Lebanon Government Resigns: ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਪਿਛਲੇ ਹਫ਼ਤੇ ਹੋਏ ਧਮਾਕਿਆਂ ਨੂੰ ਲੈ ਕੇ ਮੰਤਰੀ ਮੰਡਲ ਨੇ ਅਸਤੀਫਾ ਦੇ ਦਿੱਤਾ ਹੈ । ਇਹ ਫੈਸਲਾ ਕਈ ਮੰਤਰੀਆਂ ਦੇ ਅਸਤੀਫੇ ਅਤੇ ਕੁਝ ਮੰਤਰੀਆਂ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੈਦਾ ਹੋਏ ਦਬਾਅ ਵਿੱਚ ਲਿਆ ਗਿਆ । ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਸਿਹਤ ਮੰਤਰੀ ਹਮਾਦ ਹਸਨ ਨੇ ਸੋਮਵਾਰ ਨੂੰ ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ। ਧਮਾਕੇ ਦੇ ਵਿਰੋਧ ਵਿੱਚ ਬੇਰੂਤ ਵਿੱਚ ਪਿਛਲੇ ਦੋ ਦਿਨਾਂ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਹੋਈ ਹੈ। ਹਮਾਦ ਨੇ ਕਿਹਾ, “ਪੂਰੀ ਸਰਕਾਰ ਨੇ ਅਸਤੀਫਾ ਦੇ ਦਿੱਤਾ ਹੈ ।” ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹਸਨ ਦਿਆਬ ਨੇ ਰਾਸ਼ਟਰਪਤੀ ਭਵਨ ਵਿੱਚ ਸਾਰੇ ਮੰਤਰੀਆਂ ਦਾ ਅਸਤੀਫਾ ਸੌਂਪ ਦਿੱਤਾ ।
ਗੌਰਤਲਬ ਹੈ ਕਿ 4 ਅਗਸਤ ਨੂੰ ਹੋਏ ਇਸ ਧਮਾਕੇ ਵਿੱਚ 160 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਲਗਭਗ ਛੇ ਹਜ਼ਾਰ ਲੋਕ ਜ਼ਖਮੀ ਹੋਏ ਸਨ । ਇਸ ਤੋਂ ਇਲਾਵਾ ਦੇਸ਼ ਦੀ ਮੁੱਖ ਬੰਦਰਗਾਹ ਨਸ਼ਟ ਹੋ ਗਈ ਸੀ ਅਤੇ ਰਾਜਧਾਨੀ ਦੇ ਵੱਡੇ ਹਿੱਸੇ ਨੁਕਸਾਨੇ ਗਏ ਸਨ। ਮੰਨਿਆ ਜਾਂਦਾ ਹੈ ਕਿ ਇਹ ਧਮਾਕਾ ਭੰਡਾਰਾਂ ਵਿੱਚ ਰੱਖੇ ਗਏ 2750 ਟਨ ਅਮੋਨੀਅਮ ਨਾਈਟ੍ਰੇਟ ਵਿੱਚ ਅੱਗ ਲੱਗਣ ਕਾਰਨ ਹੋਇਆ ਸੀ। ਬੰਦਰਗਾਹ ਦੇ ਕੋਲ ਭੰਡਾਰ ਘਰ ਵਿੱਚ ਇਸਨੂੰ 2013 ਤੋਂ ਸਟੋਰ ਕੀਤਾ ਗਿਆ ਸੀ। ਵਿਸਫੋਟ ਤੋਂ 10 ਅਰਬ ਤੋਂ 15 ਅਰਬ ਡਾਲਰ ਦੇ ਨੁਕਸਾਨ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਧਮਾਕੇ ਤੋਂ ਬਾਅਦ ਲਗਭਗ ਤਿੰਨ ਲੱਖ ਲੋਕਾਂ ਨੂੰ ਬੇਘਰ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਦਿਆਬ ਦੇ ਸੋਮਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਨ ਦੀ ਉਮੀਦ ਹੈ। ਨਵੀਂ ਸਰਕਾਰ ਬਣਨ ਤੱਕ ਕੈਬਨਿਟ ਇੱਕ ਦੇਖਭਾਲ ਦੀ ਭੂਮਿਕਾ ਵਿੱਚ ਕੰਮ ਕਰਨਾ ਜਾਰੀ ਰੱਖੇਗੀ।
ਫਿਲਹਾਲ ਇਸ ਸਬੰਧ ਵਿੱਚ ਕੋਈ ਵਿਸਥਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ ਅਤੇ ਹੋਰ ਜਰਨੈਲਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ । ਸਰਕਾਰੀ ਅਧਿਕਾਰੀਆਂ ਦੇ ਅਨੁਸਾਰ ਧਮਾਕੇ ਦੇ ਸਬੰਧ ਵਿੱਚ ਲਗਭਗ 20 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਵਿੱਚ ਲੈਬਨਾਨ ਦੇ ਕਸਟਮ ਵਿਭਾਗ ਦੇ ਮੁਖੀ ਵੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਦੋ ਸਾਬਕਾ ਕੈਬਨਿਟ ਮੰਤਰੀਆਂ ਸਮੇਤ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ।