kosovo pm tested positive: ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ, ਅਤੇ ਹੁਣ ਦਿੱਗਜ਼ ਵੀ ਇਸ ਵਾਇਰਸ ਤੂੰ ਬਚੇ ਨਹੀਂ ਹਨ। ਬੀਤੇ ਕੁੱਝ ਦਿਨਾਂ ਤੋਂ ਦੁਨੀਆ ਦੇ ਵੱਡੇ ਲੀਡਰ ਇਸ ਵਾਇਰਸ ਦੇ ਚਪੇਟ ਵਿੱਚ ਆ ਰਹੇ ਹਨ। ਹੁਣ ਇਸ ਤਰਤੀਬ ਵਿੱਚ ਕੋਸੋਵੋ ਦੇ ਪ੍ਰਧਾਨ ਮੰਤਰੀ ਵੀ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਖ਼ੁਦ ਦੇ ਕੋਰੋਨਾ ਪੌਜੇਟਿਵ ਆਉਣ ਸਬੰਧੀ ਜਾਣਕਾਰੀ ਦਿੱਤੀ ਹੈ। ਅਵਦੁੱਲਾਉ ਹੋਤੀ ਨੇ ਕੋਰੋਨਾ ਦੇ ਲੱਛਣ ਸਾਹਮਣੇ ਆਉਣ ‘ਤੇ ਆਪਣਾ ਟੈਸਟ ਕਰਵਾਇਆ ਸੀ, ਐਤਵਾਰ ਨੂੰ ਉਨ੍ਹਾਂ ਦੀ ਰਿਪੋਰਟ ਸਕਾਰਾਤਮਕ ਸਾਹਮਣੇ ਆਈ।ਜਿਸ ਤੋਂ ਬਾਅਦ ਉਨ੍ਹਾਂ ਨੇ 14 ਦਿਨਾਂ ਲਈ ਆਪਣੇ ਆਪ ਨੂੰ ਘਰ ਵਿੱਚ ਆਈਸੋਲੇਟ ਕਰ ਲਿਆ ਹੈ। ਇਸ ਸਮੇਂ ਦੌਰਾਨ, ਉਨ੍ਹਾਂ ਨੇ ਆਪਣੇ ਘਰ ਤੋਂ ਸਰਕਾਰੀ ਕੰਮ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਨੇ ਫੇਸਬੁੱਕ ‘ਤੇ ਲਿਖਿਆ, “ਮੈਨੂੰ ਮਾਮੂਲੀ ਖੰਘ ਤੋਂ ਇਲਾਵਾ ਹੋਰ ਕੋਈ ਤਕਲੀਫ਼ ਨਹੀਂ ਹੈ। ਅੱਜ ਤੋਂ ਮੈਂ ਆਪਣੇ ਆਪ ਨੂੰ 14 ਦਿਨਾਂ ਲਈ ਆਈਸੋਲੇਟ ਕਰ ਰਿਹਾ ਹਾਂ। ਉਹ ਲੋਕ ਜੋ ਹਾਲ ਹੀ ਵਿੱਚ ਮੈਨੂੰ ਮਿਲੇ ਹਨ ਉਹ ਆਪਣੇ ਟੈਸਟ ਕਰਵਾ ਲੈਣ।”
ਮਹੱਤਵਪੂਰਨ ਗੱਲ ਇਹ ਹੈ ਕਿ ਕੋਸੋਵੋ ਦੀ ਆਬਾਦੀ ਲੱਗਭਗ 18 ਲੱਖ ਹੈ। ਇੱਥੇ ਕਰੀਬ 9 ਹਜ਼ਾਰ ਲੋਕ ਕੋਰੋਨਾ ਦੀ ਲਾਗ ਨਾਲ ਪੀੜਤ ਹਨ। ਜਦਕਿ ਮਰਨ ਵਾਲਿਆਂ ਦੀ ਗਿਣਤੀ 250 ਦੇ ਨੇੜੇ ਹੈ। ਹੋਤੀ ਦੀ ਸਰਕਾਰ ਨੂੰ ਅਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ। ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਉਨ੍ਹਾਂ ਨੇ ਕੋਰੋਨਾ ਦੀ ਲਾਗ ਨੂੰ ਦੂਰ ਕਰਨ ਲਈ ਗੰਭੀਰ ਕੋਸ਼ਿਸ਼ਾਂ ਨਹੀਂ ਕੀਤੀਆਂ। ਇਸ ਦੇ ਕਾਰਨ, ਬਾਲਕਨ ਪ੍ਰਾਇਦੀਪ ਵਿੱਚ ਪਿੱਛਲੇ ਦਿਨਾਂ ਵਿੱਚ ਲਾਗ ਦੇ ਮਾਮਲੇ ਵੱਧ ਰਹੇ ਹਨ। ਇੱਥੇ ਐਤਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਕਾਰਨ 13 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਵਿਸ਼ਵ ਮਾਹਿਰਾਂ ਦੇ ਅਨੁਸਾਰ, ਦੁਨੀਆ ਭਰ ਵਿੱਚ ਕੋਰੋਨਾ ਸੰਕਰਮਣ ਦੇ 1 ਕਰੋੜ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 6 ਲੱਖ 96 ਹਜ਼ਾਰ ਨੂੰ ਪਾਰ ਕਰ ਗਈ ਹੈ।