Kamala Harris says: ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸੰਯੁਕਤ ਰਾਸ਼ਟਰ ਵਿੱਚ ਆਪਣੇ ਪਹਿਲੇ ਸੰਬੋਧਨ ਵਿੱਚ ਕਿਹਾ ਕਿ ਲੋਕਤੰਤਰ ਦਾ ਪੱਧਰ ਬੁਨਿਆਦੀ ਤੌਰ ‘ਤੇ ਮਹਿਲਾਵਾਂ ਦੇ ਸਸ਼ਕਤੀਕਰਨ ‘ਤੇ ਨਿਰਭਰ ਕਰਦਾ ਹੈ ਅਤੇ ਉਨ੍ਹਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਤੋਂ ਬਾਹਰ ਰੱਖਣਾ ਇਸ ਗੱਲ ਦਾ ਸੰਕੇਤ ਦਿੰਦਾ ਹੈ ਕਿ “ਲੋਕਤੰਤਰ ਵਿੱਚ ਕਮੀਆਂ” ਹਨ। ਹੈਰੀਸ ਨੇ ਔਰਤਾਂ ਦੇ ਪੱਧਰ ‘ਤੇ ਸੰਯੁਕਤ ਰਾਸ਼ਟਰ ਕਮਿਸ਼ਨ ਦੇ 65ਵੇਂ ਸੈਸ਼ਨ ਵਿੱਚ ਆਪਣੇ ਸੰਬੋਧਨ ਵਿੱਚ ਵਿਸ਼ਵ ਭਰ ਵਿੱਚ ਲੋਕਤੰਤਰ ਅਤੇ ਆਜ਼ਾਦੀ ਵਿੱਚ ਆਈ ਗਿਰਾਵਟ ‘ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ, “ਅਸੀਂ ਜਾਣਦੇ ਹਾਂ ਕਿ ਅੱਜ ਲੋਕਤੰਤਰ ‘ਤੇ ਦਬਾਅ ਵੱਧ ਰਿਹਾ ਹੈ । ਅਸੀਂ ਵੇਖਿਆ ਹੈ ਕਿ 15 ਸਾਲਾਂ ਵਿੱਚ ਵਿਸ਼ਵ ਭਰ ਵਿਚ ਆਜ਼ਾਦੀ ਵਿਚ ਕਮੀ ਆਈ ਹੈ। ਇੱਥੋਂ ਤੱਕ ਮਾਹਿਰਾਂ ਦਾ ਮੰਨਣਾ ਹੈ ਕਿ ਪਿਛਲੇ ਸਾਲ ਵਿਸ਼ਵ ਭਰ ਵਿੱਚ ਲੋਕਤੰਤਰ ਅਤੇ ਆਜ਼ਾਦੀ ਦੀ ਵਿਗੜ ਰਹੀ ਸਥਿਤੀ ਦੇ ਲਿਹਾਜ਼ ਨਾਲ ਸਭ ਤੋਂ ਬੁਰਾ ਸੀ”
ਹੈਰਿਸ ਨੇ ਕਿਹਾ, “ਲੋਕਤੰਤਰ ਦੀ ਸਥਿਤੀ ਬੁਨਿਆਦੀ ਤੌਰ ‘ਤੇ ਮਹਿਲਾਵਾਂ ਦੇ ਸਸ਼ਕਤੀਕਰਨ ‘ਤੇ ਨਿਰਭਰ ਕਰਦੀ ਹੈ । ਕਿਉਂਕਿ ਫੈਸਲੇ ਲੈਣ ਦੀ ਪ੍ਰਕਿਰਿਆ ਤੋਂ ਮਹਿਲਾਵਾਂ ਨੂੰ ਬਾਹਰ ਰੱਖਣਾ ਇਸ ਵੱਲ ਇਸ਼ਾਰਾ ਕਰਦਾ ਹੈ ਕਿ ਲੋਕਤੰਤਰ ਵਿੱਚ ਕੋਈ ਖਾਮੀ ਹੈ, ਬਲਕਿ ਮਹਿਲਾਵਾਂ ਦੀ ਭਾਗੀਦਾਰੀ ਲੋਕਤੰਤਰ ਨੂੰ ਮਜ਼ਬੂਤ ਬਣਾਉਂਦੀ ਹੈ।” ਸੰਯੁਕਤ ਰਾਸ਼ਟਰ ਦੇ ਮੈਂਬਰ ਦੇਸ਼ਾਂ, ਸਹਿਯੋਗੀ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਗਠਨ 15 ਤੋਂ 26 ਮਾਰਚ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਵਰਚੁਅਲ ਢੰਗ ਨਾਲ ਹਿੱਸਾ ਲੈ ਰਹੇ ਹਨ।
ਦੱਸ ਦੇਈਏ ਕਿ ਅਮਰੀਕਾ ਦੀ ਪਹਿਲੀ ਅਸ਼੍ਵੇਤ ਅਤੇ ਦੱਖਣੀ ਏਸ਼ੀਆਈ ਮੂਲ ਦੀ ਉਪ-ਰਾਸ਼ਟਰਪਤੀ ਹੈਰਿਸ ਨੇ ਕਿਹਾ ਕਿ ਕੋਵਿਡ-19 ਗਲੋਬਲ ਮਹਾਂਮਾਰੀ ਨੇ ਵਿਸ਼ਵ ਭਰ ਵਿੱਚ ਆਰਥਿਕ ਸੁਰੱਖਿਆ, ਸਰੀਰਕ ਸੁਰੱਖਿਆ ਅਤੇ ਮਹਿਲਾਵਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਾਇਆ ਹੈ । ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟਾਰੇਸ ਨੇ ਸੋਮਵਾਰ ਨੂੰ ਇਸ ਸੈਸ਼ਨ ਨੂੰ ਸੰਬੋਧਿਤ ਕਰਦਿਆਂ ਕਿਹਾ ਸੀ ਕਿ ਮਹਾਂਮਾਰੀ ਨੇ ਮਹਿਲਾਵਾਂ ਅਤੇ ਕੁੜੀਆਂ ‘ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ। ਹੈਰਿਸ ਨੇ ਕਿਹਾ ਕਿ ਮਹਿਲਾਵਾਂ ਦੀ ਸਥਿਤੀ ਲੋਕਤੰਤਰ ਦੀ ਸਥਿਤੀ ਹੈ ਤੇ ਅਮਰੀਕਾ ਦੋਵਾਂ ਨੂੰ ਵਧੀਆ ਬਣਾਉਣ ਲਈ ਕੰਮ ਕਰੇਗਾ।
ਇਹ ਵੀ ਦੇਖੋ: ਖੇਤੀ ਕਨੂੰਨਾਂ ‘ਤੇ BJP ਲੀਡਰ ਦਾ ਪੱਤਰਕਾਰ ਨਾਲ ਪੈ ਗਿਆ ਪੇਚਾ, ਗੱਲ ਵੱਧਦੀ-ਵੱਧਦੀ ਪਿਓ ਤੱਕ ਜਾ ਪੁੱਜੀ