਕਾ ਨੇ ਆਪਣੇ ਨਾਟੋ ਸਹਿਯੋਗੀਆਂ ਦੀ ਰੱਖਿਆ ਲਈ, ਖਾਸ ਤੌਰ ‘ਤੇ ਪੂਰਬੀ ਯੂਰਪ ਵਿੱਚ ਵਾਧੂ ਫੌਜ ਤਾਇਨਾਤ ਕਰ ਦਿੱਤੀ ਹੈ। ਬਾਇਡਨ ਨੇ ਦਾਅਵਾ ਕੀਤਾ ਕਿ ਯੂਕਰੇਨ ਵਿੱਚ ਪੁਤਿਨ ਦੀਆਂ ਇੱਛਾਵਾਂ ਬਹੁਤ ਵੱਡੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: