ਕੈਨੇਡਾ ਵਿੱਚ ਕੋਰੋਨਾ ਕਾਲ ਦੇ ਖਿਲਾਫ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ । ਪਿਛਲੇ ਦੋ ਹਫ਼ਤਿਆਂ ਤੋਂ ਟਰੱਕਾਂ ਤੇ ਦੂਜੇ ਸੈਂਕੜੇ ਹੋਰ ਵਾਹਨਾਂ ਨੂੰ ਲੈ ਕੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਦੇਸ਼ ਦੀ ਰਾਜਧਾਨੀ ਓਟਾਵਾ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਹੈ । ਇਸ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ।
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਟਰੱਕ ਡਰਾਈਵਰਾਂ ਅਤੇ ਹੋਰ ਲੋਕਾਂ ਦੇ ਭਾਰੀ ਵਿਰੋਧ ਦੇ ਮੱਦੇਨਜ਼ਰ ਐਮਰਜੈਂਸੀ ਲਾਗੂ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਓਟਾਵਾ ਨੂੰ ਖਰਾਬ ਕਰ ਦਿੱਤਾ ਹੈ। ਦੇਸ਼ ਵਿੱਚ ਕੋਵਿਡ-19 ਨੂੰ ਲੈ ਕੇ ਲਗਾਈਆਂ ਗਈਆਂ ਪਾਬੰਦੀਆਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ ਕੈਨੇਡੀਅਨ ਸੂਬਿਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ । ਫਿਰ ਰਾਸ਼ਟਰ ਨੂੰ ਸੰਬੋਧਿਤ ਕਰਨ ਦੀ ਯੋਜਨਾ ਬਣਾਈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਇਨ੍ਹਾਂ ਹਾਲਾਤਾਂ ਨੂੰ ਖਤਮ ਕਰਨ ਲਈ ਐਮਰਜੈਂਸੀ ਲਾਗੂ ਕਰ ਰਹੇ ਹਨ। ਹਾਲਾਂਕਿ ਇਹ ਬਹੁਤ ਔਖਾ ਸਮਾਂ ਹੈ। ਅਜਿਹਾ ਬਹੁਤ ਔਖੇ ਸਮੇਂ ਵਿੱਚ ਹੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸਾਡੀ ਇਕਾਨਮੀ ਦੇ ਨਾਲ ਜਨਤਾ ਦੀ ਸੁਰੱਖਿਆ ‘ਤੇ ਵੀ ਬਣ ਗਈ ਹੈ । ਅਜਿਹੀ ਸਥਿਤੀ ਵਿੱਚ ਅਸੀਂ ਹੋਰ ਜੋਖਮ ਭਰਪੂਰ ਗਤੀਵਿਧੀਆਂ ਨੂੰ ਵਧਣ ਦੀ ਇਜਾਜ਼ਤ ਨਹੀਂ ਦੇ ਸਕਦੇ।
ਦੱਸ ਦੇਈਏ ਕਿ ਕੈਨੇਡਾ ਵਿੱਚ ਸਰਕਾਰ ਨੇ ਕੋਰੋਨਾ ਵੈਕਸੀਨ ਨੂੰ ਲਾਜ਼ਮੀ ਕਰ ਦਿੱਤਾ ਸੀ । ਇਸ ਸਬੰਧੀ ਰੋਸ ਪ੍ਰਦਰਸ਼ਨ ਖੜ੍ਹਾ ਹੋ ਗਿਆ ਤੇ ਲੋਕ ਸੜਕਾਂ ‘ਤੇ ਆ ਗਏ ਹਨ । ਇਸੇ ਲਈ ਪ੍ਰਦਰਸ਼ਨਕਾਰੀ ਰੋਲਿੰਗ ਅਤੇ ਟਰੂਡੋ ਦੀ ਲਿਬਰਲ ਸਰਕਾਰ ਦੀ ਨਿੰਦਾ ਕਰ ਰਹੇ ਹਨ। ਅਮਰੀਕਾ-ਕੈਨੇਡਾ ਸਰਹੱਦ ‘ਤੇ ਸਭ ਤੋਂ ਵਿਅਸਤ ਪੁਲ ‘ਅੰਬੈਸਡਰ ਬ੍ਰਿਜ’ ‘ਤੇ ਵੀ ਪ੍ਰਦਰਸ਼ਨਕਾਰੀ ਇਕੱਠੇ ਹੋਏ ਸਨ, ਪਰ ਕਰੀਬ ਇੱਕ ਹਫਤੇ ਤੱਕ ਬੰਦ ਰਹਿਣ ਤੋਂ ਬਾਅਦ ਐਤਵਾਰ ਦੇਰ ਰਾਤ ਇਹ ਪੁਲ ਮੁੜ ਖੁੱਲ੍ਹ ਗਿਆ ।
ਵੀਡੀਓ ਲਈ ਕਲਿੱਕ ਕਰੋ -: