ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਾਰਟੀ ਨੂੰ ਪੀਟੀਆਈ ਦੀਆਂ ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ ਹੀ ਵੱਡਾ ਝਟਕਾ ਲੱਗਾ ਹੈ। ਦਰਅਸਲ ਇਮਰਾਨ ਖਾਨ ਦੇ ਕਰੀਬੀ ਸਹਿਯੋਗੀ ਤੇ ਉਨ੍ਹਾਂ ਦੀ ਸਰਕਾਰ ਵਿਚ ਵਿਦੇਸ਼ ਮੰਤਰੀ ਰਹੇ ਸ਼ਾਹ ਮਹਿਮੂਦ ਕੁਰੈਸ਼ੀ ਦੇ ਚੋਣਾਂ ਲੜਨ ‘ਤੇ ਰੋਲ ਲੱਗ ਗਈ ਹੈ। ਕੁਰੈਸ਼ੀ ਨੂੰ ਬੀਤੇ ਦਿਨੀਂ ਗੁਪਤ ਦਸਤਾਵੇਜ਼ ਲੀਕ ਕਰਨ ਦੇ ਮਾਮਲੇ ਵਿਚ 10 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ। ਅਜਿਹੇ ਵਿਚ ਹੁਣ ਪਾਕਿਸਤਾਨ ਦੇ ਸੰਵਿਧਾਨ ਮੁਤਾਬਕ ਉਹ 5 ਸਾਲ ਤੱਕ ਚੋਣ ਨਹੀਂ ਲੜ ਸਕਣਗੇ।
ਪਾਕਿਸਤਾਨ ਦੀ ਸਪੈਸ਼ਲ ਕੋਰਟ ਨੇ ਬੀਤੇ ਦਿਨੀਂ ਗੁਪਤ ਦਸਤਾਵੇਜ਼ ਲੀਕ ਕਰਨ ਦੇ ਮਾਮਲੇ ਵਿਚ ਇਮਰਾਨ ਖਾਨ ਤੇ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਦੋਸ਼ੀ ਮੰਨਦੇ ਹੋਏ 10-10 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਸੀ। ਹੁਣ ਕੋਰਟ ਨੇ ਉਸ ਫੈਸਲੇ ਨੂੰ ਆਧਾਰ ਬਣਾਉਂਦੇ ਹੋਏ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਕੁਰੈਸ਼ੀ ਦੇ 5 ਸਾਲ ਤੱਕ ਚੋਣ ਲੜਨ ‘ਤੇ ਰੋਕ ਲਗਾ ਦਿੱਤੀ ਹੈ। ਚੋਣ ਕਮਿਸ਼ਨ ਨੇ ਬਿਆਨ ਵਿਚ ਕਿਹਾ ਕਿ ਮਖਦੂਮ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਪਾਕਿਸਤਾਨ ਦੇ ਸੰਵਿਧਾਨ ਤਹਿਤ ਚੋਣ ਕਾਨੂੰਨ ਦੀ ਧਾਰਾ 63(1) ਤਹਿਤ ਚੋਣ ਲੜਨ ਲਈ ਅਯੋਗ ਐਲਾਨਿਆ ਗਿਆ ਹੈ। ਕੁਰੈਸ਼ੀ ਆਗਾਮੀ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਵਿਚ ਹਿੱਸਾ ਨਹੀਂ ਲੈ ਸਕਣਗੇ।
ਇਹ ਵੀ ਪੜ੍ਹੋ : 11 ਫਰਵਰੀ ਨੂੰ ਪੰਜਾਬ ਦੌਰੇ ‘ਤੇ ਮੱਲਿਕਾਰੁਜਨ ਖੜਗੇ, ਆਗਾਮੀ ਲੋਕਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਕਰਨਗੇ ਚਰਚਾ
ਸ਼ਾਹ ਮਹਿਮੂਦ ਕੁਰੈਸ਼ੀ ਤੇ ਇਮਰਾਨ ਖਾਨ ‘ਤੇ ਬੀਤੇ ਸਾਲ ਇਕ ਰੈਲੀ ਦੌਰਾਨ ਗੁਪਤ ਦਸਤਾਵੇਜ਼ ਲੀਕ ਕਰਨ ਦਾ ਦੋਸ਼ੀ ਪਾਇਆ ਗਿਆ। ਦਰਅਸਲ ਕੂਟਨੀਤਕ ਚੈਨਲ ਦੇ ਇਕ ਖਤ ਨੂੰ ਇਮਰਾਨ ਖਾਨ ਨੇ ਰੈਲੀ ਵਿਚ ਲਹਿਰਾਇਆ ਸੀ ਤੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਲਈ ਅਮਰੀਕਾ ਤੋਂ ਸਾਜ਼ਿਸ਼ ਰਚੀ ਜਾ ਰਹੀ ਹੈ। ਉਸ ਸਮੇਂ ਸ਼ਾਹ ਮਹਿਮੂਦ ਕੁਰੈਸ਼ੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸਨ। ਇਸ ਮਾਮਲੇ ਵਿਚ ਇਮਰਾਨ ਖਾਨ ਨੂੰ ਵੀ 10 ਸਾਲ ਜੇਲ੍ਹ ਦੀ ਸਜ਼ਾ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ –